ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
॥ ਜਪੁ ॥
ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥
ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥
ikOankaar sat naam karataa purakh nirabhau niravair akaal moorat ajoonee saibha(n) gur prasaadh ||
|| jap ||
aadh sach jugaadh sach ||
hai bhee sach naanak hosee bhee sach ||1||
sochai soch na hoviee je sochee lakh vaar ||
chupai chup na hoviee je lai rahaa liv taar ||
bhukhiaa bhukh na utaree je ba(n)naa pureeaa bhaar ||
sahas siaanapaa lakh hoh ta ik na chalai naal ||
kiv sachiaaraa hoieeaai kiv kooRai tuTai paal ||
hukam rajaiee chalanaa naanak likhiaa naal ||1||
hukamee hovan aakaar hukam na kahiaa jaiee ||
hukamee hovan jeea hukam milai vaddiaaiee ||
hukamee utam neech hukam likh dhukh sukh paie’eeh ||
eikanaa hukamee bakhasees ik hukamee sadhaa bhavaie’eeh ||
hukamai a(n)dhar sabh ko baahar hukam na koi ||
naanak hukamai je bujhai ta haumai kahai na koi ||2||
gaavai ko taan hovai kisai taan ||
gaavai ko dhaat jaanai neesaan ||
gaavai ko gun vaddiaaieeaa chaar ||
gaavai ko vidhiaa vikham veechaar ||
gaavai ko saaj kare tan kheh ||
gaavai ko jeea lai fir dheh ||
gaavai ko jaapai dhisai dhoor ||