ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥ ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥ ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੮॥
ਮਾਝ ਮਹਲਾ ੫ ॥
ਵਿਸਰੁ ਨਾਹੀ ਏਵਡ ਦਾਤੇ ॥ ਕਰਿ ਕਿਰਪਾ ਭਗਤਨ ਸੰਗਿ ਰਾਤੇ ॥ ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੋਹਿ ਕਰਣਾ ਜੀਉ ॥੧॥
ਮਾਟੀ ਅੰਧੀ ਸੁਰਤਿ ਸਮਾਈ ॥ ਸਭ ਕਿਛੁ ਦੀਆ ਭਲੀਆ ਜਾਈ ॥ ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥੨॥
ਜਿਸ ਦਾ ਦਿਤਾ ਸਭੁ ਕਿਛੁ ਲੈਣਾ ॥ ਛਤੀਹ ਅੰਮ੍ਰਿਤ ਭੋਜਨੁ ਖਾਣਾ ॥ ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਰੰਗ ਕਰਣਾ ਜੀਉ ॥੩॥
ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥ ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥ ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥੪॥੧੨॥੧੯॥
ਮਾਝ ਮਹਲਾ ੫ ॥
ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥ ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥ ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ ॥੧॥
ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥ ਜੋ ਸਾਹਿਬ ਤੇਰੈ ਮਨਿ ਭਾਵੈ ॥ ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥੨॥
ਤੂੰ ਸੰਤਨ ਕੀ ਕਰਹਿ ਪ੍ਰਤਿਪਾਲਾ ॥ ਸੰਤ ਖੇਲਹਿ ਤੁਮ ਸੰਗਿ ਗੋਪਾਲਾ ॥ ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥੩॥
ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥ ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ ॥ ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥੪॥੧੩॥੨੦॥
ਮਾਝ ਮਹਲਾ ੫ ॥
ਤੂੰ ਜਲਨਿਧਿ ਹਮ ਮੀਨ ਤੁਮਾਰੇ ॥ ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥ ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥
ਜਿਉ ਬਾਰਿਕੁ ਪੀ ਖੀਰੁ ਅਘਾਵੈ ॥ ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥ ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥੨॥
ਜਿਉ ਅੰਧਿਆਰੈ ਦੀਪਕੁ ਪਰਗਾਸਾ ॥ ਭਰਤਾ ਚਿਤਵਤ ਪੂਰਨ ਆਸਾ ॥ ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥੩॥
ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥ ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥ ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥੪॥੧੪॥੨੧॥
ਮਾਝ ਮਹਲਾ ੫ ॥
ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥ ਸੁਖਦਾਈ ਦੂਖ ਬਿਡਾਰਨ ਹਰੀਆ ॥ ਅਵਰਿ ਸਾਦ ਚਖਿ ਸਗਲੇ ਦੇਖੇ ਮਨ ਹਰਿ ਰਸੁ ਸਭ ਤੇ ਮੀਠਾ ਜੀਉ ॥੧॥
ren sa(n)tan kee merai mukh laagee ||
dhuramat binasee kubudh abhaagee ||
sach ghar bais rahe gun gaae naanak binase kooraa jeeau ||4||11||18||
maajh mahalaa panjavaa ||
visar naahee evadd dhaate ||
kar kirapaa bhagatan sa(n)g raate ||
dhinas rain jiau tudh dhiaaiee eh dhaan moh karanaa jeeau ||1||
maaTee a(n)dhee surat samaiee ||
sabh kichh dheeaa bhaleeaa jaiee ||
anadh binodh choj tamaase tudh bhaavai so honaa jeeau ||2||
jis dhaa dhitaa sabh kichh lainaa ||
chhateeh a(n)mirat bhojan khaanaa ||
sej sukhaalee seetal pavanaa sahaj kel ra(n)g karanaa jeeau ||3||
saa budh dheejai jit visareh naahee ||
saa mat dheejai jit tudh dhiaaiee ||
saas saas tere gun gaavaa oT naanak gur charanaa jeeau ||4||12||19||
maajh mahalaa panjavaa ||
sifat saalaahan teraa hukam rajaiee ||
so giaan dhiaan jo tudh bhaiee ||
soiee jap jo prabh jeeau bhaavai bhaanai poor giaanaa jeeau ||1||
a(n)mrit naam teraa soiee gaavai || jo saahib terai man bhaavai ||
too(n) sa(n)tan kaa sa(n)t tumaare sa(n)t saahib man maanaa jeeau ||2||
too(n) sa(n)tan kee kareh pratipaalaa ||
sa(n)t kheleh tum sa(n)g gopaalaa ||
apune sa(n)t tudh khare piaare too sa(n)tan ke praanaa jeeau ||3||
aun sa(n)tan kai meraa man kurabaane ||
jin too(n) jaataa jo tudh man bhaane ||
tin kai sa(n)g sadhaa sukh paiaa har ras naanak tirapat aghaanaa jeeau ||4||13||20||
maajh mahalaa panjavaa ||
too(n) jalanidh ham meen tumaare ||
teraa naam boo(n)dh ham chaatirak tikhahaare ||
tumaree aas piaasaa tumaree tum hee sa(n)g man leenaa jeeau ||1||
jiau baarik pee kheer aghaavai ||
jiau niradhan dhan dhekh sukh paavai ||
tirakhaava(n)t jal peevat Tha(n)ddaa tiau har sa(n)g ih man bheenaa jeeau ||2||
jiau a(n)dhiaarai dheepak paragaasaa ||
bharataa chitavat pooran aasaa ||
mil preetam jiau hot ana(n)dhaa tiau har ra(n)g man ra(n)geenaa jeeau ||3||
sa(n)tan mo kau har maarag paiaa ||
saadh kirapaal har sa(n)g gijhaiaa ||
har hamaraa ham har ke dhaase naanak sabadh guroo sach dheenaa jeeau ||4||14||21||
maajh mahalaa panjavaa ||
a(n)mirat naam sadhaa niramaleeaa ||
sukhadhaiee dhookh biddaaran hareeaa ||
avar saadh chakh sagale dhekhe man har ras sabh te meeThaa jeeau ||1||