ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੦੨

ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥ ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥੩॥
ਅਪੁਨੈ ਠਾਕੁਰਿ ਜੋ ਪਹਿਰਾਇਆ ॥ ਬਹੁਰਿ ਨ ਲੇਖਾ ਪੁਛਿ ਬੁਲਾਇਆ ॥ ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥
ਮਾਝ ਮਹਲਾ ੫ ॥
ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥
ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥ ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥ ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥੨॥
ਜਨਮ ਜਨਮ ਕਾ ਵਿਛੁੜਿਆ ਮਿਲਿਆ ॥ ਸਾਧ ਕ੍ਰਿਪਾ ਤੇ ਸੂਕਾ ਹਰਿਆ ॥ ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥
ਜਲ ਤਰੰਗੁ ਜਿਉ ਜਲਹਿ ਸਮਾਇਆ ॥ ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥ ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥੪॥੧੯॥੨੬॥
ਮਾਝ ਮਹਲਾ ੫ ॥
ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥ ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥ ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥
ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥ ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥ ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥੨॥
ਸੇ ਵਡਭਾਗੀ ਜਿਨਿ ਤੁਮ ਜਾਣੇ ॥ ਸਭ ਕੈ ਮਧੇ ਅਲਿਪਤ ਨਿਰਬਾਣੇ ॥ ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥
ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥ ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥ ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥
ਮਾਝ ਮਹਲਾ ੫ ॥
ਤੂੰ ਪੇਡੁ ਸਾਖ ਤੇਰੀ ਫੂਲੀ ॥ ਤੂੰ ਸੂਖਮੁ ਹੋਆ ਅਸਥੂਲੀ ॥ ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥੧॥
ਤੂੰ ਸੂਤੁ ਮਣੀਏ ਭੀ ਤੂੰਹੈ ॥ ਤੂੰ ਗੰਠੀ ਮੇਰੁ ਸਿਰਿ ਤੂੰਹੈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥੨॥
ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥ ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥ ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥
ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥ ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥ ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥

Ang 102

Thaakur ke sevak har ra(n)g maaneh ||
jo kichh Thaakur kaa so sevak kaa sevak Thaakur hee sa(n)g jaahar jeeau ||3||
apunai Thaakur jo pahiraiaa || bahur na lekhaa puchh bulaiaa ||
tis sevak kai naanak kurabaanee so gahir gabheeraa gauhar jeeau ||4||18||25||
maajh mahalaa panjavaa ||
sabh kichh ghar meh baahar naahee ||
baahar Tolai so bharam bhulaahee ||
gur parasaadhee jinee a(n)tar paiaa so a(n)tar baahar suhelaa jeeau ||1||
jhim jhim varasai a(n)mirat dhaaraa ||
man peevai sun sabadh beechaaraa ||
anadh binodh kare dhin raatee sadhaa sadhaa har kelaa jeeau ||2||
janam janam kaa vichhuRiaa miliaa ||
saadh kirapaa te sookaa hariaa ||
sumat paae naam dhiaae gurmukh hoe melaa jeeau ||3||
jal tara(n)g jiau jaleh samaiaa ||
tiau jotee sa(n)g jot milaiaa ||
kahu naanak bhram kaTe kivaaRaa bahuR na hoieeaai jaulaa jeeau ||4||19||26||
maajh mahalaa panjavaa ||
tis kurabaanee jin too(n) suniaa ||
tis balihaaree jin rasanaa bhaniaa ||
vaar vaar jaiee tis viTahu jo man tan tudh aaraadhe jeeau ||1||
tis charan pakhaalee jo terai maarag chaalai ||
nain nihaalee tis purakh dhiaalai ||
man dhevaa tis apune saajan jin gur mil so prabh laadhe jeeau ||2||
se vaddabhaagee jin tum jaane ||
sabh kai madhe alipat nirabaane ||
saadh kai sa(n)g un bhaujal tariaa sagal dhoot un saadhe jeeau ||3||
tin kee saran pariaa man meraa ||
maan taan taj moh a(n)dheraa ||
naam dhaan dheejai naanak kau tis prabh agam agaadhe jeeau ||4||20||27||
maajh mahalaa panjavaa ||
too(n) pedd saakh teree foolee ||
too(n) sookham hoaa asathoolee ||
too(n) jalanidh too(n) fen budhabudhaa tudh bin avar na bhaaleeaai jeeau ||1||
too(n) soot mane’ee bhee too(n)hai ||
too(n) ga(n)Thee mer sir too(n)hai ||
aadh madh a(n)t prabh soiee avar na koi dhikhaaleeaai jeeau ||2||
too(n) niragun saragun sukhadhaataa ||
too(n) nirabaan raseeaa ra(n)g raataa ||
apane karatab aape jaaneh aape tudh samaaleeaai jeeau ||3||
too(n) Thaakur sevak fun aape ||
too(n) gupat paragaT prabh aape ||
naanak dhaas sadhaa gun gaavai ik bhoree nadhar nihaaleeaai jeeau ||4||21||28||