ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੦੬

ਸਰਬ ਜੀਆ ਕਉ ਦੇਵਣਹਾਰਾ ॥ ਗੁਰ ਪਰਸਾਦੀ ਨਦਰਿ ਨਿਹਾਰਾ ॥ ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥੩॥
ਮਨ ਕੀ ਇਛ ਪੁਜਾਵਣਹਾਰਾ ॥ ਸਦਾ ਸਦਾ ਜਾਈ ਬਲਿਹਾਰਾ ॥ ਨਾਨਕ ਦਾਨੁ ਕੀਆ ਦੁਖ ਭੰਜਨਿ ਰਤੇ ਰੰਗਿ ਰਸਾਲੀ ਜੀਉ ॥੪॥੩੨॥੩੯॥
ਮਾਝ ਮਹਲਾ ੫ ॥
ਮਨੁ ਤਨੁ ਤੇਰਾ ਧਨੁ ਭੀ ਤੇਰਾ ॥ ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥ ਜੀਉ ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥੧॥
ਸਦਾ ਸਦਾ ਤੂੰਹੈ ਸੁਖਦਾਈ ॥ ਨਿਵਿ ਨਿਵਿ ਲਾਗਾ ਤੇਰੀ ਪਾਈ ॥ ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥੨॥
ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਗਹਣਾ ॥ ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥ ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥੩॥
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥ ਆਠ ਪਹਰ ਤੇਰੇ ਗੁਣ ਗਾਇਆ ॥ ਸਗਲ ਮਨੋਰਥ ਪੂਰਨ ਹੋਏ ਕਦੇ ਨ ਹੋਇ ਦੁਖਾਲਾ ਜੀਉ ॥੪॥੩੩॥੪੦॥
ਮਾਝ ਮਹਲਾ ੫ ॥
ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ ਜਲਿ ਥਲਿ ਮਹੀਅਲਿ ਦਹ ਦਿਸਿ ਵਰਸਾਇਆ ॥ ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥
ਸੁਖਦਾਤਾ ਦੁਖ ਭੰਜਨਹਾਰਾ ॥ ਆਪੇ ਬਖਸਿ ਕਰੇ ਜੀਅ ਸਾਰਾ ॥ ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥੨॥
ਜਾ ਕੀ ਸਰਣਿ ਪਇਆ ਗਤਿ ਪਾਈਐ ॥ ਸਾਸਿ ਸਾਸਿ ਹਰਿ ਨਾਮੁ ਧਿਆਈਐ ॥ ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥੩॥
ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ ਤੂੰ ਸਚਾ ਸਾਹਿਬੁ ਗੁਣੀ ਗਹੇਰਾ ॥ ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥
ਮਾਝ ਮਹਲਾ ੫ ॥
ਸਭੇ ਸੁਖ ਭਏ ਪ੍ਰਭ ਤੁਠੇ ॥ ਗੁਰ ਪੂਰੇ ਕੇ ਚਰਣ ਮਨਿ ਵੁਠੇ ॥ ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥੧॥
ਅਗਮ ਅਗੋਚਰੁ ਸਾਹਿਬੁ ਮੇਰਾ ॥ ਘਟ ਘਟ ਅੰਤਰਿ ਵਰਤੈ ਨੇਰਾ ॥ ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥
ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ ਪਛਾਣੀ ॥ ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥
ਹਥੀ ਦਿਤੀ ਪ੍ਰਭਿ ਦੇਵਣਹਾਰੈ ॥ ਜਨਮ ਮਰਣ ਰੋਗ ਸਭਿ ਨਿਵਾਰੇ ॥ ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥੪॥੩੫॥੪੨॥

Ang 106

sarab jeeaa kau dhevanahaaraa ||
gur parasaadhee nadhar nihaaraa ||
jal thal maheeal sabh tirapataane saadhoo charan pakhaalee jeeau ||3||
man kee ichh pujaavanahaaraa ||
sadhaa sadhaa jaiee balihaaraa ||
naanak dhaan keeaa dhukh bha(n)jan rate ra(n)g rasaalee jeeau ||4||32||39||
maajh mahalaa panjavaa ||
man tan teraa dhan bhee teraa ||
too(n) Thaakur suaamee prabh meraa ||
jeeau pi(n)dd sabh raas tumaaree teraa jor gopaalaa jeeau ||1||
sadhaa sadhaa too(n)hai sukhadhaiee ||
niv niv laagaa teree paiee ||
kaar kamaavaa je tudh bhaavaa jaa too(n) dheh dhiaalaa jeeau ||2||
prabh tum te lahanaa too(n) meraa gahanaa ||
jo too(n) dheh soiee sukh sahanaa ||
jithai rakheh baiku(n)Th tithaiee too(n) sabhanaa ke pratipaalaa jeeau ||3||
simar simar naanak sukh paiaa ||
aaTh pahar tere gun gaiaa ||
sagal manorath pooran hoe kadhe na hoi dhukhaalaa jeeau ||4||33||40||
maajh mahalaa panjavaa ||
paarabraham prabh megh paThaiaa ||
jal thal maheeal dheh dhis varasaiaa ||
saa(n)t bhiee bujhee sabh tirasanaa anadh bhiaa sabh Thaiee jeeau ||1||
sukhadhaataa dhukh bha(n)janahaaraa ||
aape bakhas kare jeea saaraa ||
apane keete no aap pratipaale pi pairee tiseh manaiee jeeau ||2||
jaa kee saran piaa gat paieeaai ||
saas saas har naam dhiaaieeaai ||
tis bin hor na dhoojaa Thaakur sabh tisai keeaa jaiee jeeau ||3||
teraa maan taan prabh teraa ||
too(n) sachaa saahib gunee gaheraa ||
naanak dhaas kahai bena(n)tee aaTh pahar tudh dhiaaiee jeeau ||4||34||41||
maajh mahalaa panjavaa ||
sabhe sukh bhe prabh tuThe ||
gur poore ke charan man vuThe ||
sahaj samaadh lagee liv a(n)tar so ras soiee jaanai jeeau ||1||
agam agochar saahib meraa ||
ghaT ghaT a(n)tar varatai neraa ||
sadhaa alipat jeeaa kaa dhaataa ko viralaa aap pachhaanai jeeau ||2||
prabh milanai kee eh neesaanee ||
man iko sachaa hukam pachhaanee ||
sahaj sa(n)tokh sadhaa tirapataase anadh khasam kai bhaanai jeeau ||3||
hathee dhitee prabh dhevanahaarai ||
janam maran rog sabh nivaare ||
naanak dhaas ke’ee prabh apune har keeratan ra(n)g maane jeeau ||4||35||42||