ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੦੮

ਜਨਮ ਜਨਮ ਕਾ ਰੋਗੁ ਗਵਾਇਆ ॥ ਹਰਿ ਕੀਰਤਨੁ ਗਾਵਹੁ ਦਿਨੁ ਰਾਤੀ ਸਫਲ ਏਹਾ ਹੈ ਕਾਰੀ ਜੀਉ ॥੩॥
ਦ੍ਰਿਸਟਿ ਧਾਰਿ ਅਪਨਾ ਦਾਸੁ ਸਵਾਰਿਆ ॥ ਘਟ ਘਟ ਅੰਤਰਿ ਪਾਰਬ੍ਰਹਮੁ ਨਮਸਕਾਰਿਆ ॥ ਇਕਸੁ ਵਿਣੁ ਹੋਰੁ ਦੂਜਾ ਨਾਹੀ ਬਾਬਾ ਨਾਨਕ ਇਹ ਮਤਿ ਸਾਰੀ ਜੀਉ ॥੪॥੩੯॥੪੬॥
ਮਾਝ ਮਹਲਾ ੫ ॥
ਮਨੁ ਤਨੁ ਰਤਾ ਰਾਮ ਪਿਆਰੇ ॥ ਸਰਬਸੁ ਦੀਜੈ ਅਪਨਾ ਵਾਰੇ ॥ ਆਠ ਪਹਰ ਗੋਵਿੰਦ ਗੁਣ ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥੧॥
ਸੋਈ ਸਾਜਨ ਮੀਤੁ ਪਿਆਰਾ ॥ ਰਾਮ ਨਾਮੁ ਸਾਧਸੰਗਿ ਬੀਚਾਰਾ ॥ ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥੨॥
ਚਾਰਿ ਪਦਾਰਥ ਹਰਿ ਕੀ ਸੇਵਾ ॥ ਪਾਰਜਾਤੁ ਜਪਿ ਅਲਖ ਅਭੇਵਾ ॥ ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥੩॥
ਪੂਰਨ ਭਾਗ ਭਏ ਜਿਸੁ ਪ੍ਰਾਣੀ ॥ ਸਾਧਸੰਗਿ ਮਿਲੇ ਸਾਰੰਗਪਾਣੀ ॥ ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥੪॥੪੦॥੪੭॥
ਮਾਝ ਮਹਲਾ ੫ ॥
ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥ ਕਰਿ ਕਿਰਪਾ ਭਗਤੀਂ ਪ੍ਰਗਟਾਇਆ ॥ ਸੰਤਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥੧॥
ਜਾ ਕੈ ਗ੍ਰਿਹਿ ਨਵ ਨਿਧਿ ਹਰਿ ਭਾਈ ॥ ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥ ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ ॥੨॥
ਖਿਨ ਮਹਿ ਥਾਪਿ ਉਥਾਪਨਹਾਰਾ ॥ ਆਪਿ ਇਕੰਤੀ ਆਪਿ ਪਸਾਰਾ ॥ ਲੇਪੁ ਨਹੀ ਜਗਜੀਵਨ ਦਾਤੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥੩॥
ਅੰਚਲਿ ਲਾਇ ਸਭ ਸਿਸਟਿ ਤਰਾਈ ॥ ਆਪਣਾ ਨਾਉ ਆਪਿ ਜਪਾਈ ॥ ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥੪॥੪੧॥੪੮॥
ਮਾਝ ਮਹਲਾ ੫ ॥
ਸੋਈ ਕਰਣਾ ਜਿ ਆਪਿ ਕਰਾਏ ॥ ਜਿਥੈ ਰਖੈ ਸਾ ਭਲੀ ਜਾਏ ॥ ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥੧॥
ਸਭ ਪਰੋਈ ਇਕਤੁ ਧਾਗੈ ॥ ਜਿਸੁ ਲਾਇ ਲਏ ਸੋ ਚਰਣੀ ਲਾਗੈ ॥ ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥
ਤੇਰੀ ਮਹਿਮਾ ਤੂੰਹੈ ਜਾਣਹਿ ॥ ਅਪਣਾ ਆਪੁ ਤੂੰ ਆਪਿ ਪਛਾਣਹਿ ॥ ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥੩॥
ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥ ਜਿਨ ਦੇਖੇ ਸਭ ਉਤਰਹਿ ਕਲਮਲ ॥ ਨਾਨਕ ਨਾਮੁ ਧਿਆਇ ਧਿਆਇ ਜੀਵੈ ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥੪॥੪੨॥੪੯॥

Ang 108

janam janam kaa rog gavaiaa ||
har keeratan gaavahu dhin raatee safal ehaa hai kaaree jeeau ||3||
dhirasaT dhaar apanaa dhaas savaariaa ||
ghaT ghaT a(n)tar paarabraham namasakaariaa ||
eikas vin hor dhoojaa naahee baabaa naanak ieh mat saaree jeeau ||4||39||46||
maajh mahalaa panjavaa ||
man tan rataa raam piaare ||
sarabas dheejai apanaa vaare ||
aaTh pahar govi(n)dh gun gaieeaai bisar na koiee saasaa jeeau ||1||
soiee saajan meet piaaraa ||
raam naam saadhasa(n)g beechaaraa ||
saadhoo sa(n)g tareejai saagar kaTeeaai jam kee faasaa jeeau ||2||
chaar padhaarath har kee sevaa ||
paarajaat jap alakh abhevaa ||
kaam karodh kilabikh gur kaaTe pooran hoiee aasaa jeeau ||3||
pooran bhaag bhe jis praanee || saadhasa(n)g mile saara(n)gapaanee ||
naanak naam vasiaa jis a(n)tar paravaan girasat udhaasaa jeeau ||4||40||47||
maajh mahalaa panjavaa ||
simarat naam ridhai sukh paiaa ||
kar kirapaa bhagata(n)ee pragaTaiaa ||
sa(n)tasa(n)g mil har har japiaa binase aalas rogaa jeeau ||1||
jaa kai gireh nav nidh har bhaiee ||
tis miliaa jis purab kamaiee ||
giaan dhiaan pooran paramesur prabh sabhanaa galaa jogaa jeeau ||2||
khin meh thaap uthaapanahaaraa ||
aap ika(n)tee aap pasaaraa ||
lep nahee jagajeevan dhaate dharasan ddiThe lahan vijogaa jeeau ||3||
a(n)chal lai sabh sisaT taraiee ||
aapanaa naau aap japaiee ||
gur bohith paiaa kirapaa te naanak dhur sa(n)jogaa jeeau ||4||41||48||
maajh mahalaa panjavaa ||
soiee karanaa j aap karaae ||
jithai rakhai saa bhalee jaae ||
soiee siaanaa so pativa(n)taa hukam lagai jis meeThaa jeeau ||1||
sabh paroiee ikat dhaagai ||
jis lai le so charanee laagai ||
uoo(n)dh kaval jis hoi pragaasaa tin sarab nira(n)jan ddeeThaa jeeau ||2||
teree mahimaa too(n)hai jaaneh ||
apanaa aap too(n) aap pachhaaneh ||
hau balihaaree sa(n)tan tere jin kaam karodh lobh peeThaa jeeau ||3||
too(n) niravair sa(n)t tere niramal ||
jin dhekhe sabh utareh kalamal ||
naanak naam dhiaai dhiaai jeevai binasiaa bhram bhau dheeThaa jeeau ||4||42||49||