ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੦੯

ਮਾਂਝ ਮਹਲਾ ੫ ॥
ਝੂਠਾ ਮੰਗਣੁ ਜੇ ਕੋਈ ਮਾਗੈ ॥ ਤਿਸ ਕਉ ਮਰਤੇ ਘੜੀ ਨ ਲਾਗੈ ॥ ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥੧॥
ਪ੍ਰੇਮ ਭਗਤਿ ਜਿਸ ਕੈ ਮਨਿ ਲਾਗੀ ॥ ਗੁਣ ਗਾਵੈ ਅਨਦਿਨੁ ਨਿਤਿ ਜਾਗੀ ॥ ਬਾਹ ਪਕੜਿ ਤਿਸੁ ਸੁਆਮੀ ਮੇਲੈ ਜਿਸ ਕੈ ਮਸਤਕਿ ਲਹਣਾ ॥੨॥
ਚਰਨ ਕਮਲ ਭਗਤਾਂ ਮਨਿ ਵੁਠੇ ॥ ਵਿਣੁ ਪਰਮੇਸਰ ਸਗਲੇ ਮੁਠੇ ॥ ਸੰਤ ਜਨਾਂ ਕੀ ਧੂੜਿ ਨਿਤ ਬਾਂਛਹਿ ਨਾਮੁ ਸਚੇ ਕਾ ਗਹਣਾ ॥੩॥
ਊਠਤ ਬੈਠਤ ਹਰਿ ਹਰਿ ਗਾਈਐ ॥ ਜਿਸੁ ਸਿਮਰਤ ਵਰੁ ਨਿਹਚਲੁ ਪਾਈਐ ॥ ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥੪॥੪੩॥੫੦॥
ਰਾਗੁ ਮਾਝ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਬਦਿ ਰੰਗਾਏ ਹੁਕਮਿ ਸਬਾਏ ॥ ਸਚੀ ਦਰਗਹ ਮਹਲਿ ਬੁਲਾਏ ॥ ਸਚੇ ਦੀਨ ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥੧॥
ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥੧॥ ਰਹਾਉ ॥
ਨਾ ਕੋ ਮੇਰਾ ਹਉ ਕਿਸੁ ਕੇਰਾ ॥ ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥ ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥੨॥
ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ ਗੁਰ ਕੈ ਸਬਦਿ ਨਾਮਿ ਨੀਸਾਣੈ ॥ ਸਭਨਾ ਕਾ ਦਰਿ ਲੇਖਾ ਸਚੈ ਛੂਟਸਿ ਨਾਮਿ ਸੁਹਾਵਣਿਆ ॥੩॥
ਮਨਮੁਖੁ ਭੂਲਾ ਠਉਰੁ ਨ ਪਾਏ ॥ ਜਮ ਦਰਿ ਬਧਾ ਚੋਟਾ ਖਾਏ ॥ ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥੪॥
ਸਾਕਤ ਕੂੜੇ ਸਚੁ ਨ ਭਾਵੈ ॥ ਦੁਬਿਧਾ ਬਾਧਾ ਆਵੈ ਜਾਵੈ ॥ ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥੫॥
ਪੇਈਅੜੈ ਪਿਰੁ ਜਾਤੋ ਨਾਹੀ ॥ ਝੂਠਿ ਵਿਛੁੰਨੀ ਰੋਵੈ ਧਾਹੀ ॥ ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣਿ ਬਖਸਾਵਣਿਆ ॥੬॥
ਪੇਈਅੜੈ ਜਿਨਿ ਜਾਤਾ ਪਿਆਰਾ ॥ ਗੁਰਮੁਖਿ ਬੂਝੈ ਤਤੁ ਬੀਚਾਰਾ ॥ ਆਵਣੁ ਜਾਣਾ ਠਾਕਿ ਰਹਾਏ ਸਚੈ ਨਾਮਿ ਸਮਾਵਣਿਆ ॥੭॥
ਗੁਰਮੁਖਿ ਬੂਝੈ ਅਕਥੁ ਕਹਾਵੈ ॥ ਸਚੇ ਠਾਕੁਰ ਸਾਚੋ ਭਾਵੈ ॥ ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥੮॥੧॥
ਮਾਝ ਮਹਲਾ ੩ ਘਰੁ ੧ ॥
ਕਰਮੁ ਹੋਵੈ ਸਤਿਗੁਰੂ ਮਿਲਾਏ ॥

Ang 109

maa(n)jh mahalaa panjavaa ||
jhooThaa ma(n)gan je koiee maagai ||
tis kau marate ghaRee na laagai ||
paarabraham jo sadh hee sevai so gur mil nihachal kahanaa ||1||
prem bhagat jis kai man laagee ||
gun gaavai anadhin nit jaagee ||
baeh pakaR tis suaamee melai jis kai masatak lahanaa ||2||
charan kamal bhagataa(n) man vuThe ||
vin paramesar sagale muThe ||
sa(n)t janaa(n) kee dhooR nit baa(n)chheh naam sache kaa gahanaa ||3||
uooThat baiThat har har gaieeaai ||
jis simarat var nihachal paieeaai ||
naanak kau prabh hoi dhiaalaa teraa keetaa sahanaa ||4||43||50||
raag maajh asaTapadheeaa mahalaa pehilaa ghar pehilaa
ikOankaar satigur prasaadh ||
sabadh ra(n)gaae hukam sabaae ||
sachee dharageh mahal bulaae ||
sache dheen dhiaal mere saahibaa sache man pateeaavaniaa ||1||
hau vaaree jeeau vaaree sabadh suhaavaniaa ||
a(n)mirat naam sadhaa sukhadhaataa gurmatee ma(n)n vasaavaniaa ||1|| rahaau ||
naa ko meraa hau kis keraa ||
saachaa Thaakur tirabhavan meraa ||
haumai kar kar jai ghaneree kar avagan pachhotaavaniaa ||2||
hukam pachhaanai su har gun vakhaanai ||
gur kai sabadh naam neesaanai ||
sabhanaa kaa dhar lekhaa sachai chhooTas naam suhaavaniaa ||3||
manmukh bhoolaa Thaur na paae ||
jam dhar badhaa choTaa khaae ||
bin naavai ko sa(n)g na saathee mukate naam dhiaavaniaa ||4||
saakat kooRe sach na bhaavai ||
dhubidhaa baadhaa aavai jaavai ||
likhiaa lekh na meTai koiee gurmukh mukat karaavaniaa ||5||
peieeaRai pir jaato naahee ||
jhooTh vichhu(n)nee rovai dhaahee ||
avagan muThee mahal na paae avagan gun bakhasaavaniaa ||6||
peieeaRai jin jaataa piaaraa ||
gurmukh boojhai tat beechaaraa ||
aavan jaanaa Thaak rahaae sachai naam samaavaniaa ||7||
gurmukh boojhai akath kahaavai ||
sache Thaakur saacho bhaavai ||
naanak sach kahai bena(n)tee sach milai gun gaavaniaa ||8||1||
maajh mahalaa teejaa ghar pehilaa ||
karam hovai satiguroo milaae ||