ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੧੧

ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥ ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥੬॥
ਲੇਖਾ ਮਾਗੈ ਤਾ ਕਿਨਿ ਦੀਐ ॥ ਸੁਖੁ ਨਾਹੀ ਫੁਨਿ ਦੂਐ ਤੀਐ ॥ ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥੭॥
ਆਪਿ ਕਰੇ ਤੈ ਆਪਿ ਕਰਾਏ ॥ ਪੂਰੇ ਗੁਰ ਕੈ ਸਬਦਿ ਮਿਲਾਏ ॥ ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥੮॥੨॥੩॥
ਮਾਝ ਮਹਲਾ ੩ ॥
ਇਕੋ ਆਪਿ ਫਿਰੈ ਪਰਛੰਨਾ ॥ ਗੁਰਮੁਖਿ ਵੇਖਾ ਤਾ ਇਹੁ ਮਨੁ ਭਿੰਨਾ ॥ ਤ੍ਰਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥ ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥੧॥ ਰਹਾਉ ॥
ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥ ਇਕੁ ਵਿਸਾਰਿ ਦੂਜੈ ਲੋਭਾਇਆ ॥ ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥੨॥
ਜੋ ਰੰਗਿ ਰਾਤੇ ਕਰਮ ਬਿਧਾਤੇ ॥ ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥ ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥੩॥
ਮਾਇਆ ਮੋਹਿ ਹਰਿ ਚੇਤੈ ਨਾਹੀ ॥ ਜਮਪੁਰਿ ਬਧਾ ਦੁਖ ਸਹਾਹੀ ॥ ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥੪॥
ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥ ਭਾਇ ਭਗਤਿ ਤੇਰੈ ਮਨਿ ਭਾਏ ॥ ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥੫॥
ਹਰਿ ਜੀਉ ਤੇਰੀ ਸਦਾ ਸਰਣਾਈ ॥ ਆਪੇ ਬਖਸਿਹਿ ਦੇ ਵਡਿਆਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥੬॥
ਅਨਦਿਨੁ ਰਾਤੇ ਜੋ ਹਰਿ ਭਾਏ ॥ ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥ ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥੭॥
ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥ ਹਰਿ ਗੁਣ ਗਾਵਹਿ ਸਚੁ ਵਖਾਣੇ ॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥੮॥੩॥੪॥
ਮਾਝ ਮਹਲਾ ੩ ॥
ਸਬਦਿ ਮਰੈ ਸੁ ਮੁਆ ਜਾਪੈ ॥ ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥ ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨ ਸਚਿ ਸਮਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥ ਸਤਿਗੁਰੁ ਸੇਵਿ ਸਚਿ ਚਿਤੁ ਲਾਇਆ ਗੁਰਮਤੀ ਸਹਜਿ ਸਮਾਵਣਿਆ ॥੧॥ ਰਹਾਉ ॥
ਕਾਇਆ ਕਚੀ ਕਚਾ ਚੀਰੁ ਹੰਢਾਏ ॥ ਦੂਜੈ ਲਾਗੀ ਮਹਲੁ ਨ ਪਾਏ ॥

Ang 111

lakh chauraaseeh jeea upaae ||
jis no nadhar kare tis guroo milaae ||
kilabikh kaaT sadhaa jan niramal dhar sachai naam suhaavaniaa ||6||
lekhaa maagai taa kin dheeaai ||
sukh naahee fun dhooaai teeaai ||
aape bakhas le prabh saachaa aape bakhas milaavaniaa ||7||
aap kare tai aap karaae ||
poore gur kai sabadh milaae ||
naanak naam milai vaddiaaiee aape mel milaavaniaa ||8||2||3||
maajh mahalaa teejaa ||
eiko aap firai parachha(n)naa ||
gurmukh vekhaa taa ih man bhi(n)naa ||
tirasanaa taj sahaj sukh paiaa eko ma(n)n vasaavaniaa ||1||
hau vaaree jeeau vaaree ikas siau chit laavaniaa ||
gurmatee man ikat ghar aaiaa sachai ra(n)g ra(n)gaavaniaa ||1|| rahaau ||
eih jag bhoolaa tai(n) aap bhulaiaa ||
eik visaar dhoojai lobhaiaa ||
anadhin sadhaa firai bhram bhoolaa bin naavai dhukh paavaniaa ||2||
jo ra(n)g raate karam bidhaate ||
gur sevaa te jug chaare jaate ||
jis no aap dhei vaddiaaiee har kai naam samaavaniaa ||3||
maiaa moh har chetai naahee ||
jamapur badhaa dhukh sahaahee ||
a(n)naa bolaa kichh nadhar na aavai manmukh paap pachaavaniaa ||4||
eik ra(n)g raate jo tudh aap liv laae ||
bhai bhagat terai man bhaae ||
satigur sevan sadhaa sukhadhaataa sabh ichhaa aap pujaavaniaa ||5||
har jeeau teree sadhaa saranaiee ||
aape bakhaseh dhe vaddiaaiee ||
jamakaal tis neR na aavai jo har har naam dhiaavaniaa ||6||
anadhin raate jo har bhaae ||
merai prabh mele mel milaae ||
sadhaa sadhaa sache teree saranaiee too(n) aape sach bujhaavaniaa ||7||
jin sach jaataa se sach samaane ||
har gun gaaveh sach vakhaane ||
naanak naam rate bairaagee nij ghar taaRee laavaniaa ||8||3||4||
maajh mahalaa teejaa ||
sabadh marai su muaa jaapai ||
kaal na chaapai dhukh na sa(n)taapai ||
jotee vich mil jot samaanee sun man sach samaavaniaa ||1||
hau vaaree jeeau vaaree har kai nai sobhaa paavaniaa ||
satigur sev sach chit laiaa gurmatee sahaj samaavaniaa ||1|| rahaau ||
kaiaa kachee kachaa cheer ha(n)ddaae ||
dhoojai laagee mahal na paae ||