ਹਰਿ ਚੇਤਹੁ ਅੰਤਿ ਹੋਇ ਸਖਾਈ ॥ ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥ ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥੧॥ ਰਹਾਉ ॥
ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥ ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥
ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥ ਗੁਰ ਕੈ ਤਕੀਐ ਨਾਮਿ ਅਧਾਰੇ ॥ ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥
ਮਨਮੁਖਿ ਅੰਧੇ ਸੁਧਿ ਨ ਕਾਈ ॥ ਆਤਮ ਘਾਤੀ ਹੈ ਜਗਤ ਕਸਾਈ ॥ ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥
ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥ ਸਦਾ ਸਮਾਲੇ ਕੋ ਨਾਹੀ ਖਾਲੀ ॥ ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥੫॥
ਮਨਮੁਖੁ ਰੋਗੀ ਹੈ ਸੰਸਾਰਾ ॥ ਸੁਖਦਾਤਾ ਵਿਸਰਿਆ ਅਗਮ ਅਪਾਰਾ ॥ ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥
ਜਿਨਿ ਕੀਤੇ ਸੋਈ ਬਿਧਿ ਜਾਣੈ ॥ ਆਪਿ ਕਰੇ ਤਾ ਹੁਕਮਿ ਪਛਾਣੈ ॥ ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥
ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥ ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥੮॥੧੪॥੧੫॥
ਮਾਝ ਮਹਲਾ ੩ ॥
ਅੰਮ੍ਰਿਤ ਨਾਮੁ ਮੰਨਿ ਵਸਾਏ ॥ ਹਉਮੈ ਮੇਰਾ ਸਭੁ ਦੁਖੁ ਗਵਾਏ ॥ ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥ ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥
ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥ ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥ ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥੨॥
ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥ ਅੰਮ੍ਰਿਤੁ ਗੁਰ ਪਰਸਾਦੀ ਪਾਏ ॥ ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥
ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥ ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥
ਅਜਬ ਕੰਮ ਕਰਤੇ ਹਰਿ ਕੇਰੇ ॥ ਇਹੁ ਮਨੁ ਭੂਲਾ ਜਾਂਦਾ ਫੇਰੇ ॥ ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥੫॥
har chetahu a(n)t hoi sakhaiee ||
har agam agochar anaath ajonee satigur kai bhai paavaniaa ||1||
hau vaaree jeeau vaaree aap nivaaraniaa ||
aap gavaae taa har paae har siau sahaj samaavaniaa ||1|| rahaau ||
poorab likhiaa su karam kamaiaa ||
satigur sev sadhaa sukh paiaa ||
bin bhaagaa gur paieeaai naahee sabadhai mel milaavaniaa ||2||
gurmukh alipat rahai sa(n)saare ||
gur kai takeeaai naam adhaare ||
gurmukh jor kare kiaa tis no aape khap dhukh paavaniaa ||3||
manmukh a(n)dhe sudh na kaiee ||
aatam ghaatee hai jagat kasaiee ||
ni(n)dhaa kar kar bahu bhaar uThaavai bin majooree bhaar pahuchaavaniaa ||4||
eih jag vaaRee meraa prabh maalee ||
sadhaa samaale ko naahee khaalee ||
jehee vaasanaa paae tehee varatai vaasoo vaas janaavaniaa ||5||
manmukh rogee hai sa(n)saaraa ||
sukhadhaataa visariaa agam apaaraa ||
dhukhe’ee nit fireh bilalaadhe bin gur saa(n)t na paavaniaa ||6||
jin keete soiee bidh jaanai ||
aap kare taa hukam pachhaanai ||
jehaa a(n)dhar paae tehaa varatai aape baahar paavaniaa ||7||
tis baajhahu sache mai hor na koiee ||
jis lai le so niramal hoiee ||
naanak naam vasai ghaT a(n)tar jis dhevai so paavaniaa ||8||14||15||
maajh mahalaa teejaa ||
a(n)mirat naam ma(n)n vasaae ||
haumai meraa sabh dhukh gavaae ||
a(n)mirat baanee sadhaa salaahe a(n)mirat a(n)mrit paavaniaa ||1||
hau vaaree jeeau vaaree a(n)mirat baanee ma(n)n vasaavaniaa ||
a(n)mirat baanee ma(n)n vasaae a(n)mrit naam dhiaavaniaa ||1|| rahaau ||
a(n)mrit bolai sadhaa mukh vainee || a(n)mrit vekhai parakhai sadhaa nainee ||
a(n)mirat kathaa kahai sadhaa dhin raatee avaraa aakh sunaavaniaa ||2||
a(n)mirat ra(n)g rataa liv laae ||
a(n)mrit gur parasaadhee paae ||
a(n)mrit rasanaa bolai dhin raatee man tan a(n)mrit peeaavaniaa ||3||
so kichh karai ju chit na hoiee ||
tis dhaa hukam meT na sakai koiee ||
hukame varatai a(n)mirat baanee hukame a(n)mrit peeaavaniaa ||4||
ajab ka(n)m karate har kere ||
eih man bhoolaa jaa(n)dhaa fere ||
a(n)mirat baanee siau chit laae a(n)mirat sabadh vajaavaniaa ||5||