ਮੇਰੇ ਮਨ ਜਪੁ ਜਪਿ ਜਗੰਨਾਥੇ ॥ ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥੧॥ ਰਹਾਉ ॥
ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥ ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥੧॥
ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ ॥ ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥੨॥
ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥ ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥੩॥
ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥ ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ ॥੪॥੩॥
ਕਲਿਆਨ ਮਹਲਾ ੪ ॥
ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥ ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥੧॥ ਰਹਾਉ ॥
ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ ॥ ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥੧॥
ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਥਈ ॥ ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥੨॥
ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥ ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ ਨਾਮੁ ਸਾਥਈ ॥੩॥
ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ ॥ ਜਨ ਨਾਨਕ ਕੇ ਪ੍ਰਭ ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥੪॥੪॥
ਕਲਿਆਨ ਮਹਲਾ ੪ ॥
ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ ॥ ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥੧॥ ਰਹਾਉ ॥
ਅਉਰ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥ ਹਰਿ ਸੇਵਾ ਤੇ ਕਾਲੁ ਜੋਹਿ ਨ ਸਾਕੈ ਚਰਨੀ ਆਇ ਪਵੈ ਹਰਿ ਜਾਨੈ ॥੧॥
ਜਾ ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ ॥ ਤਾ ਕਉ ਕੋਈ ਅਪਰਿ ਨ ਸਾਕੈ ਜਾ ਕੀ ਭਗਤਿ ਮੇਰਾ ਪ੍ਰਭੁ ਮਾਨੈ ॥੨॥
ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ ਨਿਮਖ ਪਛਾਨੈ ॥ ਤਾ ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੈ ॥੩॥
ਤੁਮ ਹਰਿ ਦਾਤੇ ਸਮਰਥ ਸੁਆਮੀ ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ ਰਿਦੈ ਮੋਹਿ ਹਰਿ ਚਰਾਨੈ ॥੪॥੫॥
mere man jap jap jaga(n)naathe ||
gur upadhes har naam dhiaaio sabh kilabikh dhukh laathe ||1|| rahaau ||
rasanaa ek jas gai na saakai bahu keejai bahu rasunathe ||
baar baar khin pal sabh gaaveh gun keh na sakeh prabh tumanathe ||1||
ham bahu preet lagee prabh suaamee ham locheh prabh dhikhanathe ||
tum badd dhaate jeea jeean ke tum jaanahu ham birathe ||2||
koiee maarag pa(n)th bataavai prabh kaa kahu tin kau kiaa dhinathe ||
sabh tan man arapau arap araapau koiee melai prabh milathe ||3||
har ke gun bahut bahut bahu sobhaa ham tuchh kar kar baranathe ||
hamaree mat vasagat prabh tumarai jan naanak ke prabh samarathe ||4||3||
kaliaan mahalaa chauthhaa ||
mere man jap har gun akath sunathiee ||
dharam arath sabh kaam mokh hai jan peechhai lag firathiee ||1|| rahaau ||
so har har naam dhiaavai har jan jis baddabhaag mathiee ||
jeh dharageh prabh lekhaa maagai teh chhuTai naam dhiaaithiee ||1||
hamare dhokh bahu janam janam ke dhukh haumai mail lagathiee ||
gur dhaar kirapaa har jal naavaae sabh kilabikh paap gathiee ||2||
jan kai ridh a(n)tar prabh suaamee jan har har naam bhajathiee ||
jeh a(n)tee aausar aai banat hai teh raakhai naam saathiee ||3||
jan teraa jas gaaveh har har prabh har japio jaga(n)nathiee ||
jan naanak ke prabh raakhe suaamee ham paathar rakh buddathiee ||4||4||
kaliaan mahalaa chauthhaa ||
hamaree chitavanee har prabh jaanai ||
aaur koiee ni(n)dh karai har jan kee prabh taa kaa kahiaa ik til nahee maanai ||1|| rahaau ||
aaur sabh tiaag sevaa kar achut jo sabh te uooch Thaakur bhagavaanai ||
har sevaa te kaal joh na saakai charanee aai pavai har jaanai ||1||
jaa kau raakh lei meraa suaamee taa kau sumat dhei pai kaanai ||
taa kau koiee apar na saakai jaa kee bhagat meraa prabh maanai ||2||
har ke choj viddaan dhekh jan jo khoTaa kharaa ik nimakh pachhaanai ||
taa te jan kau anadh bhiaa hai ridh sudh mile khoTe pachhutaanai ||3||
tum har dhaate samarath suaamee ik maagau tujh paasahu har dhaanai ||
jan naanak kau har kirapaa kar dheejai sadh baseh ridhai moh har charaanai ||4||5||