ਕਲਿਆਨ ਮਹਲਾ ੪ ॥
ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥੧॥ ਰਹਾਉ ॥
ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ ॥ ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥੧॥
ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥ ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥੨॥
ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥ ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥੩॥
ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥ ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥੪॥੬॥ ਛਕਾ ੧ ॥
ਕਲਿਆਨੁ ਭੋਪਾਲੀ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੂਖ ਨਿਵਾਰਣੁ ਨਾਰਾਇਣੇ ॥ ਸਗਲ ਭਗਤ ਜਾਚਹਿ ਸੁਖ ਸਾਗਰ ਭਵ ਨਿਧਿ ਤਰਣ ਹਰਿ ਚਿੰਤਾਮਣੇ ॥੧॥ ਰਹਾਉ ॥
ਦੀਨ ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ ॥ ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ ਗੁਰਮਤਿ ਮੁਰਾਰਿ ਹਰਿ ਮੁਕੰਦੇ ॥੧॥
ਜਗਦੀਸੁਰ ਚਰਨ ਸਰਨ ਜੋ ਆਏ ਤੇ ਜਨ ਭਵ ਨਿਧਿ ਪਾਰਿ ਪਰੇ ॥ ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ ਕ੍ਰਿਪਾ ਕਰੇ ॥੨॥੧॥੭॥
ਰਾਗੁ ਕਲਿਆਨੁ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਮਾਰੈ ਏਹ ਕਿਰਪਾ ਕੀਜੈ ॥ ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥੧॥ ਰਹਾਉ ॥
ਆਨ ਜਲਾ ਸਿਉ ਕਾਜੁ ਨ ਕਛੂਐ ਹਰਿ ਬੂੰਦ ਚਾਤ੍ਰਿਕ ਕਉ ਦੀਜੈ ॥੧॥
ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ ਨਾਨਕੁ ਜੀਜੈ ॥੨॥੧॥
ਕਲਿਆਨ ਮਹਲਾ ੫ ॥
ਜਾਚਿਕੁ ਨਾਮੁ ਜਾਚੈ ਜਾਚੈ ॥ ਸਰਬ ਧਾਰ ਸਰਬ ਕੇ ਨਾਇਕ ਸੁਖ ਸਮੂਹ ਕੇ ਦਾਤੇ ॥੧॥ ਰਹਾਉ ॥
ਕੇਤੀ ਕੇਤੀ ਮਾਂਗਨਿ ਮਾਗੈ ਭਾਵਨੀਆ ਸੋ ਪਾਈਐ ॥੧॥
ਸਫਲ ਸਫਲ ਸਫਲ ਦਰਸੁ ਰੇ ਪਰਸਿ ਪਰਸਿ ਗੁਨ ਗਾਈਐ ॥ ਨਾਨਕ ਤਤ ਤਤ ਸਿਉ ਮਿਲੀਐ ਹੀਰੈ ਹੀਰੁ ਬਿਧਾਈਐ ॥੨॥੨॥
kaliaan mahalaa chauthhaa ||
prabh keejai kirapaa nidhaan ham har gun gaavahage ||
hau tumaree karau nit aas prabh moh kab gal laavahige ||1|| rahaau ||
ham baarik mugadh iaan pitaa samajhaavahige ||
sut khin khin bhool bigaar jagat pit bhaavahige ||1||
jo har suaamee tum dheh soiee ham paavahage ||
moh dhoojee naahee Thaur jis peh ham jaavahage ||2||
jo har bhaaveh bhagat tinaa har bhaavahige ||
jotee jot milai jot ral jaavahage ||3||
har aape hoi kirapaal aap liv laavahige ||
jan naanak saran dhuaar har laaj rakhaavahige ||4||6||
chhakaa 1 ||
kaliaan bhopaalee mahalaa chauthhaa
ikOankaar satigur prasaadh ||
paarabraham paramesur suaamee dhookh nivaaran naaraine ||
sagal bhagat jaacheh sukh saagar bhav nidh taran har chi(n)taamane ||1|| rahaau ||
dheen dhiaal jagadhees dhamodhar har a(n)tarajaamee gobi(n)dhe ||
te nirabhau jin sreeraam dhiaaiaa gurmat muraar har muka(n)dhe ||1||
jagadheesur charan saran jo aae te jan bhav nidh paar pare ||
bhagat janaa kee paij har raakhai jan naanak aap har kirapaa kare ||2||1||7||
raag kaliaan mahalaa panjavaa ghar pehilaa
ikOankaar satigur prasaadh ||
hamaarai eh kirapaa keejai ||
al makara(n)dh charan kamal siau man fer fer reejhai ||1|| rahaau ||
aan jalaa siau kaaj na kachhooaai har boo(n)dh chaatirak kau dheejai ||1||
bin milabe naahee sa(n)tokhaa pekh dharasan naanak jeejai ||2||1||
kaliaan mahalaa panjavaa ||
jaachik naam jaachai jaachai ||
sarab dhaar sarab ke naik sukh samooh ke dhaate ||1|| rahaau ||
ketee ketee maa(n)gan maagai bhaavaneeaa so paieeaai ||1||
safal safal safal dharas re paras paras gun gaieeaai ||
naanak tat tat siau mileeaai heerai heer bidhaieeaai ||2||2||