ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੨੪

ਰਾਮ ਨਾਮ ਤੁਲਿ ਅਉਰੁ ਨ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥੮॥੧॥
ਕਲਿਆਨ ਮਹਲਾ ੪ ॥
ਰਾਮ ਗੁਰੁ ਪਾਰਸੁ ਪਰਸੁ ਕਰੀਜੈ ॥ ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥੧॥ ਰਹਾਉ ॥
ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥ ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥੧॥
ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥ ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਨ ਭੀਜੈ ॥੨॥
ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ ॥ ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥੩॥
ਆਨਿ ਆਨਿ ਸਮਧਾ ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ ॥ ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ॥੪॥
ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥ ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥੫॥
ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥ ਤੰਤੁ ਸੂਤੁ ਕਿਛੁ ਨਿਕਸੈ ਨਾਹੀ ਸਾਕਤ ਸੰਗੁ ਨ ਕੀਜੈ ॥੬॥
ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥ ਅੰਤਰਿ ਰਤਨ ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥੭॥
ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ ॥ ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥੮॥੨॥
ਕਲਿਆਨੁ ਮਹਲਾ ੪ ॥
ਰਾਮਾ ਰਮ ਰਾਮੋ ਰਾਮੁ ਰਵੀਜੈ ॥ ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥੧॥ ਰਹਾਉ ॥
ਜੀਅ ਜੰਤ ਸਭੁ ਜਗੁ ਹੈ ਜੇਤਾ ਮਨੁ ਡੋਲਤ ਡੋਲ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ ਜਗੁ ਥੰਮਨ ਕਉ ਥੰਮੁ ਦੀਜੈ ॥੧॥
ਬਸੁਧਾ ਤਲੈ ਤਲੈ ਸਭ ਊਪਰਿ ਮਿਲਿ ਸਾਧੂ ਚਰਨ ਰੁਲੀਜੈ ॥ ਅਤਿ ਊਤਮ ਅਤਿ ਊਤਮ ਹੋਵਹੁ ਸਭ ਸਿਸਟਿ ਚਰਨ ਤਲ ਦੀਜੈ ॥੨॥
ਗੁਰਮੁਖਿ ਜੋਤਿ ਭਲੀ ਸਿਵ ਨੀਕੀ ਆਨਿ ਪਾਨੀ ਸਕਤਿ ਭਰੀਜੈ ॥ ਮੈਨਦੰਤ ਨਿਕਸੇ ਗੁਰ ਬਚਨੀ ਸਾਰੁ ਚਬਿ ਚਬਿ ਹਰਿ ਰਸੁ ਪੀਜੈ ॥੩॥
ਰਾਮ ਨਾਮ ਅਨੁਗ੍ਰਹੁ ਬਹੁ ਕੀਆ ਗੁਰ ਸਾਧੂ ਪੁਰਖ ਮਿਲੀਜੈ ॥ ਗੁਨ ਰਾਮ ਨਾਮ ਬਿਸਥੀਰਨ ਕੀਏ ਹਰਿ ਸਗਲ ਭਵਨ ਜਸੁ ਦੀਜੈ ॥੪॥
ਸਾਧੂ ਸਾਧ ਸਾਧ ਮਨਿ ਪ੍ਰੀਤਮ ਬਿਨੁ ਦੇਖੇ ਰਹਿ ਨ ਸਕੀਜੈ ॥ ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ ਖਿਨੁ ਜਲ ਬਿਨੁ ਫੂਟਿ ਮਰੀਜੈ ॥੫॥

Ang 1324

raam naam tul aaur na upamaa jan naanak kirapaa kareejai ||8||1||
kaliaan mahalaa chauthhaa ||
raam gur paaras paras kareejai ||
ham niragunee manoor at feeke mil satigur paaras keejai ||1|| rahaau ||
surag mukat baiku(n)Th sabh baa(n)chheh nit aasaa aas kareejai ||
har dharasan ke jan mukat na maa(n)geh mil dharasan tirapat man dheejai ||1||
maiaa moh sabal hai bhaaree moh kaalakh dhaag lageejai ||
mere Thaakur ke jan alipat hai mukate jiau muragaiee pa(n)k na bheejai ||2||
cha(n)dhan vaas bhuia(n)gam veRee kiv mileeaai cha(n)dhan leejai ||
kaadd khaRag gur giaan karaaraa bikh chhedh chhedh ras peejai ||3||
aan aan samadhaa bahu keenee pal baisa(n)tar bhasam kareejai ||
mahaa ugr paap saakat nar keene mil saadhoo lookee dheejai ||4||
saadhoo saadh saadh jan neeke jin a(n)tar naam dhareejai ||
paras niparas bhe saadhoo jan jan har bhagavaan dhikheejai ||5||
saakat soot bahu gurajhee bhariaa kiau kar taan taneejai ||
ta(n)t soot kichh nikasai naahee saakat sa(n)g na keejai ||6||
satigur saadhasa(n)gat hai neekee mil sa(n)gat raam raveejai ||
a(n)tar ratan javehar maanak gur kirapaa te leejai ||7||
meraa Thaakur vaddaa vaddaa hai suaamee ham kiau kar mileh mileejai ||
naanak mel milaae gur pooraa jan kau pooran dheejai ||8||2||
kaliaan mahalaa chauthhaa ||
raamaa ram raamo raam raveejai ||
saadhoo saadh saadh jan neeke mil saadhoo har ra(n)g keejai ||1|| rahaau ||
jeea ja(n)t sabh jag hai jetaa man ddolat ddol kareejai ||
kirapaa kirapaa kar saadh milaavahu jag tha(n)man kau tha(n)m dheejai ||1||
basudhaa talai talai sabh uoopar mil saadhoo charan ruleejai ||
at uootam at uootam hovahu sabh sisaT charan tal dheejai ||2||
gurmukh jot bhalee siv neekee aan paanee sakat bhareejai ||
mainadha(n)t nikase gur bachanee saar chab chab har ras peejai ||3||
raam naam anugrahu bahu keeaa gur saadhoo purakh mileejai ||
gun raam naam bisatheeran ke’ee har sagal bhavan jas dheejai ||4||
saadhoo saadh saadh man preetam bin dhekhe reh na sakeejai ||
jiau jal meen jala(n) jal preet hai khin jal bin fooT mareejai ||5||