ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥ ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ ॥੬॥
ਸਭਿ ਤੀਰਥ ਬਰਤ ਜਗੵ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ ॥ ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲ ਤੁਲੀਜੈ ॥੭॥
ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥ ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥੮॥੩॥
ਕਲਿਆਨ ਮਹਲਾ ੪ ॥
ਰਾਮਾ ਰਮ ਰਾਮੋ ਪੂਜ ਕਰੀਜੈ ॥ ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ ਗਿਆਨੁ ਦ੍ਰਿੜੀਜੈ ॥੧॥ ਰਹਾਉ ॥
ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ ॥ ਆਤਮ ਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥੧॥
ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ ॥ ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥੨॥
ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ ਹੀਰੁ ਬਿਧੀਜੈ ॥ ਮਨੁ ਮੋਤੀ ਸਾਲੁ ਹੈ ਗੁਰ ਸਬਦੀ ਜਿਤੁ ਹੀਰਾ ਪਰਖਿ ਲਈਜੈ ॥੩॥
ਸੰਗਤਿ ਸੰਤ ਸੰਗਿ ਲਗਿ ਊਚੇ ਜਿਉ ਪੀਪ ਪਲਾਸ ਖਾਇ ਲੀਜੈ ॥ ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥੪॥
ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥ ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ ॥੫॥
ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥ ਆਤਮ ਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥੬॥
ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ ॥ ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧ੍ਰਿਗੁ ਜੀਵੀਜੈ ॥੭॥
ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ ॥੮॥੪॥
ਕਲਿਆਨ ਮਹਲਾ ੪ ॥
ਰਾਮਾ ਮੈ ਸਾਧੂ ਚਰਨ ਧੁਵੀਜੈ ॥ ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥
ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥ ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥
ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੂਝੁ ਕਰੀਜੈ ॥ ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥
ਅੰਤਰਿ ਅਗਨਿ ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥
mahaa abhaag abhaag hai jin ke tin saadhoo dhoor na peejai ||
tinaa tisanaa jalat jalat nahee boojheh dda(n)dd dharam rai kaa dheejai ||6||
sabh teerath barat jagaye pu(n)n ke’ee hivai gaal gaal tan chheejai ||
atulaa tol raam naam hai gurmat ko pujai na tol tuleejai ||7||
tav gun braham braham too jaaneh jan naanak saran pareejai ||
too jal nidh meen ham tere kar kirapaa sa(n)g rakheejai ||8||3||
kaliaan mahalaa chauthhaa ||
raamaa ram raamo pooj kareejai ||
man tan arap dharau sabh aagai ras gurmat giaan dhiraReejai ||1|| rahaau ||
braham naam gun saakh tarovar nit chun chun pooj kareejai ||
aatam dheau dheau hai aatam ras laagai pooj kareejai ||1||
bibek budh sabh jag meh niramal bichar bichar ras peejai ||
gur parasaadh padhaarath paiaa satigur kau ih man dheejai ||2||
niramolak at heero neeko heerai heer bidheejai ||
man motee saal hai gur sabadhee jit heeraa parakh lieejai ||3||
sa(n)gat sa(n)t sa(n)g lag uooche jiau peep palaas khai leejai ||
sabh nar meh praanee uootam hovai raam naamai baas baseejai ||4||
niramal niramal karam bahu keene nit saakhaa haree jaReejai ||
dharam ful fal gur giaan dhiraRaiaa bahakaar baas jag dheejai ||5||
ek jot eko man vasiaa sabh braham dhirasaT ik keejai ||
aatam raam sabh ekai hai pasare sabh charan tale sir dheejai ||6||
naam binaa nakaTe nar dhekhahu tin ghas ghas naak vaddeejai ||
saakat nar aha(n)kaaree kahe’eeh bin naavai dhirag jeeveejai ||7||
jab lag saas saas man a(n)tar tat begal saran pareejai ||
naanak kirapaa kirapaa kar dhaarahu mai saadhoo charan pakheejai ||8||4||
kaliaan mahalaa chauthhaa ||
raamaa mai saadhoo charan dhuveejai ||
kilabikh dhahan hoh khin a(n)tar mere Thaakur kirapaa keejai ||1|| rahaau ||
ma(n)gat jan dheen khare dhar Thaadde at tarasan kau dhaan dheejai ||
traeh traeh saran prabh aae mo kau gurmat naam dhiraReejai ||1||
kaam karodh nagar meh sabalaa nit uTh uTh joojh kareejai ||
a(n)geekaar karahu rakh levahu gur pooraa kaadd kaddeejai ||2||
a(n)tar agan sabal at bikhiaa hiv seetal sabadh gur dheejai ||