ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੨੬

ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ ॥੩॥
ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥ ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥੪॥
ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥ ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥੫॥
ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥ ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥੬॥
ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥ ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ ॥੭॥
ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥ ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥੮॥੫॥
ਕਲਿਆਨੁ ਮਹਲਾ ੪ ॥
ਰਾਮਾ ਹਮ ਦਾਸਨ ਦਾਸ ਕਰੀਜੈ ॥ ਜਬ ਲਗਿ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ ॥੧॥ ਰਹਾਉ ॥
ਸੰਕਰੁ ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ ॥ ਭਵਨ ਭਵਨ ਪਵਿਤੁ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ ॥੧॥
ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ ਸੰਗਿ ਰਹੀਜੈ ॥ ਧਰਮ ਰਾਇ ਕੀ ਕਾਨਿ ਚੁਕਾਵੈ ਬਿਖੁ ਡੁਬਦਾ ਕਾਢਿ ਕਢੀਜੈ ॥੨॥
ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਹਰੀਜੈ ॥ ਤਾ ਤੇ ਬਿਲਮੁ ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ ॥੩॥
ਰਾਮ ਨਾਮ ਕੀਰਤਨ ਰਤਨ ਵਥੁ ਹਰਿ ਸਾਧੂ ਪਾਸਿ ਰਖੀਜੈ ॥ ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ ਧਰੀਜੈ ॥੪॥
ਸੰਤਹੁ ਸੁਨਹੁ ਸੁਨਹੁ ਜਨ ਭਾਈ ਗੁਰਿ ਕਾਢੀ ਬਾਹ ਕੁਕੀਜੈ ॥ ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ ॥੫॥
ਜੇ ਵਡ ਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥ ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ ਸਹਜੇ ਹਰਿ ਰਸੁ ਪੀਜੈ ॥੬॥
ਮਾਇਆ ਮਾਇਆ ਕੇ ਜੋ ਅਧਿਕਾਈ ਵਿਚਿ ਮਾਇਆ ਪਚੈ ਪਚੀਜੈ ॥ ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ ॥੭॥
ਨਾਨਕ ਰਾਮ ਰਮ ਰਮੁ ਰਮ ਰਮ ਰਾਮੈ ਤੇ ਗਤਿ ਕੀਜੈ ॥ ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਰਲੈ ਮਿਲੀਜੈ ॥੮॥੬॥ ਛਕਾ ੧ ॥

Ang 1326

tan man saa(n)t hoi adhikaiee rog kaaTai sookh saveejai ||3||
jiau sooraj kiran raviaa sarab Thaiee sabh ghaT ghaT raam raveejai ||
saadhoo saadh mile ras paavai tat nij ghar baiThiaa peejai ||4||
jan kau preet lagee gur setee jiau chakavee dhekh sooreejai ||
nirakhat nirakhat rain sabh nirakhee mukh kaaddai a(n)mrit peejai ||5||
saakat suaan kahe’eeh bahu lobhee bahu dhuramat mail bhareejai ||
aapan suaai kareh bahu baataa tinaa kaa visaahu kiaa keejai ||6||
saadhoo saadh saran mil sa(n)gat jit har ras kaadd kaddeejai ||
paraupakaar boleh bahu guneeaa mukh sa(n)t bhagat har dheejai ||7||
too agam dhiaal dhiaa pat dhaataa sabh dhiaa dhaar rakh leejai ||
sarab jeea jagajeevan eko naanak pratipaal kareejai ||8||5||
kaliaan mahalaa chauthhaa ||
raamaa ham dhaasan dhaas kareejai ||
jab lag saas hoi man a(n)tar saadhoo dhoor piveejai ||1|| rahaau ||
sa(n)kar naaradh sekhanaag mun dhoor saadhoo kee locheejai ||
bhavan bhavan pavit hoh sabh jeh saadhoo charan dhareejai ||1||
taj laaj aha(n)kaar sabh tajeeaai mil saadhoo sa(n)g raheejai ||
dharam rai kee kaan chukaavai bikh ddubadhaa kaadd kaddeejai ||2||
bharam sooke bahu ubh suk kahe’eeh mil saadhoo sa(n)g hareejai ||
taa te bilam pal ddil na keejai jai saadhoo charan lageejai ||3||
raam naam keeratan ratan vath har saadhoo paas rakheejai ||
jo bachan gur sat sat kar maanai tis aagai kaadd dhareejai ||4||
sa(n)tahu sunahu sunahu jan bhaiee gur kaaddee baeh kukeejai ||
je aatam kau sukh sukh nit loRahu taa(n) satigur saran paveejai ||5||
je vadd bhaag hoi at neekaa taa(n) gurmat naam dhiraReejai ||
sabh maiaa moh bikham jag tareeaai sahaje har ras peejai ||6||
maiaa maiaa ke jo adhikaiee vich maiaa pachai pacheejai ||
agiaan a(n)dher mahaa pa(n)th bikhaRaa aha(n)kaar bhaar ladh leejai ||7||
naanak raam ram ram ram ram raamai te gat keejai ||
satigur milai taa naam dhiraRaae raam naamai ralai mileejai ||8||6||
chhakaa 1 ||