ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥
ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥ ਨਾਉ ਤੇਰਾ ਗਹਣਾ ਮਤਿ ਮਕਸੂਦੁ ॥ ਨਾਇ ਤੇਰੈ ਨਾਉ ਮੰਨੇ ਸਭ ਕੋਇ ॥ ਵਿਣੁ ਨਾਵੈ ਪਤਿ ਕਬਹੁ ਨ ਹੋਇ ॥੧॥
ਅਵਰ ਸਿਆਣਪ ਸਗਲੀ ਪਾਜੁ ॥ ਜੈ ਬਖਸੇ ਤੈ ਪੂਰਾ ਕਾਜੁ ॥੧॥ ਰਹਾਉ ॥
ਨਾਉ ਤੇਰਾ ਤਾਣੁ ਨਾਉ ਦੀਬਾਣੁ ॥ ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥ ਨਾਇ ਤੇਰੈ ਮਾਣੁ ਮਹਤ ਪਰਵਾਣੁ ॥ ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥੨॥
ਨਾਇ ਤੇਰੈ ਸਹਜੁ ਨਾਇ ਸਾਲਾਹ ॥ ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥ ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥ ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥੩॥
ਨਾਰੀ ਬੇਰੀ ਘਰ ਦਰ ਦੇਸ ॥ ਮਨ ਕੀਆ ਖੁਸੀਆ ਕੀਚਹਿ ਵੇਸ ॥ ਜਾਂ ਸਦੇ ਤਾਂ ਢਿਲ ਨ ਪਾਇ ॥ ਨਾਨਕ ਕੂੜੁ ਕੂੜੋ ਹੋਇ ਜਾਇ ॥੪॥੧॥
ਪ੍ਰਭਾਤੀ ਮਹਲਾ ੧ ॥
ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥
ਇਹੁ ਸੰਸਾਰੁ ਸਗਲ ਬਿਕਾਰੁ ॥ ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥
ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥ ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥
ikOankaar satinaam karataa purakh nirabhau niravair akaal moorat ajoonee saibha(n) gur prasaadh ||
raag parabhaatee bibhaas mahalaa pehilaa chaupadhe ghar pehilaa ||
nai terai taranaa nai pat pooj ||
naau teraa gahanaa mat makasoodh ||
nai terai naau ma(n)ne sabh koi ||
vin naavai pat kabahu na hoi ||1||
avar siaanap sagalee paaj ||
jai bakhase tai pooraa kaaj ||1|| rahaau ||
naau teraa taan naau dheebaan ||
naau teraa lasakar naau sulataan ||
nai terai maan mahat paravaan ||
teree nadharee karam pavai neesaan ||2||
nai terai sahaj nai saalaeh ||
naau teraa a(n)mrit bikh uTh jai ||
nai terai sabh sukh vaseh man aai ||
bin naavai baadhee jam pur jai ||3||
naaree beree ghar dhar dhes ||
man keeaa khuseeaa keecheh ves ||
jaa(n) sadhe taa(n) ddil na pai ||
naanak kooR kooRo hoi jai ||4||1||
prabhaatee mahalaa pehilaa ||
teraa naam ratan karam chaanan surat tithai loi ||
a(n)dher a(n)dhee vaaparai sagal leejai khoi ||1||
eih sa(n)saar sagal bikaar ||
teraa naam dhaaroo avar naasat karanahaar apaar ||1|| rahaau ||
paataal pureeaa ek bhaar hoveh laakh karoR ||
tere laal keemat taa pavai jaa(n) sirai hoveh hor ||2||