ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੨੯

ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥ ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥੨॥
ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥ ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥੩॥
ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥ ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥੪॥੬॥
ਪ੍ਰਭਾਤੀ ਮਹਲਾ ੧ ॥
ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥
ਕਰਤਾ ਤੂ ਮੇਰਾ ਜਜਮਾਨੁ ॥ ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥
ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥ ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥੨॥
ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥ ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥੩॥
ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥ ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥
ਪ੍ਰਭਾਤੀ ਮਹਲਾ ੧ ॥
ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥ ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥
ਤੂਹੈ ਹੈ ਵਾਹੁ ਤੇਰੀ ਰਜਾਇ ॥ ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥੧॥ ਰਹਾਉ ॥
ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥ ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥
ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥ ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥੩॥
ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥ ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥
ਪ੍ਰਭਾਤੀ ਮਹਲਾ ੧ ॥
ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥ ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥
ਬੋਲਹੁ ਸਚੁ ਨਾਮੁ ਕਰਤਾਰ ॥ ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥
ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥
ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥