ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥ ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥
ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥ ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥
ਪ੍ਰਭਾਤੀ ਮਹਲਾ ੧ ॥
ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥ ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥
ਸਬਦਿ ਰਤੇ ਪੂਰੇ ਬੈਰਾਗੀ ॥ ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ ॥
ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥
ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥ ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥
ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ ॥ ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥
ਪ੍ਰਭਾਤੀ ਮਹਲਾ ੧ ॥
ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥ ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥
ਜਲਿ ਜਾਉ ਜੀਵਨੁ ਨਾਮ ਬਿਨਾ ॥ ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ ॥
ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥ ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥
ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥ ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥
ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥ ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥
ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥ ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥
ਰਾਗੁ ਪ੍ਰਭਾਤੀ ਮਹਲਾ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥ ਨਾਮਿ ਰਤੇ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ ॥੧॥
pasaree kiran ras kamal bigaase sas ghar soor samaiaa ||
kaal bidhu(n)s manasaa man maaree gur prasaadh prabh paiaa ||3||
at ras ra(n)g chaloolai raatee dhoojaa ra(n)g na koiee ||
naanak rasan rasaae raate rav rahiaa prabh soiee ||4||15||
prabhaatee mahalaa pehilaa ||
baareh meh raaval khap jaaveh chahu chhia meh sa(n)niaasee ||
jogee kaapaReeaa sirakhoothe bin sabadhai gal faasee ||1||
sabadh rate poore bairaagee ||
aauhaTh hasat meh bheekhiaa jaachee ek bhai liv laagee ||1|| rahaau ||
brahaman vaadh paReh kar kiriaa karanee karam karaae ||
bin boojhe kichh soojhai naahee manmukh vichhuR dhukh paae ||2||
sabadh mile se soochaachaaree saachee dharageh maane ||
anadhin naam ratan liv laage jug jug saach samaane ||3||
sagale karam dharam such sa(n)jam jap tap teerath sabadh vase ||
naanak satigur milai milaiaa dhookh paraachhat kaal nase ||4||16||
prabhaatee mahalaa pehilaa ||
sa(n)taa kee ren saadh jan sa(n)gat har keerat tar taaree ||
kahaa karai bapuraa jam ddarapai gurmukh ridhai muraaree ||1||
jal jaau jeevan naam binaa ||
har jap jaap japau japamaalee gurmukh aavai saadh manaa ||1|| rahaau ||
gur upadhes saach sukh jaa kau kiaa tis upamaa kaheeaai ||
laal javehar ratan padhaarath khojat gurmukh laheeaai ||2||
cheenai giaan dhiaan dhan saachau ek sabadh liv laavai ||
niraala(n)b nirahaar nihakeval nirabhau taaRee laavai ||3||
sair sapat bhare jal niramal ulaTee naav taraavai ||
baahar jaatau Thaak rahaavai gurmukh sahaj samaavai ||4||
so girahee so dhaas udhaasee jin gurmukh aap pachhaaniaa ||
naanak kahai avar nahee dhoojaa saach sabadh man maaniaa ||5||17||
raag prabhaatee mahalaa teejaa chaupadhe
ikOankaar satigur prasaadh ||
gurmukh viralaa koiee boojhai sabadhe rahiaa samaiee ||
naam rate sadhaa sukh paavai saach rahai liv laiee ||1||