ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੩੩

ਹਰਿ ਹਰਿ ਨਾਮੁ ਜਪਹੁ ਜਨ ਭਾਈ ॥ ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ ਅਨਦਿਨੁ ਹਰਿ ਰਸਿ ਰਹਿਆ ਅਘਾਈ ॥੧॥ ਰਹਾਉ ॥
ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ ॥ ਸਦਾ ਜਨ ਨਿਰਮਲ ਮੈਲੁ ਨ ਲਾਗੈ ਸਚਿ ਨਾਮਿ ਚਿਤੁ ਲਾਈ ॥੨॥
ਸੁਖੁ ਸੀਗਾਰੁ ਸਤਿਗੁਰੂ ਦਿਖਾਇਆ ਨਾਮਿ ਵਡੀ ਵਡਿਆਈ ॥ ਅਖੁਟ ਭੰਡਾਰ ਭਰੇ ਕਦੇ ਤੋਟਿ ਨ ਆਵੈ ਸਦਾ ਹਰਿ ਸੇਵਹੁ ਭਾਈ ॥੩॥
ਆਪੇ ਕਰਤਾ ਜਿਸ ਨੋ ਦੇਵੈ ਤਿਸੁ ਵਸੈ ਮਨਿ ਆਈ ॥ ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ ॥੪॥੧॥
ਪ੍ਰਭਾਤੀ ਮਹਲਾ ੩ ॥
ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥ ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥੧॥
ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥ ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥੧॥ ਰਹਾਉ ॥
ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥ ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥੨॥
ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ ॥ ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥੩॥
ਜੋ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਨ ਕਰਣਾ ਜਾਈ ॥ ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥੪॥੨॥
ਪ੍ਰਭਾਤੀ ਮਹਲਾ ੩ ॥
ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥ ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥੧॥
ਹਰਿ ਜੀਉ ਤੂ ਮੇਰਾ ਇਕੁ ਸੋਈ ॥ ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥੧॥ ਰਹਾਉ ॥
ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥ ਸਦਾ ਮੀਠਾ ਕਦੇ ਨ ਫੀਕਾ ਗੁਰ ਸਬਦੀ ਵੀਚਾਰੁ ॥੨॥
ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥ ਸਬਦਿ ਸਲਾਹੀ ਸਦਾ ਸੁਖਦਾਤਾ ਵਿਚਹੁ ਆਪੁ ਗਵਾਈ ॥੩॥
ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੋ ਫਲੁ ਪਾਏ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਸਬਦੀ ਸਚੁ ਪਾਏ ॥੪॥੩॥
ਪ੍ਰਭਾਤੀ ਮਹਲਾ ੩ ॥
ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ ॥ ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥੧॥
ਹਰਿ ਜੀਉ ਸਦਾ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ ॥
ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲ ॥

Ang 1333

har har naam japahu jan bhaiee ||
gur prasaadh man asathir hovai anadhin har ras rahiaa aghaiee ||1|| rahaau ||
anadhin bhagat karahu dhin raatee is jug kaa laahaa bhaiee ||
sadhaa jan niramal mail na laagai sach naam chit laiee ||2||
sukh seegaar satiguroo dhikhaiaa naam vaddee vaddiaaiee ||
akhuT bha(n)ddaar bhare kadhe toT na aavai sadhaa har sevahu bhaiee ||3||
aape karataa jis no dhevai tis vasai man aaiee ||
naanak naam dhiaai sadhaa too satigur dheeaa dhikhaiee ||4||1||
prabhaatee mahalaa teejaa ||
niraguneeaare kau bakhas lai suaamee aape laih milaiee ||
too bia(n)t teraa a(n)t na paiaa sabadhe dheh bujhaiee ||1||
har jeeau tudh viTahu bal jaiee ||
tan man arapee tudh aagai raakhau sadhaa rahaa(n) saranaiee ||1|| rahaau ||
aapane bhaane vich sadhaa rakh suaamee har naamo dheh vaddiaaiee ||
poore gur te bhaanaa jaapai anadhin sahaj samaiee ||2||
terai bhaanai bhagat je tudh bhaavai aape bakhas milaiee ||
terai bhaanai sadhaa sukh paiaa gur tirasanaa agan bujhaiee ||3||
jo too kareh su hovai karate avar na karanaa jaiee ||
naanak naavai jevadd avar na dhaataa poore gur te paiee ||4||2||
prabhaatee mahalaa teejaa ||
gurmukh har saalaahiaa ji(n)naa tin salaeh har jaataa ||
vichahu bharam giaa hai dhoojaa gur kai sabadh pachhaataa ||1||
har jeeau too meraa ik soiee ||
tudh japee tudhai saalaahee gat mat tujh te hoiee ||1|| rahaau ||
gurmukh saalaahan se saadh pain meeThaa a(n)mrit saar ||
sadhaa meeThaa kadhe na feekaa gur sabadhee veechaar ||2||
jin meeThaa laiaa soiee jaanai tis viTahu bal jaiee ||
sabadh salaahee sadhaa sukhadhaataa vichahu aap gavaiee ||3||
satigur meraa sadhaa hai dhaataa jo ichhai so fal paae ||
naanak naam milai vaddiaaiee gur sabadhee sach paae ||4||3||
prabhaatee mahalaa teejaa ||
jo teree saranaiee har jeeau tin too raakhan jog ||
tudh jevadd mai avar na soojhai naa ko hoaa na hog ||1||
har jeeau sadhaa teree saranaiee ||
jiau bhaavai tiau raakhahu mere suaamee eh teree vaddiaaiee ||1|| rahaau ||
jo teree saranaiee har jeeau tin kee kareh pratipaal ||