ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੩੪

ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥
ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥ ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥
ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥
ਪ੍ਰਭਾਤੀ ਮਹਲਾ ੩ ॥
ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥ ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥
ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥
ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥ ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥ ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥
ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥ ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥
ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥ ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥
ਪ੍ਰਭਾਤੀ ਮਹਲਾ ੩ ॥
ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥
ਕਲੀ ਕਾਲ ਮਹਿ ਰਵਿਆ ਰਾਮੁ ॥ ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥
ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥ ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥
ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥
ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥
ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥ ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥
ਪ੍ਰਭਾਤੀ ਮਹਲਾ ੩ ॥
ਮੇਰੇ ਮਨ ਗੁਰੁ ਅਪਣਾ ਸਾਲਾਹਿ ॥

Ang 1334

aap kirapaa kar raakhahu har jeeau poh na sakai jamakaal ||2||
teree saranaiee sachee har jeeau naa oh ghaTai na jai ||
jo har chhodd dhoojai bhai laagai oh ja(n)mai tai mar jai ||3||
jo teree saranaiee har jeeau tinaa dhookh bhookh kichh naeh ||
naanak naam salaeh sadhaa too sachai sabadh samaeh ||4||4||
prabhaatee mahalaa teejaa ||
gurmukh har jeeau sadhaa dhiaavahu jab lag jeea paraan ||
gur sabadhee man niramal hoaa chookaa man abhimaan ||
safal janam tis praanee keraa har kai naam samaan ||1||
mere man gur kee sikh suneejai ||
har kaa naam sadhaa sukhadhaataa sahaje har ras peejai ||1|| rahaau ||
mool pachhaanan tin nij ghar vaasaa sahaje hee sukh hoiee ||
gur kai sabadh kamal paragaasiaa haumai dhuramat khoiee ||
sabhanaa meh eko sach varatai viralaa boojhai koiee ||2||
gurmatee man niramal hoaa a(n)mrit tat vakhaanai ||
har kaa naam sadhaa man vasiaa vich man hee man maanai ||
sadh balihaaree gur apune viTahu jit aatam raam pachhaanai ||3||
maanas janam satiguroo na seviaa birathaa janam gavaiaa ||
nadhar kare taa(n) satigur mele sahaje sahaj samaiaa ||
naanak naam milai vaddiaaiee poorai bhaag dhiaaiaa ||4||5||
prabhaatee mahalaa teejaa ||
aape bhaa(n)t banaae bahu ra(n)gee sisaT upai prabh khel keeaa ||
kar kar vekhai kare karaae sarab jeeaa no rijak dheeaa ||1||
kalee kaal meh raviaa raam ||
ghaT ghaT poor rahiaa prabh eko gurmukh paragaT har har naam ||1|| rahaau ||
gupataa naam varatai vich kalajug ghaT ghaT har bharapoor rahiaa ||
naam ratan tinaa hiradhai pragaTiaa jo gur saranaiee bhaj piaa ||2||
ei(n)dhree pa(n)ch pa(n)che vas aanai khimaa sa(n)tokh gurmat paavai ||
so dhan dhan har jan vadd pooraa jo bhai bairaag har gun gaavai ||3||
gur te muh fere je koiee gur kaa kahiaa na chit dharai ||
kar aachaar bahu sa(n)pau sa(n)chai jo kichh karai su narak parai ||4||
eko sabadh eko prabh varatai sabh ekas te utapat chalai ||
naanak gurmukh mel milaae gurmukh har har jai ralai ||5||6||
prabhaatee mahalaa teejaa ||
mere man gur apanaa saalaeh ||