ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥
ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥ ਕੋਟਿ ਮਧੇ ਕੋਈ ਵਿਰਲਾ ਲੇਇ ॥ ਜਿਸ ਨੋ ਅਪਣੀ ਨਦਰਿ ਕਰੇਇ ॥੧॥
ਗੁਰ ਕੇ ਚਰਣ ਮਨ ਮਾਹਿ ਵਸਾਇ ॥ ਦੁਖੁ ਅਨੑੇਰਾ ਅੰਦਰਹੁ ਜਾਇ ॥ ਆਪੇ ਸਾਚਾ ਲਏ ਮਿਲਾਇ ॥੨॥
ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥ ਐਥੈ ਓਥੈ ਏਹੁ ਅਧਾਰੁ ॥ ਆਪੇ ਦੇਵੈ ਸਿਰਜਨਹਾਰੁ ॥੩॥
ਸਚਾ ਮਨਾਏ ਅਪਣਾ ਭਾਣਾ ॥ ਸੋਈ ਭਗਤੁ ਸੁਘੜੁ ਸੋੁਜਾਣਾ ॥ ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥
ਪ੍ਰਭਾਤੀ ਮਹਲਾ ੪ ਬਿਭਾਸ
ੴ ਸਤਿਗੁਰ ਪ੍ਰਸਾਦਿ ॥
ਰਸਕਿ ਰਸਕਿ ਗੁਨ ਗਾਵਹ ਗੁਰਮਤਿ ਲਿਵ ਉਨਮਨਿ ਨਾਮਿ ਲਗਾਨ ॥ ਅੰਮ੍ਰਿਤੁ ਰਸੁ ਪੀਆ ਗੁਰ ਸਬਦੀ ਹਮ ਨਾਮ ਵਿਟਹੁ ਕੁਰਬਾਨ ॥੧॥
ਹਮਰੇ ਜਗਜੀਵਨ ਹਰਿ ਪ੍ਰਾਨ ॥ ਹਰਿ ਊਤਮੁ ਰਿਦ ਅੰਤਰਿ ਭਾਇਓ ਗੁਰਿ ਮੰਤੁ ਦੀਓ ਹਰਿ ਕਾਨ ॥੧॥ ਰਹਾਉ ॥
ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਨਾਮੁ ਵਖਾਨ ॥ ਕਿਤੁ ਬਿਧਿ ਕਿਉ ਪਾਈਐ ਪ੍ਰਭੁ ਅਪੁਨਾ ਮੋ ਕਉ ਕਰਹੁ ਉਪਦੇਸੁ ਹਰਿ ਦਾਨ ॥੨॥
ਸਤਸੰਗਤਿ ਮਹਿ ਹਰਿ ਹਰਿ ਵਸਿਆ ਮਿਲਿ ਸੰਗਤਿ ਹਰਿ ਗੁਨ ਜਾਨ ॥ ਵਡੈ ਭਾਗਿ ਸਤਸੰਗਤਿ ਪਾਈ ਗੁਰੁ ਸਤਿਗੁਰੁ ਪਰਸਿ ਭਗਵਾਨ ॥੩॥
ਗੁਨ ਗਾਵਹ ਪ੍ਰਭ ਅਗਮ ਠਾਕੁਰ ਕੇ ਗੁਨ ਗਾਇ ਰਹੇ ਹੈਰਾਨ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਹਰਿ ਨਾਮੁ ਦੀਓ ਖਿਨ ਦਾਨ ॥੪॥੧॥
ਪ੍ਰਭਾਤੀ ਮਹਲਾ ੪ ॥
ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮ੍ਹ੍ਹਾਲਹਿ ਹਰਿ ਗਾਲ ॥ ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥੧॥
ਮੇਰਾ ਮਨੁ ਸਾਧੂ ਧੂਰਿ ਰਵਾਲ ॥ ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ ॥
ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥ ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥੨॥
ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥ ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥੩॥
ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ ॥ ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥੪॥੨॥
ਪ੍ਰਭਾਤੀ ਮਹਲਾ ੪ ॥
ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥
pooraa bhaag hovai mukh masatak sadhaa har ke gun gaeh ||1|| rahaau ||
a(n)mirat naam bhojan har dhei ||
koT madhe koiee viralaa lei ||
jis no apanee nadhar karei ||1||
gur ke charan man maeh vasai ||
dhukh an(h)eraa a(n)dharahu jai ||
aape saachaa le milai ||2||
gur kee baanee siau lai piaar ||
aaithai othai eh adhaar ||
aape dhevai sirajanahaar ||3||
sachaa manaae apanaa bhaanaa ||
soiee bhagat sughaR suojaanaa ||
naanak tis kai sadh kurabaanaa ||4||7||17||7||24||
prabhaatee mahalaa chauthhaa bibhaas
ikOankaar satigur prasaadh ||
rasak rasak gun gaaveh gurmat liv unaman naam lagaan ||
a(n)mrit ras peeaa gur sabadhee ham naam viTahu kurabaan ||1||
hamare jagajeevan har praan ||
har uootam ridh a(n)tar bhaio gur ma(n)t dheeo har kaan ||1|| rahaau ||
aavahu sa(n)t milahu mere bhaiee mil har har naam vakhaan ||
kit bidh kiau paieeaai prabh apunaa mo kau karahu upadhes har dhaan ||2||
satasa(n)gat meh har har vasiaa mil sa(n)gat har gun jaan ||
vaddai bhaag satasa(n)gat paiee gur satigur paras bhagavaan ||3||
gun gaaveh prabh agam Thaakur ke gun gai rahe hairaan ||
jan naanak kau gur kirapaa dhaaree har naam dheeo khin dhaan ||4||1||
prabhaatee mahalaa chauthhaa ||
augavai soor gurmukh har boleh sabh rain sam(h)aaleh har gaal ||
hamarai prabh ham loch lagaiee ham kareh prabhoo har bhaal ||1||
meraa man saadhoo dhoor ravaal ||
har har naam dhiraRaio gur meeThaa gur pag jhaareh ham baal ||1|| rahaau ||
saakat kau dhin rain a(n)dhaaree moh faathe maiaa jaal ||
khin pal har prabh ridhai na vasio rin baadhe bahu bidh baal ||2||
satasa(n)gat mil mat budh paiee hau chhooTe mamataa jaal ||
har naamaa har meeTh lagaanaa gur ke’ee sabadh nihaal ||3||
ham baarik gur agam gusaiee gur kar kirapaa pratipaal ||
bikh bhaujal ddubadhe kaadd leh prabh gur naanak baal gupaal ||4||2||
prabhaatee mahalaa chauthhaa ||
eik khin har prabh kirapaa dhaaree gun gaae rasak raseek ||