ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੩੭

ਪ੍ਰਭਾਤੀ ਮਹਲਾ ੪ ॥
ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥ ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ ॥੧॥
ਜਪਿ ਮਨ ਰਾਮ ਨਾਮੁ ਅਰਧਾਂਭਾ ॥ ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥੧॥ ਰਹਾਉ ॥
ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥ ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥੨॥
ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ ॥ ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥੩॥
ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥ ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥੪॥੬॥ ਛਕਾ ੧ ॥
ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥ ਹਰਿ ਦਰਗਹ ਪਾਵਹਿ ਮਾਨ ॥ ਜਿਨਿ ਜਪਿਆ ਤੇ ਪਾਰਿ ਪਰਾਨ ॥੧॥ ਰਹਾਉ ॥
ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥ ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥ ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥
ਜਪਿ ਮਨ ਪਰਮੇਸੁਰੁ ਪਰਧਾਨੁ ॥ ਖਿਨ ਖੋਵੈ ਪਾਪ ਕੋਟਾਨ ॥ ਮਿਲੁ ਨਾਨਕ ਹਰਿ ਭਗਵਾਨ ॥੨॥੧॥੭॥
ਪ੍ਰਭਾਤੀ ਮਹਲਾ ੫ ਬਿਭਾਸ
ੴ ਸਤਿਗੁਰ ਪ੍ਰਸਾਦਿ ॥
ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥ ਪੰਚ ਤਤ ਰਚਿ ਜੋਤਿ ਨਿਵਾਜਿਆ ॥ ਸਿਹਜਾ ਧਰਤਿ ਬਰਤਨ ਕਉ ਪਾਨੀ ॥ ਨਿਮਖ ਨ ਵਿਸਾਰਹੁ ਸੇਵਹੁ ਸਾਰਿਗਪਾਨੀ ॥੧॥
ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ ॥ ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥੧॥ ਰਹਾਉ ॥
ਕਾਪੜ ਭੋਗ ਰਸ ਅਨਿਕ ਭੁੰਚਾਏ ॥ ਮਾਤ ਪਿਤਾ ਕੁਟੰਬ ਸਗਲ ਬਨਾਏ ॥ ਰਿਜਕੁ ਸਮਾਹੇ ਜਲਿ ਥਲਿ ਮੀਤ ॥ ਸੋ ਹਰਿ ਸੇਵਹੁ ਨੀਤਾ ਨੀਤ ॥੨॥
ਤਹਾ ਸਖਾਈ ਜਹ ਕੋਇ ਨ ਹੋਵੈ ॥ ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ ॥ ਦਾਤਿ ਕਰੈ ਨਹੀ ਪਛੋੁਤਾਵੈ ॥ ਏਕਾ ਬਖਸ ਫਿਰਿ ਬਹੁਰਿ ਨ ਬੁਲਾਵੈ ॥੩॥

Ang 1337

prabhaatee mahalaa chauthhaa ||
gur satigur naam dhiraRaio har har ham mue jeeve har japibhaa ||
dhan dha(n)n guroo gur satigur pooraa bikh ddubadhe baeh dhei kaddibhaa ||1||
jap man raam naam aradhaa(n)bhaa ||
aupaja(n)p upai na paieeaai katahoo gur poorai har prabh laabhaa ||1|| rahaau ||
raam naam ras raam rasain ras peeaa gurmat rasabhaa ||
loh manoor ka(n)chan mil sa(n)gat har ur dhaario gur haribhaa ||2||
haumai bikhiaa nit lobh lubhaane put kalat moh lubhibhaa ||
tin pag sa(n)t na seve kabahoo te manmukh bhoo(n)bhar bharabhaa ||3||
tumare gun tum hee prabh jaanahu ham pare haar tum saranabhaa ||
jiau jaanahu tiau raakhahu suaamee jan naanak dhaas tumanabhaa ||4||6||
chhakaa 1 ||
prabhaatee bibhaas paRataal mahalaa chauthhaa
ikOankaar satigur prasaadh ||
jap man har har naam nidhaan ||
har dharageh paaveh maan ||
jin japiaa te paar paraan ||1|| rahaau ||
sun man har har naam kar dhiaan ||
sun man har keerat aThasaTh majaan ||
sun man gurmukh paaveh maan ||1||
jap man paramesur paradhaan ||
khin khovai paap koTaan ||
mil naanak har bhagavaan ||2||1||7||
prabhaatee mahalaa panjavaa bibhaas
ikOankaar satigur prasaadh ||
man har keeaa tan sabh saajiaa ||
pa(n)ch tat rach jot nivaajiaa ||
sihajaa dharat baratan kau paanee ||
nimakh na visaarahu sevahu saarigapaanee ||1||
man satigur sev hoi param gate ||
harakh sog te raheh niraaraa taa(n) too paaveh praanapate ||1|| rahaau ||
kaapaR bhog ras anik bhu(n)chaae ||
maat pitaa kuTa(n)b sagal banaae ||
rijak samaahe jal thal meet ||
so har sevahu neetaa neet ||2||
tahaa sakhaiee jeh koi na hovai ||
koT apraadh ik khin meh dhovai ||
dhaat karai nahee pachhuotaavai ||
ekaa bakhas fir bahur na bulaavai ||3||