ਕਿਰਤ ਸੰਜੋਗੀ ਪਾਇਆ ਭਾਲਿ ॥ ਸਾਧਸੰਗਤਿ ਮਹਿ ਬਸੇ ਗੁਪਾਲ ॥ ਗੁਰ ਮਿਲਿ ਆਏ ਤੁਮਰੈ ਦੁਆਰ ॥ ਜਨ ਨਾਨਕ ਦਰਸਨੁ ਦੇਹੁ ਮੁਰਾਰਿ ॥੪॥੧॥
ਪ੍ਰਭਾਤੀ ਮਹਲਾ ੫ ॥
ਪ੍ਰਭ ਕੀ ਸੇਵਾ ਜਨ ਕੀ ਸੋਭਾ ॥ ਕਾਮ ਕ੍ਰੋਧ ਮਿਟੇ ਤਿਸੁ ਲੋਭਾ ॥ ਨਾਮੁ ਤੇਰਾ ਜਨ ਕੈ ਭੰਡਾਰਿ ॥ ਗੁਨ ਗਾਵਹਿ ਪ੍ਰਭ ਦਰਸ ਪਿਆਰਿ ॥੧॥
ਤੁਮਰੀ ਭਗਤਿ ਪ੍ਰਭ ਤੁਮਹਿ ਜਨਾਈ ॥ ਕਾਟਿ ਜੇਵਰੀ ਜਨ ਲੀਏ ਛਡਾਈ ॥੧॥ ਰਹਾਉ ॥
ਜੋ ਜਨੁ ਰਾਤਾ ਪ੍ਰਭ ਕੈ ਰੰਗਿ ॥ ਤਿਨਿ ਸੁਖੁ ਪਾਇਆ ਪ੍ਰਭ ਕੈ ਸੰਗਿ ॥ ਜਿਸੁ ਰਸੁ ਆਇਆ ਸੋਈ ਜਾਨੈ ॥ ਪੇਖਿ ਪੇਖਿ ਮਨ ਮਹਿ ਹੈਰਾਨੈ ॥੨॥
ਸੋ ਸੁਖੀਆ ਸਭ ਤੇ ਊਤਮੁ ਸੋਇ ॥ ਜਾ ਕੈ ਹ੍ਰਿਦੈ ਵਸਿਆ ਪ੍ਰਭੁ ਸੋਇ ॥ ਸੋਈ ਨਿਹਚਲੁ ਆਵੈ ਨ ਜਾਇ ॥ ਅਨਦਿਨੁ ਪ੍ਰਭ ਕੇ ਹਰਿ ਗੁਣ ਗਾਇ ॥੩॥
ਤਾ ਕਉ ਕਰਹੁ ਸਗਲ ਨਮਸਕਾਰੁ ॥ ਜਾ ਕੈ ਮਨਿ ਪੂਰਨੁ ਨਿਰੰਕਾਰੁ ॥ ਕਰਿ ਕਿਰਪਾ ਮੋਹਿ ਠਾਕੁਰ ਦੇਵਾ ॥ ਨਾਨਕੁ ਉਧਰੈ ਜਨ ਕੀ ਸੇਵਾ ॥੪॥੨॥
ਪ੍ਰਭਾਤੀ ਮਹਲਾ ੫ ॥
ਗੁਨ ਗਾਵਤ ਮਨਿ ਹੋਇ ਅਨੰਦ ॥ ਆਠ ਪਹਰ ਸਿਮਰਉ ਭਗਵੰਤ ॥ ਜਾ ਕੈ ਸਿਮਰਨਿ ਕਲਮਲ ਜਾਹਿ ॥ ਤਿਸੁ ਗੁਰ ਕੀ ਹਮ ਚਰਨੀ ਪਾਹਿ ॥੧॥
ਸੁਮਤਿ ਦੇਵਹੁ ਸੰਤ ਪਿਆਰੇ ॥ ਸਿਮਰਉ ਨਾਮੁ ਮੋਹਿ ਨਿਸਤਾਰੇ ॥੧॥ ਰਹਾਉ ॥
ਜਿਨਿ ਗੁਰਿ ਕਹਿਆ ਮਾਰਗੁ ਸੀਧਾ ॥ ਸਗਲ ਤਿਆਗਿ ਨਾਮਿ ਹਰਿ ਗੀਧਾ ॥ ਤਿਸੁ ਗੁਰ ਕੈ ਸਦਾ ਬਲਿ ਜਾਈਐ ॥ ਹਰਿ ਸਿਮਰਨੁ ਜਿਸੁ ਗੁਰ ਤੇ ਪਾਈਐ ॥੨॥
ਬੂਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ ॥ ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ ॥ ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ ॥ ਤਿਸੁ ਗੁਰ ਊਪਰਿ ਸਦਾ ਹਉ ਵਾਰਿਆ ॥੩॥
ਮਹਾ ਮੁਗਧ ਤੇ ਕੀਆ ਗਿਆਨੀ ॥ ਗੁਰ ਪੂਰੇ ਕੀ ਅਕਥ ਕਹਾਨੀ ॥ ਪਾਰਬ੍ਰਹਮ ਨਾਨਕ ਗੁਰਦੇਵ ॥ ਵਡੈ ਭਾਗਿ ਪਾਈਐ ਹਰਿ ਸੇਵ ॥੪॥੩॥
ਪ੍ਰਭਾਤੀ ਮਹਲਾ ੫ ॥
ਸਗਲੇ ਦੂਖ ਮਿਟੇ ਸੁਖ ਦੀਏ ਅਪਨਾ ਨਾਮੁ ਜਪਾਇਆ ॥ ਕਰਿ ਕਿਰਪਾ ਅਪਨੀ ਸੇਵਾ ਲਾਏ ਸਗਲਾ ਦੁਰਤੁ ਮਿਟਾਇਆ ॥੧॥
ਹਮ ਬਾਰਿਕ ਸਰਨਿ ਪ੍ਰਭ ਦਇਆਲ ॥ ਅਵਗਣ ਕਾਟਿ ਕੀਏ ਪ੍ਰਭਿ ਅਪੁਨੇ ਰਾਖਿ ਲੀਏ ਮੇਰੈ ਗੁਰ ਗੋਪਾਲਿ ॥੧॥ ਰਹਾਉ ॥
ਤਾਪ ਪਾਪ ਬਿਨਸੇ ਖਿਨ ਭੀਤਰਿ ਭਏ ਕ੍ਰਿਪਾਲ ਗੁਸਾਈ ॥ ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ ਕੈ ਬਲਿ ਜਾਈ ॥੨॥
ਅਗਮ ਅਗੋਚਰੁ ਬਿਅੰਤੁ ਸੁਆਮੀ ਤਾ ਕਾ ਅੰਤੁ ਨ ਪਾਈਐ ॥ ਲਾਹਾ ਖਾਟਿ ਹੋਈਐ ਧਨਵੰਤਾ ਅਪੁਨਾ ਪ੍ਰਭੂ ਧਿਆਈਐ ॥੩॥
kirat sa(n)jogee paiaa bhaal ||
saadhasa(n)gat meh base gupaal ||
gur mil aae tumarai dhuaar ||
jan naanak dharasan dheh muraar ||4||1||
prabhaatee mahalaa panjavaa ||
prabh kee sevaa jan kee sobhaa ||
kaam karodh miTe tis lobhaa ||
naam teraa jan kai bha(n)ddaar ||
gun gaaveh prabh dharas piaar ||1||
tumaree bhagat prabh tumeh janaiee ||
kaaT jevaree jan le’ee chhaddaiee ||1|| rahaau ||
jo jan raataa prabh kai ra(n)g ||
tin sukh paiaa prabh kai sa(n)g ||
jis ras aaiaa soiee jaanai ||
pekh pekh man meh hairaanai ||2||
so sukheeaa sabh te uootam soi ||
jaa kai hiradhai vasiaa prabh soi ||
soiee nihachal aavai na jai ||
anadhin prabh ke har gun gai ||3||
taa kau karahu sagal namasakaar ||
jaa kai man pooran nira(n)kaar ||
kar kirapaa moh Thaakur dhevaa ||
naanak udharai jan kee sevaa ||4||2||
prabhaatee mahalaa panjavaa ||
gun gaavat man hoi ana(n)dh ||
aaTh pahar simarau bhagava(n)t ||
jaa kai simaran kalamal jaeh ||
tis gur kee ham charanee paeh ||1||
sumat dhevahu sa(n)t piaare ||
simarau naam moh nisataare ||1|| rahaau ||
jin gur kahiaa maarag seedhaa ||
sagal tiaag naam har geedhaa ||
tis gur kai sadhaa bal jaieeaai ||
har simaran jis gur te paieeaai ||2||
booddat praanee jin gureh taraiaa ||
jis prasaadh mohai nahee maiaa ||
halat palat jin gureh savaariaa ||
tis gur uoopar sadhaa hau vaariaa ||3||
mahaa mugadh te keeaa giaanee ||
gur poore kee akath kahaanee ||
paarabraham naanak gurdhev ||
vaddai bhaag paieeaai har sev ||4||3||
prabhaatee mahalaa panjavaa ||
sagale dhookh miTe sukh dhe’ee apanaa naam japaiaa ||
kar kirapaa apanee sevaa laae sagalaa dhurat miTaiaa ||1||
ham baarik saran prabh dhiaal ||
avagan kaaT ke’ee prabh apune raakh le’ee merai gur gopaal ||1|| rahaau ||
taap paap binase khin bheetar bhe kirapaal gusaiee ||
saas saas paarabraham araadhee apune satigur kai bal jaiee ||2||
agam agochar bia(n)t suaamee taa kaa a(n)t na paieeaai ||
laahaa khaaT hoieeaai dhanava(n)taa apunaa prabhoo dhiaaieeaai ||3||