ਗੁਰ ਕਾ ਸਬਦੁ ਸਦਾ ਸਦ ਅਟਲਾ ॥ ਗੁਰ ਕੀ ਬਾਣੀ ਜਿਸੁ ਮਨਿ ਵਸੈ ॥ ਦੂਖੁ ਦਰਦੁ ਸਭੁ ਤਾ ਕਾ ਨਸੈ ॥੧॥
ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥ ਮੁਕਤੋੁ ਸਾਧੂ ਧੂਰੀ ਨਾਵੈ ॥੧॥ ਰਹਾਉ ॥
ਗੁਰ ਪਰਸਾਦੀ ਉਤਰੇ ਪਾਰਿ ॥ ਭਉ ਭਰਮੁ ਬਿਨਸੇ ਬਿਕਾਰ ॥ ਮਨ ਤਨ ਅੰਤਰਿ ਬਸੇ ਗੁਰ ਚਰਨਾ ॥ ਨਿਰਭੈ ਸਾਧ ਪਰੇ ਹਰਿ ਸਰਨਾ ॥੨॥
ਅਨਦ ਸਹਜ ਰਸ ਸੂਖ ਘਨੇਰੇ ॥ ਦੁਸਮਨੁ ਦੂਖੁ ਨ ਆਵੈ ਨੇਰੇ ॥ ਗੁਰਿ ਪੂਰੈ ਅਪੁਨੇ ਕਰਿ ਰਾਖੇ ॥ ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥੩॥
ਸੰਤ ਸਾਜਨ ਸਿਖ ਭਏ ਸੁਹੇਲੇ ॥ ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥ ਜਨਮ ਮਰਨ ਦੁਖ ਫਾਹਾ ਕਾਟਿਆ ॥ ਕਹੁ ਨਾਨਕ ਗੁਰਿ ਪੜਦਾ ਢਾਕਿਆ ॥੪॥੮॥
ਪ੍ਰਭਾਤੀ ਮਹਲਾ ੫ ॥
ਸਤਿਗੁਰਿ ਪੂਰੈ ਨਾਮੁ ਦੀਆ ॥ ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥
ਚਰਨ ਕਮਲ ਗੁਰ ਕੇ ਮਨਿ ਵੂਠੇ ॥ ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥
ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥ ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥੨॥
ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥ ਸੰਗਿ ਸਹਾਈ ਜਹ ਹਉ ਜਾਈ ॥੩॥
ਦੁਇ ਕਰ ਜੋੜਿ ਕਰੀ ਅਰਦਾਸਿ ॥ ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥
ਪ੍ਰਭਾਤੀ ਮਹਲਾ ੫ ॥
ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ ॥ ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥੧॥ ਰਹਾਉ ॥
ਕਿਲਬਿਖ ਮੇਟੇ ਸਬਦਿ ਸੰਤੋਖੁ ॥ ਨਾਮੁ ਅਰਾਧਨ ਹੋਆ ਜੋਗੁ ॥ ਸਾਧਸੰਗਿ ਹੋਆ ਪਰਗਾਸੁ ॥ ਚਰਨ ਕਮਲ ਮਨ ਮਾਹਿ ਨਿਵਾਸੁ ॥੧॥
ਜਿਨਿ ਕੀਆ ਤਿਨਿ ਲੀਆ ਰਾਖਿ ॥ ਪ੍ਰਭੁ ਪੂਰਾ ਅਨਾਥ ਕਾ ਨਾਥੁ ॥ ਜਿਸਹਿ ਨਿਵਾਜੇ ਕਿਰਪਾ ਧਾਰਿ ॥ ਪੂਰਨ ਕਰਮ ਤਾ ਕੇ ਆਚਾਰ ॥੨॥
ਗੁਣ ਗਾਵੈ ਨਿਤ ਨਿਤ ਨਿਤ ਨਵੇ ॥ ਲਖ ਚਉਰਾਸੀਹ ਜੋਨਿ ਨ ਭਵੇ ॥ ਈਹਾਂ ਊਹਾਂ ਚਰਣ ਪੂਜਾਰੇ ॥ ਮੁਖੁ ਊਜਲੁ ਸਾਚੇ ਦਰਬਾਰੇ ॥੩॥
ਜਿਸੁ ਮਸਤਕਿ ਗੁਰਿ ਧਰਿਆ ਹਾਥੁ ॥ ਕੋਟਿ ਮਧੇ ਕੋ ਵਿਰਲਾ ਦਾਸੁ ॥ ਜਲਿ ਥਲਿ ਮਹੀਅਲਿ ਪੇਖੈ ਭਰਪੂਰਿ ॥ ਨਾਨਕ ਉਧਰਸਿ ਤਿਸੁ ਜਨ ਕੀ ਧੂਰਿ ॥੪॥੧੦॥
ਪ੍ਰਭਾਤੀ ਮਹਲਾ ੫ ॥
ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥ ਜਿਸੁ ਪ੍ਰਸਾਦਿ ਹਰਿ ਹਰਿ ਜਪੁ ਜਪਨੇ ॥੧॥ ਰਹਾਉ ॥
ਅੰਮ੍ਰਿਤ ਬਾਣੀ ਸੁਣਤ ਨਿਹਾਲ ॥ ਬਿਨਸਿ ਗਏ ਬਿਖਿਆ ਜੰਜਾਲ ॥੧॥
ਸਾਚ ਸਬਦ ਸਿਉ ਲਾਗੀ ਪ੍ਰੀਤਿ ॥ ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥੨॥
ਨਾਮੁ ਜਪਤ ਹੋਆ ਪਰਗਾਸੁ ॥
gur kaa sabadh sadhaa sadh aTalaa ||
gur kee baanee jis man vasai || dhookh dharadh sabh taa kaa nasai ||1||
har ra(n)g raataa man raam gun gaavai ||
mukatuo saadhoo dhooree naavai ||1|| rahaau ||
gur parasaadhee utare paar ||
bhau bharam binase bikaar ||
man tan a(n)tar base gur charanaa ||
nirabhai saadh pare har saranaa ||2||
anadh sahaj ras sookh ghanere ||
dhusaman dhookh na aavai nere ||
gur poorai apune kar raakhe ||
har naam japat kilabikh sabh laathe ||3||
sa(n)t saajan sikh bhe suhele ||
gur poorai prabh siau lai mele ||
janam maran dhukh faahaa kaaTiaa ||
kahu naanak gur paRadhaa ddaakiaa ||4||8||
prabhaatee mahalaa panjavaa ||
satigur poorai naam dheeaa ||
anadh ma(n)gal kaliaan sadhaa sukh kaaraj sagalaa raas theeaa ||1|| rahaau ||
charan kamal gur ke man vooThe ||
dhookh dharadh bhram binase jhooThe ||1||
nit uTh gaavahu prabh kee baanee ||
aaTh pahar har simarahu praanee ||2||
ghar baahar prabh sabhanee thaiee ||
sa(n)g sahaiee jeh hau jaiee ||3||
dhui kar joR karee aradhaas ||
sadhaa jape naanak gunataas ||4||9||
prabhaatee mahalaa panjavaa ||
paarabraham prabh sughaR sujaan ||
gur pooraa paieeaai vaddabhaagee dharasan kau jaieeaai kurabaan ||1|| rahaau ||
kilabikh meTe sabadh sa(n)tokh ||
naam araadhan hoaa jog ||
saadhasa(n)g hoaa paragaas ||
charan kamal man maeh nivaas ||1||
jin keeaa tin leeaa raakh ||
prabh pooraa anaath kaa naath ||
jiseh nivaaje kirapaa dhaar ||
pooran karam taa ke aachaar ||2||
gun gaavai nit nit nit nave ||
lakh chauraaseeh jon na bhave ||
e’eehaa(n) uoohaa(n) charan poojaare ||
mukh uoojal saache dharabaare ||3||
jis masatak gur dhariaa haath ||
koT madhe ko viralaa dhaas ||
jal thal maheeal pekhai bharapoor ||
naanak udharas tis jan kee dhoor ||4||10||
prabhaatee mahalaa panjavaa ||
kurabaan jaiee gur poore apane ||
jis prasaadh har har jap japane ||1|| rahaau ||
a(n)mirat baanee sunat nihaal ||
binas ge bikhiaa ja(n)jaal ||1||
saach sabadh siau laagee preet ||
har prabh apunaa aaiaa cheet ||2||
naam japat hoaa paragaas ||