ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੪੧

ਗੁਰ ਸਬਦੇ ਕੀਨਾ ਰਿਦੈ ਨਿਵਾਸੁ ॥੩॥
ਗੁਰ ਸਮਰਥ ਸਦਾ ਦਇਆਲ ॥ ਹਰਿ ਜਪਿ ਜਪਿ ਨਾਨਕ ਭਏ ਨਿਹਾਲ ॥੪॥੧੧॥
ਪ੍ਰਭਾਤੀ ਮਹਲਾ ੫ ॥
ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥ ਦੀਨ ਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥੧॥ ਰਹਾਉ ॥
ਸੰਤਸੰਗਤਿ ਮਿਲਿ ਭਇਆ ਪ੍ਰਗਾਸ ॥ ਹਰਿ ਹਰਿ ਜਪਤ ਪੂਰਨ ਭਈ ਆਸ ॥੧॥
ਸਰਬ ਕਲਿਆਣ ਸੂਖ ਮਨਿ ਵੂਠੇ ॥ ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥੨॥੧੨॥
ਪ੍ਰਭਾਤੀ ਮਹਲਾ ੫ ਘਰੁ ੨ ਬਿਭਾਸ
ੴ ਸਤਿਗੁਰ ਪ੍ਰਸਾਦਿ ॥
ਅਵਰੁ ਨ ਦੂਜਾ ਠਾਉ ॥ ਨਾਹੀ ਬਿਨੁ ਹਰਿ ਨਾਉ ॥ ਸਰਬ ਸਿਧਿ ਕਲਿਆਨ ॥ ਪੂਰਨ ਹੋਹਿ ਸਗਲ ਕਾਮ ॥੧॥
ਹਰਿ ਕੋ ਨਾਮੁ ਜਪੀਐ ਨੀਤ ॥ ਕਾਮ ਕ੍ਰੋਧ ਅਹੰਕਾਰੁ ਬਿਨਸੈ ਲਗੈ ਏਕੈ ਪ੍ਰੀਤਿ ॥੧॥ ਰਹਾਉ ॥
ਨਾਮਿ ਲਾਗੈ ਦੂਖੁ ਭਾਗੈ ਸਰਨਿ ਪਾਲਨ ਜੋਗੁ ॥ ਸਤਿਗੁਰੁ ਭੇਟੈ ਜਮੁ ਨ ਤੇਟੈ ਜਿਸੁ ਧੁਰਿ ਹੋਵੈ ਸੰਜੋਗੁ ॥੨॥
ਰੈਨਿ ਦਿਨਸੁ ਧਿਆਇ ਹਰਿ ਹਰਿ ਤਜਹੁ ਮਨ ਕੇ ਭਰਮ ॥ ਸਾਧਸੰਗਤਿ ਹਰਿ ਮਿਲੈ ਜਿਸਹਿ ਪੂਰਨ ਕਰਮ ॥੩॥
ਜਨਮ ਜਨਮ ਬਿਖਾਦ ਬਿਨਸੇ ਰਾਖਿ ਲੀਨੇ ਆਪਿ ॥ ਮਾਤ ਪਿਤਾ ਮੀਤ ਭਾਈ ਜਨ ਨਾਨਕ ਹਰਿ ਹਰਿ ਜਾਪਿ ॥੪॥੧॥੧੩॥
ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਰਮ ਰਾਮ ਰਾਮ ਰਾਮ ਜਾਪ ॥ ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ ॥੧॥ ਰਹਾਉ ॥
ਆਪੁ ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥੧॥
ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ ਪ੍ਰਭੁ ਮਾਈ ਬਾਪ ॥੨॥੧॥੧੪॥
ਪ੍ਰਭਾਤੀ ਮਹਲਾ ੫ ॥
ਚਰਨ ਕਮਲ ਸਰਨਿ ਟੇਕ ॥ ਊਚ ਮੂਚ ਬੇਅੰਤੁ ਠਾਕੁਰੁ ਸਰਬ ਊਪਰਿ ਤੁਹੀ ਏਕ ॥੧॥ ਰਹਾਉ ॥
ਪ੍ਰਾਨ ਅਧਾਰ ਦੁਖ ਬਿਦਾਰ ਦੈਨਹਾਰ ਬੁਧਿ ਬਿਬੇਕ ॥੧॥
ਨਮਸਕਾਰ ਰਖਨਹਾਰ ਮਨਿ ਅਰਾਧਿ ਪ੍ਰਭੂ ਮੇਕ ॥ ਸੰਤ ਰੇਨੁ ਕਰਉ ਮਜਨੁ ਨਾਨਕ ਪਾਵੈ ਸੁਖ ਅਨੇਕ ॥੨॥੨॥੧੫॥

Ang 1341

gur sabadhe keenaa ridhai nivaas ||3||
gur samarath sadhaa dhiaal ||
har jap jap naanak bhe nihaal ||4||11||
prabhaatee mahalaa panjavaa ||
gur gur karat sadhaa sukh paiaa ||
dheen dhiaal bhe kirapaalaa apanaa naam aap japaiaa ||1|| rahaau ||
sa(n)tasa(n)gat mil bhiaa pragaas ||
har har japat pooran bhiee aas ||1||
sarab kaliaan sookh man vooThe ||
har gun gaae gur naanak tooThe ||2||12||
prabhaatee mahalaa panjavaa ghar doojaa bibhaas
ikOankaar satigur prasaadh ||
avar na dhoojaa Thaau ||
naahee bin har naau ||
sarab sidh kaliaan ||
pooran hoh sagal kaam ||1||
har ko naam japeeaai neet ||
kaam karodh aha(n)kaar binasai lagai ekai preet ||1|| rahaau ||
naam laagai dhookh bhaagai saran paalan jog ||
satigur bheTai jam na teTai jis dhur hovai sa(n)jog ||2||
rain dhinas dhiaai har har tajahu man ke bharam ||
saadhasa(n)gat har milai jiseh pooran karam ||3||
janam janam bikhaadh binase raakh leene aap ||
maat pitaa meet bhaiee jan naanak har har jaap ||4||1||13||
prabhaatee mahalaa panjavaa bibhaas paRataal
ikOankaar satigur prasaadh ||
ram raam raam raam jaap ||
kal kales lobh moh binas jai aha(n) taap ||1|| rahaau ||
aap tiaag sa(n)t charan laag man pavit jaeh paap ||1||
naanak baarik kachhoo na jaanai raakhan kau prabh maiee baap ||2||1||14||
prabhaatee mahalaa panjavaa ||
charan kamal saran Tek ||
uooch mooch bea(n)t Thaakur sarab uoopar tuhee ek ||1|| rahaau ||
praan adhaar dhukh bidhaar dhainahaar budh bibek ||1||
namasakaar rakhanahaar man araadh prabhoo mek ||
sa(n)t ren karau majan naanak paavai sukh anek ||2||2||15||