ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੪੬

ਪ੍ਰਭਾਤੀ ਮਹਲਾ ੩ ਬਿਭਾਸ
ੴ ਸਤਿਗੁਰ ਪ੍ਰਸਾਦਿ ॥
ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥ ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮ੍ਹ੍ਹਾਲਿ ॥੧॥
ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥ ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥
ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥੨॥
ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥ ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥੩॥
ਸਬਦੁ ਚੀਨੑਿ ਸੁਖੁ ਪਾਇਆ ਸਚੈ ਨਾਇ ਪਿਆਰ ॥ ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥੪॥
ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥ ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥੫॥
ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥ ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥
ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥ ਗੁਰ ਪਰਸਾਦੀ ਚੀਨੑਿਆ ਹਰਿ ਰਾਖਿਆ ਉਰਿ ਧਾਰਿ ॥੭॥
ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥ ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥੮॥
ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥ ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥
ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥ ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥੧੦॥
ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥ ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥
ਪ੍ਰਭਾਤੀ ਮਹਲਾ ੩ ॥
ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥ ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥
ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥ ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥
ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥
ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥

Ang 1346

prabhaatee mahalaa teejaa bibhaas
ikOankaar satigur prasaadh ||
gur parasaadhee vekh too har ma(n)dhar terai naal ||
har ma(n)dhar sabadhe khojeeaai har naamo leh sam(h)aal ||1||
man mere sabadh rapai ra(n)g hoi ||
sachee bhagat sachaa har ma(n)dhar pragaTee saachee soi ||1|| rahaau ||
har ma(n)dhar eh sareer hai giaan ratan paragaT hoi ||
manmukh mool na jaananee maanas har ma(n)dhar na hoi ||2||
har ma(n)dhar har jeeau saajiaa rakhiaa hukam savaar ||
dhur lekh likhiaa su kamaavanaa koi na meTanahaar ||3||
sabadh cheeni(h) sukh paiaa sachai nai piaar ||
har ma(n)dhar sabadhe sohanaa ka(n)chan koT apaar ||4||
har ma(n)dhar eh jagat hai gur bin ghora(n)dhaar ||
dhoojaa bhaau kar poojadhe manmukh a(n)dh gavaar ||5||
jithai lekhaa ma(n)geeaai tithai dheh jaat na jai ||
saach rate se ubare dhukhe’ee dhoojai bhai ||6||
har ma(n)dhar meh naam nidhaan hai naa boojheh mugadh gavaar ||
gur parasaadhee cheeni(h)aa har raakhiaa ur dhaar ||7||
gur kee baanee gur te jaatee j sabadh rate ra(n)g lai ||
pavit paavan se jan niramal har kai naam samai ||8||
har ma(n)dhar har kaa haaT hai rakhiaa sabadh savaar ||
tis vich saudhaa ek naam gurmukh lain savaar ||9||
har ma(n)dhar meh man lohaT hai mohiaa dhoojai bhai ||
paaras bheTiaai ka(n)chan bhiaa keemat kahee na jai ||10||
har ma(n)dhar meh har vasai sarab nira(n)tar soi ||
naanak gurmukh vanajeeaai sachaa saudhaa hoi ||11||1||
prabhaatee mahalaa teejaa ||
bhai bhai jaage se jan jaagran kareh haumai mail utaar ||
sadhaa jaageh ghar apanaa raakheh pa(n)ch tasakar kaaddeh maar ||1||
man mere gurmukh naam dhiaai ||
jit maarag har paieeaai man seiee karam kamai ||1|| rahaau ||
gurmukh sahaj dhun uoopajai dhukh haumai vichahu jai ||
har naamaa har man vasai sahaje har gun gai ||2||
gurmatee mukh sohane har raakhiaa ur dhaar ||
aaithai othai sukh ghanaa jap har har utare paar ||3||