ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥
ਧ੍ਰਿਗੁ ਖਾਣਾ ਧ੍ਰਿਗੁ ਪੈਨੑਣਾ ਜਿਨੑਾ ਦੂਜੈ ਭਾਇ ਪਿਆਰੁ ॥ ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥
ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥ ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥
ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥
ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥
ਬਿਭਾਸ ਪ੍ਰਭਾਤੀ ਮਹਲਾ ੫ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਮਾਤ ਪਿਤਾ ਭਾਈ ਸੁਤੁ ਬਨਿਤਾ ॥ ਚੂਗਹਿ ਚੋਗ ਅਨੰਦ ਸਿਉ ਜੁਗਤਾ ॥ ਉਰਝਿ ਪਰਿਓ ਮਨ ਮੀਠ ਮੋੁਹਾਰਾ ॥ ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥੧॥
ਏਕੁ ਹਮਾਰਾ ਅੰਤਰਜਾਮੀ ॥ ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ ਵਡ ਪੁਰਖੁ ਸੁਆਮੀ ॥੧॥ ਰਹਾਉ ॥
ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ ॥ ਗੁਰਿ ਕਹਿਆ ਇਹ ਝੂਠੀ ਧੋਹੀ ॥ ਮੁਖਿ ਮੀਠੀ ਖਾਈ ਕਉਰਾਇ ॥ ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥੨॥
ਲੋਭ ਮੋਹ ਸਿਉ ਗਈ ਵਿਖੋਟਿ ॥ ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥ ਇਹ ਠਗਵਾਰੀ ਬਹੁਤੁ ਘਰ ਗਾਲੇ ॥ ਹਮ ਗੁਰਿ ਰਾਖਿ ਲੀਏ ਕਿਰਪਾਲੇ ॥੩॥
ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥ ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥ ਜਹ ਦੇਖਉ ਤਹ ਮਹਾ ਚੰਡਾਲ ॥ ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥੪॥
ਦਸ ਨਾਰੀ ਮੈ ਕਰੀ ਦੁਹਾਗਨਿ ॥ ਗੁਰਿ ਕਹਿਆ ਏਹ ਰਸਹਿ ਬਿਖਾਗਨਿ ॥ ਇਨ ਸਨਬੰਧੀ ਰਸਾਤਲਿ ਜਾਇ ॥ ਹਮ ਗੁਰਿ ਰਾਖੇ ਹਰਿ ਲਿਵ ਲਾਇ ॥੫॥
ਅਹੰਮੇਵ ਸਿਉ ਮਸਲਤਿ ਛੋਡੀ ॥ ਗੁਰਿ ਕਹਿਆ ਇਹੁ ਮੂਰਖੁ ਹੋਡੀ ॥ ਇਹੁ ਨੀਘਰੁ ਘਰੁ ਕਹੀ ਨ ਪਾਏ ॥ ਹਮ ਗੁਰਿ ਰਾਖਿ ਲੀਏ ਲਿਵ ਲਾਏ ॥੬॥
ਇਨ ਲੋਗਨ ਸਿਉ ਹਮ ਭਏ ਬੈਰਾਈ ॥ ਏਕ ਗ੍ਰਿਹ ਮਹਿ ਦੁਇ ਨ ਖਟਾਂਈ ॥ ਆਏ ਪ੍ਰਭ ਪਹਿ ਅੰਚਰਿ ਲਾਗਿ ॥ ਕਰਹੁ ਤਪਾਵਸੁ ਪ੍ਰਭ ਸਰਬਾਗਿ ॥੭॥
ਪ੍ਰਭ ਹਸਿ ਬੋਲੇ ਕੀਏ ਨਿਆਂਏਂ ॥ ਸਗਲ ਦੂਤ ਮੇਰੀ ਸੇਵਾ ਲਾਏ ॥ ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥ ਕਹੁ ਨਾਨਕ ਗੁਰਿ ਕੀਆ ਨਿਬੇਰਾ ॥੮॥੧॥
ਪ੍ਰਭਾਤੀ ਮਹਲਾ ੫ ॥
haumai vich jaagran na hoviee har bhagat na paviee thai ||
manmukh dhar ddoiee naa laheh bhai dhoojai karam kamai ||4||
dhirag khaanaa dhirag pain(h)naa jin(h)aa dhoojai bhai piaar ||
bisaTaa ke keeRe bisaTaa raate mar ja(n)meh hoh khuaar ||5||
jin kau satigur bheTiaa tinaa viTahu bal jaau ||
tin kee sa(n)gat mil rahaa(n) sache sach samaau ||6||
poorai bhaag gur paieeaai upai kitai na paiaa jai ||
satigur te sahaj uoopajai haumai sabadh jalai ||7||
har saranaiee bhaj man mere sabh kichh karanai jog ||
naanak naam na veesarai jo kichh karai su hog ||8||2||7||2||9||
bibhaas prabhaatee mahalaa panjavaa asaTapadheeaa
ikOankaar satigur prasaadh ||
maat pitaa bhaiee sut banitaa ||
choogeh chog ana(n)dh siau jugataa ||
aurajh pario man meeTh muohaaraa ||
gun gaahak mere praan adhaaraa ||1||
ek hamaaraa a(n)tarajaamee ||
dhar ekaa mai Tik ekas kee sir saahaa vadd purakh suaamee ||1|| rahaau ||
chhal naagan siau meree TooTan hoiee ||
gur kahiaa ieh jhooThee dhohee ||
mukh meeThee khaiee kaurai ||
a(n)mirat naam man rahiaa aghai ||2||
lobh moh siau giee vikhoT ||
gur kirapaal moh keenee chhoT ||
eeh Thagavaaree bahut ghar gaale ||
ham gur raakh le’ee kirapaale ||3||
kaam karodh siau ThaaT na baniaa ||
gur upadhes moh kaanee suniaa ||
jeh dhekhau teh mahaa cha(n)ddaal ||
raakh le’ee apunai gur gopaal ||4||
dhas naaree mai karee dhuhaagan ||
gur kahiaa eh raseh bikhaagan ||
ein sanaba(n)dhee rasaatal jai ||
ham gur raakhe har liv lai ||5||
aha(n)mev siau masalat chhoddee ||
gur kahiaa ih moorakh hoddee ||
eih neeghar ghar kahee na paae ||
ham gur raakh le’ee liv laae ||6||
ein logan siau ham bhe bairaiee ||
ek gireh meh dhui na khaTaa(n)iee ||
aae prabh peh a(n)char laag ||
karahu tapaavas prabh sarabaag ||7||
prabh has bole ke’ee niaa(n)e(n) ||
sagal dhoot meree sevaa laae ||
too(n) Thaakur ih girahu sabh teraa ||
kahu naanak gur keeaa niberaa ||8||1||
prabhaatee mahalaa panjavaa ||