ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੫੦

ਲੋਗਾ ਭਰਮਿ ਨ ਭੂਲਹੁ ਭਾਈ ॥ ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥
ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥ ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥੨॥
ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥
ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥ ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥੪॥੩॥
ਪ੍ਰਭਾਤੀ ॥
ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥ ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥੧॥
ਮੁਲਾਂ ਕਹਹੁ ਨਿਆਉ ਖੁਦਾਈ ॥ ਤੇਰੇ ਮਨ ਕਾ ਭਰਮੁ ਨ ਜਾਈ ॥੧॥ ਰਹਾਉ ॥
ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥੨॥
ਕਿਆ ਉਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਲਾਇਆ ॥ ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥੩॥
ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥ ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥੪॥੪॥
ਪ੍ਰਭਾਤੀ ॥
ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥ ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥
ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥ ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥
ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜੵਾਰਾ ॥ ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥
ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥
ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥ ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥੧॥
ਬੇਧੀਅਲੇ ਗੋਪਾਲ ਗੋੁਸਾਈ ॥ ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥੧॥ ਰਹਾਉ ॥
ਮਾਨੈ ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥ ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥੨॥
ਗੁਰ ਕੈ ਸਬਦਿ ਏਹੁ ਮਨੁ ਰਾਤਾ ਦੁਬਿਧਾ ਸਹਜਿ ਸਮਾਣੀ ॥

Ang 1350

logaa bharam na bhoolahu bhaiee ||
khaalik khalak khalak meh khaalik poor rahio srab Thaa(n)iee ||1|| rahaau ||
maaTee ek anek bhaa(n)t kar saajee saajanahaarai ||
naa kachh poch maaTee ke bhaa(n)dde naa kachh poch ku(n)bhaarai ||2||
sabh meh sachaa eko soiee tis kaa keeaa sabh kachh hoiee ||
hukam pachhaanai su eko jaanai ba(n)dhaa kaheeaai soiee ||3||
alahu alakh na jaiee lakhiaa gur guR dheenaa meeThaa ||
keh kabeer meree sa(n)kaa naasee sarab nira(n)jan ddeeThaa ||4||3||
prabhaatee ||
bedh kateb kahahu mat jhooThe jhooThaa jo na bichaarai ||
jau sabh meh ek khudhai kahat hau tau kiau muragee maarai ||1||
mulaa(n) kahahu niaau khudhaiee ||
tere man kaa bharam na jaiee ||1|| rahaau ||
pakar jeeau aaniaa dheh binaasee maaTee kau bisamil keeaa ||
jot saroop anaahat laagee kahu halaal kiaa keeaa ||2||
kiaa ujoo paak keeaa muh dhoiaa kiaa maseet sir laiaa ||
jau dhil meh kapaT nivaaj gujaarahu kiaa haj kaabai jaiaa ||3||
too(n) naapaak paak nahee soojhiaa tis kaa maram na jaaniaa ||
keh kabeer bhisat te chookaa dhojak siau man maaniaa ||4||4||
prabhaatee ||
su(n)n sa(n)dhiaa teree dhev dhevaakar adhapat aadh samaiee ||
sidh samaadh a(n)t nahee paiaa laag rahe saranaiee ||1||
leh aaratee ho purakh nira(n)jan satigur poojahu bhaiee ||
Thaaddaa brahamaa nigam beechaarai alakh na lakhiaa jaiee ||1|| rahaau ||
tat tel naam keeaa baatee dheepak dheh ujayeaaraa ||
jot lai jagadhees jagaiaa boojhai boojhanahaaraa ||2||
pa(n)che sabadh anaahadh baaje sa(n)ge saari(n)gapaanee ||
kabeer dhaas teree aaratee keenee nira(n)kaar nirabaanee ||3||5||
prabhaatee baanee bhagat naamadhev jee kee
ikOankaar satigur prasaadh ||
man kee birathaa man hee jaanai kai boojhal aagai kaheeaai ||
a(n)tarajaamee raam ravaa(n)iee mai ddar kaise chaheeaai ||1||
bedheeale gopaal guosaiee ||
meraa prabh raviaa sarabe Thaiee ||1|| rahaau ||
maanai haaT maanai paaT maanai hai paasaaree ||
maanai baasai naanaa bhedhee bharamat hai sa(n)saaree ||2||
gur kai sabadh eh man raataa dhubidhaa sahaj samaanee ||