ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥
ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥
ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥
ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥
ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥
ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥
ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥ ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥
ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥
ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥ ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥
ਸਲੋਕ ਭਗਤ ਕਬੀਰ ਜੀਉ ਕੇ
ੴ ਸਤਿਗੁਰ ਪ੍ਰਸਾਦਿ ॥
ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥
ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥ ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥
ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥ ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥
ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥ ਦੀਸਹਿ ਦਾਧੇ ਕਾਨ ਜਿਉ ਜਿਨੑ ਮਨਿ ਨਾਹੀ ਨਾਉ ॥੪॥
ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥ ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥
ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੋੁਬਿੰਦੁ ॥੬॥
ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥ ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥
ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥ ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥
ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥ ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥੯॥
ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥
saagar mer udhiaan ban nav kha(n)dd basudhaa bharam || moosan prem pira(n)m kai ganau ek kar karam ||3||
moosan masakar prem kee rahee ju a(n)bar chhai ||
beedhe baa(n)dhe kamal meh bhavar rahe lapaTai ||4||
jap tap sa(n)jam harakh sukh maan mahat ar garab ||
moosan nimakhak prem par vaar vaar dhe(n)au sarab ||5||
moosan maram na jaaniee marat hirat sa(n)saar ||
prem pira(n)m na bedhio urajhio mith biauhaar ||6||
ghab dhab jab jaareeaai bichhurat prem bihaal ||
moosan tab hee mooseeaai bisarat purakh dhiaal ||7||
jaa ko prem suaau hai charan chitav man maeh ||
naanak birahee braham ke aan na katahoo jaeh ||8||
lakh ghaaTee(n) uoo(n)chau ghano cha(n)chal cheet bihaal ||
neech keech nimirat ghanee karanee kamal jamaal ||9||
kamal nain a(n)jan siaam cha(n)dhr badhan chit chaar ||
moosan magan mara(n)m siau kha(n)dd kha(n)dd kar haar ||10||
magan bhio pria prem siau soodh na simarat a(n)g ||
pragaT bhio sabh loa meh naanak adham pata(n)g ||11||
salok bhagat kabeer jeeau ke
ikOankaar satigur prasaadh ||
kabeer meree simaranee rasanaa uoopar raam ||
aadh jugaadhee sagal bhagat taa ko sukh bisraam ||1||
kabeer meree jaat kau sabh ko hasanehaar ||
balihaaree is jaat kau jeh japio sirajanahaar ||2||
kabeer ddagamag kiaa kareh kahaa ddulaaveh jeeau ||
sarab sookh ko naiko raam naam ras peeau ||3||
kabeer ka(n)chan ke ku(n)ddal bane uoopar laal jaRaau ||
dheeseh dhaadhe kaan jiau jin(h) man naahee naau ||4||
kabeer aaisaa ek aadh jo jeevat mritak hoi ||
nirabhai hoi kai gun ravai jat pekhau tat soi ||5||
kabeer jaa dhin hau mooaa paachhai bhiaa ana(n)dh ||
moh milio prabh aapanaa sa(n)gee bhajeh guobi(n)dh ||6||
kabeer sabh te ham bure ham taj bhalo sabh koi ||
jin aaisaa kar boojhiaa meet hamaaraa soi ||7||
kabeer aaiee mujheh peh anik kare kar bhes ||
ham raakhe gur aapane un keeno aadhes ||8||
kabeer soiee maareeaai jeh mooaai sukh hoi ||
bhalo bhalo sabh ko kahai buro na maanai koi ||9||
kabeer raatee hoveh kaareeaa kaare uoobhe ja(n)t ||