ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੭੦

ਆਪ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ ॥੧੦੪॥
ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ ॥ ਪਰਗਟ ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ ॥੧੦੫॥
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ ॥ ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਨ ਬੰਧੁ ॥੧੦੬॥
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ ਜਾਇ ॥ ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ ॥੧੦੭॥
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ ॥ ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥੧੦੮॥
ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੈ ਮਾਹਿ ॥ ਸੂਰੀ ਊਪਰਿ ਖੇਲਨਾ ਗਿਰੈ ਤ ਠਾਹਰ ਨਾਹਿ ॥੧੦੯॥
ਕਬੀਰ ਸੋੁਈ ਮੁਖੁ ਧੰਨਿ ਹੈ ਜਾ ਮੁਖਿ ਕਹੀਐ ਰਾਮੁ ॥ ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ ਹੋਇਗੋ ਗ੍ਰਾਮੁ ॥੧੧੦॥
ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੋ ਦਾਸੁ ॥ ਜਿਹ ਕੁਲ ਦਾਸੁ ਨ ਊਪਜੈ ਸੋ ਕੁਲ ਢਾਕੁ ਪਲਾਸੁ ॥੧੧੧॥
ਕਬੀਰ ਹੈ ਗਇ ਬਾਹਨ ਸਘਨ ਘਨ ਲਾਖ ਧਜਾ ਫਹਰਾਹਿ ॥ ਇਆ ਸੁਖ ਤੇ ਭਿਖੵਾ ਭਲੀ ਜਉ ਹਰਿ ਸਿਮਰਤ ਦਿਨ ਜਾਹਿ ॥੧੧੨॥
ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ ॥ ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ ॥੧੧੩॥
ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ ॥ ਜੋਤਿ ਬਿਨਾ ਜਗਦੀਸ ਕੀ ਜਗਤੁ ਉਲੰਘੇ ਜਾਇ ॥੧੧੪॥
ਬੂਡਾ ਬੰਸੁ ਕਬੀਰ ਕਾ ਉਪਜਿਓ ਪੂਤੁ ਕਮਾਲੁ ॥ ਹਰਿ ਕਾ ਸਿਮਰਨੁ ਛਾਡਿ ਕੈ ਘਰਿ ਲੇ ਆਯਾ ਮਾਲੁ ॥੧੧੫॥
ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥ ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ ॥੧੧੬॥
ਕਬੀਰ ਜਗੁ ਬਾਧਿਓ ਜਿਹ ਜੇਵਰੀ ਤਿਹ ਮਤ ਬੰਧਹੁ ਕਬੀਰ ॥ ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ ॥੧੧੭॥
ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ ॥ ਅਜਹੂ ਜੀਉ ਨ ਛੋਡਈ ਰੰਕਾਈ ਨੈਨਾਹ ॥੧੧੮॥
ਕਬੀਰ ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ ॥ ਬੈਨ ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ ॥੧੧੯॥
ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥ ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥੧੨੦॥
ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ ॥ ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ ॥੧੨੧॥
ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ ॥ ਹਰਿ ਜੈਸਾ ਤੈਸਾ ਉਹੀ ਰਹਉ ਹਰਖਿ ਗੁਨ ਗਾਇ ॥੧੨੨॥

Ang 1370

aap ddube chahu bedh meh chele dhe’ee bahai ||104||
kabeer jete paap ke’ee raakhe talai dhurai ||
paragaT bhe nidhaan sabh jab poochhe dharam rai ||105||
kabeer har kaa simaran chhaadd kai paalio bahut kuTa(n)b ||
dha(n)dhaa karataa reh giaa bhaiee rahiaa na ba(n)dh ||106||
kabeer har kaa simaran chhaadd kai raat jagaavan jai ||
sarapan hoi kai aautarai jaae apune khai ||107||
kabeer har kaa simaran chhaadd kai ahoiee raakhai naar ||
gadhahee hoi kai aautarai bhaar sahai man chaar ||108||
kabeer chaturaiee at ghanee har jap hiradhai maeh ||
sooree uoopar khelanaa girai ta Thaahar naeh ||109||
kabeer suoiee mukh dha(n)n hai jaa mukh kaheeaai raam ||
dhehee kis kee baapuree pavitr hoigo graam ||110||
kabeer soiee kul bhalee jaa kul har ko dhaas ||
jeh kul dhaas na uoopajai so kul ddaak palaas ||111||
kabeer hai gi baahan saghan ghan laakh dhajaa faharaeh ||
eiaa sukh te bhikhayeaa bhalee jau har simarat dhin jaeh ||112||
kabeer sabh jag hau firio maa(n)dhal ka(n)dh chaddai ||
koiee kaahoo ko nahee sabh dhekhee Thok bajai ||113||
maarag motee beethare a(n)dhaa nikasio aai ||
jot binaa jagadhees kee jagat ula(n)ghe jai ||114||
booddaa ba(n)s kabeer kaa upajio poot kamaal ||
har kaa simaran chhaadd kai ghar le aayaa maal ||115||
kabeer saadhoo kau milane jaieeaai saath na leejai koi ||
paachhai paau na dheejeeaai aagai hoi su hoi ||116||
kabeer jag baadhio jeh jevaree teh mat ba(n)dhahu kabeer ||
jaiheh aaTaa lon jiau son samaan sareer ||117||
kabeer ha(n)s uddio tan gaaddio sojhaiee sainaeh ||
ajahoo jeeau na chhoddiee ra(n)kaiee nainaeh ||118||
kabeer nain nihaarau tujh kau sravan sunau tua naau ||
bain ucharau tua naam jee charan kamal ridh Thaau ||119||
kabeer surag narak te mai rahio satigur ke parasaadh ||
charan kamal kee mauj meh rahau a(n)t ar aadh ||120||
kabeer charan kamal kee mauj ko keh kaise unamaan ||
kahibe kau sobhaa nahee dhekhaa hee paravaan ||121||
kabeer dhekh kai keh kahau kahe na ko pateeaai ||
har jaisaa taisaa uhee rahau harakh gun gai ||122||