ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੭੩

ਤਾਸੁ ਪਟੰਤਰ ਨਾ ਪੁਜੈ ਹਰਿ ਜਨ ਕੀ ਪਨਿਹਾਰਿ ॥੧੫੯॥
ਕਬੀਰ ਨ੍ਰਿਪ ਨਾਰੀ ਕਿਉ ਨਿੰਦੀਐ ਕਿਉ ਹਰਿ ਚੇਰੀ ਕਉ ਮਾਨੁ ॥ ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ ॥੧੬੦॥
ਕਬੀਰ ਥੂਨੀ ਪਾਈ ਥਿਤਿ ਭਈ ਸਤਿਗੁਰ ਬੰਧੀ ਧੀਰ ॥ ਕਬੀਰ ਹੀਰਾ ਬਨਜਿਆ ਮਾਨ ਸਰੋਵਰ ਤੀਰ ॥੧੬੧॥
ਕਬੀਰ ਹਰਿ ਹੀਰਾ ਜਨ ਜਉਹਰੀ ਲੇ ਕੈ ਮਾਂਡੈ ਹਾਟ ॥ ਜਬ ਹੀ ਪਾਈਅਹਿ ਪਾਰਖੂ ਤਬ ਹੀਰਨ ਕੀ ਸਾਟ ॥੧੬੨॥
ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ ॥ ਅਮਰਾ ਪੁਰ ਬਾਸਾ ਕਰਹੁ ਹਰਿ ਗਇਆ ਬਹੋਰੈ ਬਿਤ ॥੧੬੩॥
ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ ॥ ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥੧੬੪॥
ਕਬੀਰ ਜਿਹ ਮਾਰਗਿ ਪੰਡਿਤ ਗਏ ਪਾਛੈ ਪਰੀ ਬਹੀਰ ॥ ਇਕ ਅਵਘਟ ਘਾਟੀ ਰਾਮ ਕੀ ਤਿਹ ਚੜਿ ਰਹਿਓ ਕਬੀਰ ॥੧੬੫॥
ਕਬੀਰ ਦੁਨੀਆ ਕੇ ਦੋਖੇ ਮੂਆ ਚਾਲਤ ਕੁਲ ਕੀ ਕਾਨਿ ॥ ਤਬ ਕੁਲੁ ਕਿਸ ਕਾ ਲਾਜਸੀ ਜਬ ਲੇ ਧਰਹਿ ਮਸਾਨਿ ॥੧੬੬॥
ਕਬੀਰ ਡੂਬਹਿਗੋ ਰੇ ਬਾਪੁਰੇ ਬਹੁ ਲੋਗਨ ਕੀ ਕਾਨਿ ॥ ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ ॥੧੬੭॥
ਕਬੀਰ ਭਲੀ ਮਧੂਕਰੀ ਨਾਨਾ ਬਿਧਿ ਕੋ ਨਾਜੁ ॥ ਦਾਵਾ ਕਾਹੂ ਕੋ ਨਹੀ ਬਡਾ ਦੇਸੁ ਬਡ ਰਾਜੁ ॥੧੬੮॥
ਕਬੀਰ ਦਾਵੈ ਦਾਝਨੁ ਹੋਤੁ ਹੈ ਨਿਰਦਾਵੈ ਰਹੈ ਨਿਸੰਕ ॥ ਜੋ ਜਨੁ ਨਿਰਦਾਵੈ ਰਹੈ ਸੋ ਗਨੈ ਇੰਦ੍ਰ ਸੋ ਰੰਕ ॥੧੬੯॥
ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥ ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥੧੭੦॥
ਕਬੀਰ ਪਰਭਾਤੇ ਤਾਰੇ ਖਿਸਹਿ ਤਿਉ ਇਹੁ ਖਿਸੈ ਸਰੀਰੁ ॥ ਏ ਦੁਇ ਅਖਰ ਨਾ ਖਿਸਹਿ ਸੋ ਗਹਿ ਰਹਿਓ ਕਬੀਰੁ ॥੧੭੧॥
ਕਬੀਰ ਕੋਠੀ ਕਾਠ ਕੀ ਦਹ ਦਿਸਿ ਲਾਗੀ ਆਗਿ ॥ ਪੰਡਿਤ ਪੰਡਿਤ ਜਲਿ ਮੂਏ ਮੂਰਖ ਉਬਰੇ ਭਾਗਿ ॥੧੭੨॥
ਕਬੀਰ ਸੰਸਾ ਦੂਰਿ ਕਰੁ ਕਾਗਦ ਦੇਹ ਬਿਹਾਇ ॥ ਬਾਵਨ ਅਖਰ ਸੋਧਿ ਕੈ ਹਰਿ ਚਰਨੀ ਚਿਤੁ ਲਾਇ ॥੧੭੩॥
ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥ ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ ॥੧੭੪॥
ਕਬੀਰ ਮਨੁ ਸੀਤਲੁ ਭਇਆ ਪਾਇਆ ਬ੍ਰਹਮ ਗਿਆਨੁ ॥ ਜਿਨਿ ਜੁਆਲਾ ਜਗੁ ਜਾਰਿਆ ਸੁ ਜਨ ਕੇ ਉਦਕ ਸਮਾਨਿ ॥੧੭੫॥
ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥ ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥
ਕਬੀਰ ਭਲੀ ਭਈ ਜੋ ਭਉ ਪਰਿਆ ਦਿਸਾ ਗਈਂ ਸਭ ਭੂਲਿ ॥

Ang 1373

taas paTa(n)tar na pujai har jan kee panihaar ||159||
kabeer nirap naaree kiau ni(n)dheeaai kiau har cheree kau maan ||
oh maa(n)g savaarai bikhai kau oh simarai har naam ||160||
kabeer thoonee paiee thit bhiee satigur ba(n)dhee dheer ||
kabeer heeraa banajiaa maan sarovar teer ||161||
kabeer har heeraa jan jauharee le kai maa(n)ddai haaT ||
jab hee paie’eeh paarakhoo tab heeran kee saaT ||162||
kabeer kaam pare har simareeaai aaisaa simarahu nit ||
amaraa pur baasaa karahu har giaa bahorai bit ||163||
kabeer sevaa kau dhui bhale ek sa(n)t ik raam ||
raamu ju dhaataa mukat ko sa(n)t japaavai naam ||164||
kabeer jeh maarag pa(n)ddit ge paachhai paree baheer ||
eik avaghaT ghaaTee raam kee teh chaR rahio kabeer ||165||
kabeer dhuneeaa ke dhokhe mooaa chaalat kul kee kaan ||
tab kul kis kaa laajasee jab le dhareh masaan ||166||
kabeer ddoobahigo re baapure bahu logan kee kaan ||
paarosee ke jo hooaa too apane bhee jaan ||167||
kabeer bhalee madhookaree naanaa bidh ko naaj ||
dhaavaa kaahoo ko nahee baddaa dhes badd raaj ||168||
kabeer dhaavai dhaajhan hot hai niradhaavai rahai nisa(n)k ||
jo jan niradhaavai rahai so ganai i(n)dhr so ra(n)k ||169||
kabeer paal samuhaa saravar bharaa pee na sakai koiee neer ||
bhaag badde tai paio too(n) bhar bhar peeau kabeer ||170||
kabeer parabhaate taare khiseh tiau ih khisai sareer ||
e dhui akhar naa khiseh so geh rahio kabeer ||171||
kabeer koThee kaaTh kee dheh dhis laagee aag ||
pa(n)ddit pa(n)ddit jal mooe moorakh ubare bhaag ||172||
kabeer sa(n)saa dhoor kar kaagadh dheh bihai ||
baavan akhar sodh kai har charanee chit lai ||173||
kabeer sa(n)t na chhaaddai sa(n)tiee jau koTik mileh asa(n)t ||
maliaagar bhuya(n)gam beddio ta seetalataa na taja(n)t ||174||
kabeer man seetal bhiaa paiaa braham giaan ||
jin juaalaa jag jaariaa su jan ke udhak samaan ||175||
kabeer saaree sirajanahaar kee jaanai naahee koi ||
kai jaanai aapan dhanee kai dhaas dheevaanee hoi ||176||
kabeer bhalee bhiee jo bhau pariaa dhisaa ge(n)ee sabh bhul ||