ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੭੭

ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥੨੩੧॥
ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥ ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥
ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥ ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥
ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥ ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ ॥੨੩੪॥
ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥ ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥੨੩੫॥
ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥ ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥੨੩੬॥
ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥ ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ ॥੨੩੭॥
ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥ ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥ ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥੨੩੯॥
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥ ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥
ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥ ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥੨੪੧॥
ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥ ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥
ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥ ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥
ਸਲੋਕ ਸੇਖ ਫਰੀਦ ਕੇ
ੴ ਸਤਿਗੁਰ ਪ੍ਰਸਾਦਿ ॥
ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥ ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥ ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥ ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥ ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥ ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥ ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥ ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥
ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥

Ang 1377

mukat padhaarath paieeaai Thaak na avaghaT ghaaT ||231||
kabeer ek ghaRee aadhee gharee aadhee hoo(n) te aadh ||
bhagatan setee gosaTe jo keene so laabh ||232||
kabeer bhaa(n)g maachhulee suraa paan jo jo praanee khaa(n)h ||
teerath barat nem ke’ee te sabhai rasaatal jaa(n)h ||233||
neeche loin kar rahau le saajan ghaT maeh ||
sabh ras khelau peea sau kisee lakhaavau naeh ||234||
aaTh jaam chausaTh gharee tua nirakhat rahai jeeau ||
neeche loin kiau karau sabh ghaT dhekhau peeau ||235||
sun sakhee peea meh jeeau basai jeea meh basai k peeau ||
jeeau peeau boojhau nahee ghaT meh jeeau k peeau ||236||
kabeer baaman guroo hai jagat kaa bhagatan kaa gur naeh ||
arajh urajh kai pach mooaa chaarau bedhahu maeh ||237||
har hai khaa(n)dd ret meh bikharee haathee chunee na jai ||
keh kabeer gur bhalee bujhaiee keeTee hoi kai khai ||238||
kabeer jau tuh saadh pira(n)m kee sees kaaT kar goi ||
khelat khelat haal kar jo kichh hoi ta hoi ||239||
kabeer jau tuh saadh pira(n)m kee paake setee khel ||
kaachee sarasau(n) pel kai naa khal bhiee na tel ||240||
ddoo(n)ddat ddoleh a(n)dh gat ar cheenat naahee sa(n)t ||
keh naamaa kiau paieeaai bin bhagatahu bhagava(n)t ||241||
har so heeraa chhaadd kai kareh aan kee aas ||
te nar dhojak jaahige sat bhaakhai ravidhaas ||242||
kabeer jau girahu kareh ta dharam kar naahee ta kar bairaag ||
bairaagee ba(n)dhan karai taa ko baddo abhaag ||243||
salok sekh fareedh ke
ikOankaar satigur prasaadh ||
jit dhihaaRai dhan varee saahe le likhai ||
malak j ka(n)nee suneedhaa muh dhekhaale aai ||
ji(n)dh nimaanee kaddeeaai haddaa koo kaRakai ||
saahe likhe na chalanee ji(n)dhoo koo(n) samajhai ||
ji(n)dh vahuTee maran var lai jaasee paranai ||
aapan hathee jol kai kai gal lagai dhai ||
vaalahu nikee purasalaat ka(n)nee na sunee aai ||
fareedhaa kiRee pava(n)dheeiee khaRaa na aap muhai ||1||
fareedhaa dhar dharavesee gaakhaRee chalaa(n) dhuneeaa(n) bhat ||