ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੭੯

ਧਿਗੁ ਤਿਨੑਾ ਦਾ ਜੀਵਿਆ ਜਿਨਾ ਵਿਡਾਣੀ ਆਸ ॥੨੧॥
ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ ॥ ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥੨੨॥
ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥ ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥
ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥ ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥
ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥ ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥
ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥ ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥੨੬॥
ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓੁ ਮਾਂਝਾ ਦੁਧੁ ॥ ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ ॥੨੭॥
ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥ ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥੨੮॥
ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥੨੯॥
ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥ ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ ॥੩੦॥
ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥ ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ ॥੩੧॥
ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਸੋ ਸੋਹਾਗਣੀ ਜੁ ਭਾਵੈ ਬੇਪਰਵਾਹ ॥੩੨॥
ਨਾਤੀ ਧੋਤੀ ਸੰਬਹੀ ਸੁਤੀ ਆਇ ਨਚਿੰਦੁ ॥ ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥੩੩॥
ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ ਫਰੀਦਾ ਕਿਤੀਂ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥
ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ ॥ ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥੩੫॥
ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥ ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥੩੬॥
ਫਰੀਦਾ ਏ ਵਿਸੁ ਗੰਦਲਾ ਧਰੀਆਂ ਖੰਡੁ ਲਿਵਾੜਿ ॥ ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥੩੭॥
ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥ ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ ॥੩੮॥
ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥ ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ ॥੩੯॥
ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥ ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥੪੦॥

Ang 1379

dhig tin(h)aa dhaa jeeviaa jinaa viddaanee aas ||21||
fareedhaa je mai hodhaa vaariaa mitaa aaiRiaa(n) ||
heRaa jalai majeeTh jiau upar a(n)gaaraa ||22||
fareedhaa loRai dhaakh bijaureeaa(n) kikar beejai jaT ||
ha(n)ddai u(n)n kataidhaa paidhaa loRai paT ||23||
fareedhaa gale’ee chikaR dhoor ghar naal piaare neh ||
chalaa ta bhijai ka(n)balee rahaa(n) ta tuTai neh ||24||
bhijau sijau ka(n)balee aleh varasau meh ||
jai milaa tinaa sajanaa tuTau naahee neh ||25||
fareedhaa mai bholaavaa pag dhaa mat mailee hoi jai ||
gahilaa rooh na jaaniee sir bhee miTee khai ||26||
fareedhaa sakar kha(n)dd nivaat guR maakhio maa(n)jhaa dhudh ||
sabhe vasatoo miTheeaa(n) rab na pujan tudh ||27||
fareedhaa roTee meree kaaTh kee laavan meree bhukh ||
jinaa khaadhee chopaRee ghane sahanige dhukh ||28||
rukhee sukhee khai kai Tha(n)ddaa paanee peeau ||
fareedhaa dhekh paraiee chopaRee naa tarasaae jeeau ||29||
aj na sutee ka(n)t siau a(n)g muRe muR jai ||
jai puchhahu ddohaaganee tum kiau rain vihai ||30||
saahurai ddoiee naa lahai peieeaai naahee thaau ||
pir vaataRee na puchhiee dhan sohaagan naau ||31||
saahurai peieeaai ka(n)t kee ka(n)t aga(n)m athaahu ||
naanak so sohaaganee ju bhaavai beparavaeh ||32||
naatee dhotee sa(n)bahee sutee aai nachi(n)dh ||
fareedhaa rahee su beRee hi(n)n(g) dhee giee kathooree ga(n)dh ||33||
joban jaa(n)dhe naa ddaraa(n) je seh preet na jai ||
fareedhaa kita(n)ee joban preet bin suk ge kumalai ||34||
fareedhaa chi(n)t khaTolaa vaan dhukh bireh vichhaavan lef ||
eh hamaaraa jeevanaa too saahib sache vekh ||35||
birahaa birahaa aakheeaai birahaa too sulataan ||
fareedhaa jit tan birahu na uoopajai so tan jaan masaan ||36||
fareedhaa e vis ga(n)dhalaa dhareeaa(n) kha(n)dd livaaR ||
eik raahedhe reh ge ik raadhee ge ujaaR ||37||
fareedhaa chaar gavaiaa ha(n)dd kai chaar gavaiaa sa(n)m ||
lekhaa rab ma(n)geseeaa too aa(n)ho kerhe ka(n)m ||38||
fareedhaa dhar dharavaajai jai kai kiau ddiTho ghaReeaal ||
eh nidhosaa(n) maareeaai ham dhosaa(n) dhaa kiaa haal ||39||
ghaRe’e ghaRe’e maareeaai paharee lahai sajai ||
so heRaa ghaReeaal jiau ddukhee rain vihai ||40||