ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੮੦

ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥ ਜੇ ਸਉ ਵਰ੍ਹ੍ਹਿਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥
ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥ ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥੪੨॥
ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ ॥ ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥੪੩॥
ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ ॥ ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥੪੪॥
ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ ॥ ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ ॥੪੫॥
ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥ ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥੪੬॥
ਫਰੀਦਾ ਖਿੰਥੜਿ ਮੇਖਾ ਅਗਲੀਆ ਜਿੰਦੁ ਨ ਕਾਈ ਮੇਖ ॥ ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥੪੭॥
ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ ॥ ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥੪੮॥
ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ ॥ ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥ ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥੪੯॥
ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥ ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥
ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥ ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ ॥੫੧॥
ਮਃ ੩ ॥
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹ ਰਤੇ ਆਪਣੇ ਤਿਤੁ ਤਨਿ ਲੋਭੁ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥੫੨॥
ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥ ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥੫੩॥
ਫਰੀਦਾ ਨੰਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥ ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ ॥੫੪॥
ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ ॥ ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥੫੫॥
ਫਰੀਦਾ ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ ॥ ਜੋ ਦਿਹ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ ॥੫੬॥
ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥ ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥੫੭॥
ਫਰੀਦਾ ਮੰਡਪ ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥

Ang 1380

buddaa hoaa sekh fareedh ka(n)ban lagee dheh ||
je sau vari(h)aa jeevanaa bhee tan hosee kheh ||41||
fareedhaa baar paraiaai baisanaa saa(n)iee mujhai na dheh ||
je too evai rakhasee jeeau sareerahu leh ||42||
ka(n)dh kuhaaRaa sir ghaRaa van kai sar lohaar ||
fareedhaa hau loRee sahu aapanaa too loReh a(n)giaar ||43||
fareedhaa ikanaa aaTaa agalaa ikanaa naahee lon ||
agai ge si(n)n(j)aapasan choTaa(n) khaasee kaun ||44||
paas dhamaame chhat sir bheree saddo radd ||
jai sute jeeraan meh the’ee ateemaa gadd ||45||
fareedhaa koThe ma(n)ddap maaReeaa usaaredhe bhee ge ||
kooRaa saudhaa kar ge goree aai pe ||46||
fareedhaa khi(n)thaR mekhaa agaleeaa ji(n)dh na kaiee mekh ||
vaaree aapo aapanee chale masaik sekh ||47||
fareedhaa dhuh dheevee bala(n)dhiaa malak bahiThaa aai ||
gaR leetaa ghaT luTiaa dheevaRe giaa bujhai ||48||
fareedhaa vekh kapaahai j theeaa j sir theeaa tilaeh ||
kamaadhai ar kaagadhai ku(n)ne koiliaaeh ||
ma(n)dhe amal karedhiaa eh sajai tinaeh ||49||
fareedhaa ka(n)n musalaa soof gal dhil kaatee guR vaat ||
baahar dhisai chaananaa dhil a(n)dhiaaree raat ||50||
fareedhaa ratee rat na nikalai je tan cheerai koi ||
jo tan rate rab siau tin tan rat na hoi ||51||
mahalaa teejaa ||
eih tan sabho rat hai rat bin ta(n)n na hoi ||
jo seh rate aapane tit tan lobh rat na hoi ||
bhai piaai tan kheen hoi lobh rat vichahu jai ||
jiau baisa(n)tar dhaat sudh hoi tiau har kaa bhau dhuramat mail gavai ||
naanak te jan sohane j rate har ra(n)g lai ||52||
fareedhaa soiee saravar ddoodd lahu jithahu labhee vath ||
chhapaR ddooddai kiaa hovai chikaR ddubai hath ||53||
fareedhaa na(n)ddee ka(n)t na raavio vaddee thee muieeaas ||
dhan kooke(n)dhee gor me(n) tai seh naa mileeaas ||54||
fareedhaa sir paliaa dhaaRee palee muchhaa(n) bhee paleeaa(n) ||
re man gahile baavale maaneh kiaa raleeaa(n) ||55||
fareedhaa koThe dhukan ketaRaa pir needhaRee nivaar ||
jo dheh ladhe gaanave ge vilaaR vilaaR ||56||
fareedhaa koThe ma(n)ddap maaReeaa et na laae chit ||
miTee piee atolavee koi na hosee mit ||57||
fareedhaa ma(n)ddap maal na lai marag sataanee chit dhar ||