ਸਾਈ ਜਾਇ ਸਮ੍ਹ੍ਹਾਲਿ ਜਿਥੈ ਹੀ ਤਉ ਵੰਞਣਾ ॥੫੮॥
ਫਰੀਦਾ ਜਿਨੑੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥ ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥
ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥ ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥੬੦॥
ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥ ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥
ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥ ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥੬੨॥
ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ ॥ ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥੬੩॥
ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥ ਚਿੰਜੂ ਬੋੜਨੑਿ ਨਾ ਪੀਵਹਿ ਉਡਣ ਸੰਦੀ ਡੰਝ ॥੬੪॥
ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥ ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥੬੫॥
ਚਲਿ ਚਲਿ ਗਈਆਂ ਪੰਖੀਆਂ ਜਿਨੑੀ ਵਸਾਏ ਤਲ ॥ ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥੬੬॥
ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥ ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥੬੭॥
ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥ ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥੬੮॥
ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥ ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ ॥੬੯॥
ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥ ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥੭੦॥
ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੭੧॥
ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥ ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥੭੨॥
ਫਰੀਦਾ ਕਿਥੈ ਤੈਡੇ ਮਾਪਿਆ ਜਿਨੑੀ ਤੂ ਜਣਿਓਹਿ ॥ ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥੭੩॥
ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥ ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥੭੪॥
ਮਹਲਾ ੫ ॥
ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥੭੫॥
ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥੭੬॥
ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥ ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥੭੭॥
ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥
saiee jai sam(h)aal jithai hee tau va(n)n(j)naa ||58||
fareedhaa jin(h)ee ka(n)mee naeh gun te ka(n)maRe visaar ||
mat sarami(n)dhaa theevahee saa(n)iee dhai dharabaar ||59||
fareedhaa saahib dhee kar chaakaree dhil dhee laeh bharaa(n)dh ||
dharavesaa(n) no loReeaai rukhaa(n) dhee jeeraa(n)dh ||60||
fareedhaa kaale maidde kapaRe kaalaa maiddaa ves ||
gunahee bhariaa mai firaa lok kahai dharaves ||61||
tatee toi na palavai je jal Tubee dhei ||
fareedhaa jo ddohaagan rab dhee jhooredhee jhoorei ||62||
jaa(n) kuaaree taa chaau veevaahee taa(n) maamale ||
fareedhaa eho pachhotaau vat kuaaree na theeaai ||63||
kalar keree chhapaRee aai ulathe ha(n)jh ||
chi(n)joo boRani(h) naa peeveh uddan sa(n)dhee dda(n)jh ||64||
ha(n)s uddar kodhrai piaa lok viddaaran jai ||
gahilaa lok na jaanadhaa ha(n)s na kodhraa khai ||65||
chal chal gieeaa(n) pa(n)kheeaa(n) jin(h)ee vasaae tal ||
fareedhaa sar bhariaa bhee chalasee thake kaval ikal ||66||
fareedhaa iT siraane bhui savan keeRaa laRio maas ||
ketaRiaa jug vaapare ikat piaa paas ||67||
fareedhaa bha(n)nee ghaRee sava(n)navee TuTee naagar laj ||
ajaraieel faresataa kai ghar naaThee aj ||68||
fareedhaa bha(n)nee ghaRee sava(n)navee TooTee naagar laj ||
jo sajan bhui bhaar the se kiau aaveh aj ||69||
fareedhaa be nivaajaa kutiaa eh na bhalee reet ||
kabahee chal na aaiaa pa(n)je vakhat maseet ||70||
auTh fareedhaa ujoo saaj subeh nivaaj gujaar ||
jo sir saa(n)iee naa nivai so sir kap utaar ||71||
jo sir saiee naa nivai so sir keejai kaa(n)i ||
ku(n)ne heTh jalaieeaai baalan sa(n)dhai thai ||72||
fareedhaa kithai taidde maapiaa jin(h)ee too janioh ||
tai paasahu oi ladh ge too(n) ajai na pateenoh ||73||
fareedhaa man maidhaan kar Toe Tibe laeh ||
agai mool na aavasee dhojak sa(n)dhee bhaeh ||74||
mahalaa panjavaa ||
fareedhaa khaalak khalak meh khalak vasai rab maeh ||
ma(n)dhaa kis no aakheeaai jaa(n) tis bin koiee naeh ||75||
fareedhaa j dheh naalaa kapiaa je gal kapeh chukh ||
pavan na itee maamale sahaa(n) na itee dhukh ||76||
chaban chalan rata(n)n se suneear beh ge ||
heRe mutee dhaeh se jaanee chal ge ||77||
fareedhaa bure dhaa bhalaa kar gusaa man na haddai ||