ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥
ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥
ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥
ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ ॥੬॥
ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥
ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥
ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥
aap hee dhaaran dhaare kudharat hai dhekhaare baran chihan naahee mukh na masaare ||
jan naanak bhagat dhar tul braham samasar ek jeeh kiaa bakhaanai ||
haa(n) k bal bal bal bal sadh balihaar ||3||
sarab gun nidhaana(n) keemat na gayeaana(n) dhayeaana(n) uooche te uoochau jaaneejai prabh tero thaana(n) ||
man dhan tero praana(n) ekai soot hai jahaana(n) kavan upamaa dheau badde te baddaana(n) ||
jaanai kaun tero bheau alakh apaar dheau akal kalaa hai prabh sarab ko dhaana(n) ||
jan naanak bhagat dhar tul braham samasar ek jeeh kiaa bakhaanai ||
haa(n) k bal bal bal bal sadh balihaar ||4||
nira(n)kaar aakaar achhal pooran abinaasee ||
harakhava(n)t aana(n)t roop niramal bigaasee ||
gun gaaveh bea(n)t a(n)t ik til nahee paasee ||
jaa kau ho(n)h kirapaal su jan prabh tumeh milaasee ||
dha(n)n dha(n)n te dha(n)n jan jeh kirapaal har har bhayau ||
har gur naanak jin parasiaau s janam maran dhuh the rahio ||5||
sat sat har sat sat sate sat bhaneeaai ||
dhoosar aan na avar purakh puooraatan suneeaai ||
a(n)mrit har ko naam lait man sabh sukh paae ||
jeh rasan chaakhio teh jan tirapat aghaae ||
jeh Thaakur suprasa(n)n bhayuo satasa(n)gat teh piaar ||
har gur naanak jin(h) parasio tin(h) sabh kul keeo udhaar ||6||
sach sabhaa dheebaan sach sache peh dhario ||
sachai takhat nivaas sach tapaavas kario ||
sach sirajiyeau sa(n)saar aap aabhul na bhulau ||
ratan naam apaar keem nahu pavai amulau ||
jeh kirapaal hoyau guobi(n)dh sarab sukh tinahoo paae ||
har gur naanak jin(h) parasio te bahuR fir jon na aae ||7||
kavan jog kaun gayeaan dhayeaan kavan bidh ustat kareeaai ||
sidh saadhik tetees kor tir keem na pareeaai ||
brahamaadhik sanakaadh sekh gun a(n)t na paae ||
agahu gahio nahee jai poor srab rahio samaae ||
jeh kaaTee silak dhayaal prabh sei jan lage bhagate ||
har gur naanak jin(h) parasio te it ut sadhaa mukate ||8||
prabh dhaatau dhaataar pariyeau jaachak ik saranaa ||
milai dhaan sa(n)t ren jeh lag bhaujal taranaa ||
binat karau aradhaas sunahu je Thaakur bhaavai ||