ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੮੭

ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧੵਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥
ਸਵਈਏ ਸ੍ਰੀ ਮੁਖਬਾਕੵ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥ ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥ ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥ ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥ ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥ ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥ ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥
ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥ ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥ ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥ ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥ ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥ ਸਿਖੵਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥
ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥ ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥ ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥ ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ ॥ ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥ ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥
ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥ ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥ ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥ ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥ ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥ ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥੪॥

Ang 1387

dheh dharas man chaau bhagat ih man Thaharaavai ||
balio charaag a(n)dhayeaar meh sabh kal udharee ik naam dharam ||
pragaT sagal har bhavan meh jan naanak gur paarabraham ||9||
savaye sree mukhabaakaye mahalaa panjavaa
ikOankaar satigur prasaadh ||
kaachee dheh moh fun baa(n)dhee saTh kaThor kucheel kugiaanee ||
dhaavat bhramat rahan nahee paavat paarabraham kee gat nahee jaanee ||
joban roop maiaa madh maataa bicharat bikal baddau abhimaanee ||
par dhan par apavaadh naar ni(n)dhaa yeh meeThee jeea maeh hitaanee ||
balaba(n)ch chhap karat upaavaa pekhat sunat prabh a(n)tarajaamee ||
seel dharam dhayaa such naasit aaio saran jeea ke dhaanee ||
kaaran karan samarath sireedhar raakh leh naanak ke suaamee ||1||
keerat karan saran manmohan johan paap bidhaaran kau ||
har taaran taran samarath sabhai bidh kuleh samooh udhaaran sau ||
chit chet achet jaan satasa(n)gat bharam a(n)dher mohio kat dha(n)au ||
moorat gharee chasaa pal simaran raam naam rasanaa sa(n)g lau ||
hochhau kaaj alap sukh ba(n)dhan koT jana(n)m kahaa dhukh bha(n)au ||
sikhayeaa sa(n)t naam bhaj naanak raam ra(n)g aatam siau ra(n)au ||2||
ra(n)chak ret khet tan niramit dhuralabh dheh savaar dharee ||
khaan paan sodhe sukh bhu(n)chat sa(n)kaT kaaT bipat haree ||
maat pitaa bhaiee ar ba(n)dhap boojhan kee sabh soojh paree ||
baradhamaan hovat dhin prat nit aavat nikaT bikha(n)m jaree ||
re gun heen dheen maiaa kiram simar suaamee ek gharee ||
kar geh leh kirapaal kirapaa nidh naanak kaaT bhara(n)m bharee ||3||
re man moos bilaa meh garabat karatab karat mahaa(n) mughanaa(n) ||
sa(n)pat dhol jhol sa(n)g jhoolat maiaa magan bhramat ghughanaa ||
sut banitaa saajan sukh ba(n)dhap taa siau moh baddio su ghanaa ||
boio beej aha(n) mam a(n)kur beetat aaudh karat aghanaa(n) ||
mrit ma(n)jaar pasaar mukh nirakhat bhu(n)chat bhugat bhookh bhukhanaa ||
simar gupaal dhiaal satasa(n)gat naanak jag jaanat supanaa ||4||