ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੮੯

ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥ ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥ ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥
ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥ ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥ ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥ ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥
ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥ ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥ ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥
ਸਵਈਏ ਮਹਲੇ ਪਹਿਲੇ ਕੇ ੧
ੴ ਸਤਿਗੁਰ ਪ੍ਰਸਾਦਿ ॥
ਇਕ ਮਨਿ ਪੁਰਖੁ ਧਿਆਇ ਬਰਦਾਤਾ ॥ ਸੰਤ ਸਹਾਰੁ ਸਦਾ ਬਿਖਿਆਤਾ ॥ ਤਾਸੁ ਚਰਨ ਲੇ ਰਿਦੈ ਬਸਾਵਉ ॥ ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥੧॥
ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ ਸਬਦ ਸਰੇ ॥ ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ ॥ ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੨॥
ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥ ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥ ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥
ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥ ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ ॥ ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥

Ang 1389

kaam karodh madh matasar tirasanaa binas jaeh har naam uchaaree ||
eisanaan dhaan taapan such kiriaa charan kamal hiradhai prabh dhaaree ||
saajan meet sakhaa har ba(n)dhap jeea dhaan prabh praan adhaaree ||
oT gahee suaamee samaratheh naanak dhaas sadhaa balihaaree ||9||
aavadh kaTio na jaat prem ras charan kamal sa(n)g ||
dhaavan ba(n)dhio na jaat bidhe man dharas mag ||
paavak jario na jaat rahio jan dhoor lag ||
neer na saakas bor chaleh har pa(n)th pag ||
naanak rog dhokh agh moh chhidhe har naam khag ||1||10||
audham kar laage bahu bhaatee bichareh anik saasatr bahu khaTooaa ||
bhasam lagai teerath bahu bhramate sookham dheh ba(n)dheh bahu jaTooaa ||
bin har bhajan sagal dhukh paavat jiau prem baddai soot ke haTooaa ||
poojaa chakar karat somapaakaa anik bhaa(n)t thaaTeh kar thaTooaa ||2||11||20||
savie’ee mahale pahile ke 1
ikOankaar satigur prasaadh ||
eik man purakh dhiaai baradhaataa ||
sa(n)t sahaar sadhaa bikhiaataa ||
taas charan le ridhai basaavau ||
tau param guroo naanak gun gaavau ||1||
gaavau gun param guroo sukh saagar dhurat nivaaran sabadh sare ||
gaaveh ga(n)bheer dheer mat saagar jogee ja(n)gam dhiaan dhare ||
gaaveh i(n)dhraadh bhagat prahilaadhik aatam ras jin jaanio ||
kab kal sujas gaavau gur naanak raaj jog jin maanio ||2||
gaaveh janakaadh jugat jogesur har ras pooran sarab kalaa ||
gaaveh sanakaadh saadh sidhaadhik mun jan gaaveh achhal chhalaa ||
gaavai gun dhom aTal ma(n)ddalavai bhagat bhai ras jaanio ||
kab kal sujas gaavau gur naanak raaj jog jin maanio ||3||
gaaveh kapilaadh aadh jogesur apara(n)par avataar varo ||
gaavai jamadhagan parasaraamesur kar kuThaar ragh tej hario ||
audhau akaraoor bidhar gun gaavai sarabaatam jin jaanio ||
kab kal sujas gaavau gur naanak raaj jog jin maanio ||4||