ਸਵਈਏ ਮਹਲੇ ਦੂਜੇ ਕੇ ੨
ੴ ਸਤਿਗੁਰ ਪ੍ਰਸਾਦਿ ॥
ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥ ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥ ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥ ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥ ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥
ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗੵਾਨ ਜਾਹਿ ਦਰਸ ਦੁਆਰ ॥ ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥ ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥
ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥ ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥ ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥
ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥ ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥ ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥
ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥ ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥ ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥ ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥ ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥ ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥
savie’ee mahale dhooje ke 2
ikOankaar satigur prasaadh ||
soiee purakh dha(n)n karataa kaaran karataar karan samaratho ||
satiguroo dha(n)n naanak masatak tum dhario jin hatho ||
t dhario masatak hath sahaj amiau vuThau chhaj sur nar gan mun bohiy agaaj ||
maario ka(n)Tak kaal garaj dhaavat leeo baraj pa(n)ch bhoot ek ghar raakh le samaj ||
jag jeetau gur dhuaar kheleh samat saar rath unaman liv raakh nira(n)kaar ||
kahu keerat kal sahaar sapat dheep majhaar lahanaa jagatr gur paras muraar ||1||
jaa kee dhirasaT a(n)mirat dhaar kaalukh khan utaar timar agayeaan jaeh dharas dhuaar ||
oi ju seveh sabadh saar gaakhaRee bikham kaar te nar bhav utaar ke’ee nirabhaar ||
satasa(n)gat sahaj saar jaageele gur beechaar ni(n)maree bhoot sadheev param piaar ||
kahu keerat kal sahaar sapat dheep majhaar lahanaa jagatr gur paras muraar ||2||
tai tau dhiraRio naam apaar bimal jaas bithaar saadhik sidh sujan jeeaa ko adhaar ||
too taa janik raajaa aautaar sabadh sa(n)saar saar raheh jagatr jal padham beechaar ||
kalip tar rog bidhaar sa(n)saar taap nivaar aatamaa tirabidh terai ek liv taar ||
kahu keerat kal sahaar sapat dheep majhaar lahanaa jagatr gur paras muraar ||3||
tai taa hadharath paio maan seviaa gur paravaan saadh ajagar jin keeaa unamaan ||
har har dharas samaan aatamaa va(n)tagiaan jaaneea akal gat gur paravaan ||
jaa kee dhirasaT achal Thaan bimal budh suthaan pahir seel sanaahu sakat bidhaar ||
kahu keerat kal sahaar sapat dheep majhaar lahanaa jagatr gur paras muraar ||4||
dhirasaT dharat tam haran dhahan agh paap pranaasan ||
sabadh soor balava(n)t kaam ar karodh binaasan ||
lobh moh vas karan saran jaachik pratipaalan ||
aatam rat sa(n)grahan kahan a(n)mirat kal ddaalan ||
satiguroo kal satigur tilak sat laagai so pai tarai ||
gur jagat firanaseeh a(n)garau raaj jog lahanaa karai ||5||