ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੯੮

ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥ ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥ ਅਜੋਨੀਉ ਭਲੵੁ ਅਮਲੁ ਸਤਿਗੁਰ ਸੰਗਿ ਨਿਵਾਸੁ ॥ ਗੁਰ ਰਾਮਦਾਸ ਕਲੵੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥
ਗੁਰੁ ਜਿਨੑ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥ ਜਿਨੑ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥ ਗੁਰੁ ਜਿਨੑ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥ ਜਿਨੑ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥ ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥ ਸ੍ਰੀ ਗੁਰੂ ਸਰਣਿ ਭਜੁ ਕਲੵ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥
ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥ ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥ ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥ ਇਹੁ ਰਾਜ ਜੋਗ ਗੁਰ ਰਾਮਦਾਸ ਤੁਮ੍ਹ੍ਹ ਹੂ ਰਸੁ ਜਾਣੇ ॥੧੨॥
ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥ ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥ ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥ ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥
ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜ੍ਹ੍ਹੁ ਤਿਨੑ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥ ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥ ਜੀਅਨ ਸਭਨ ਦਾਤਾ ਅਗਮ ਗੵਾਨ ਬਿਖੵਾਤਾ ਅਹਿਨਿਸਿ ਧੵਾਨ ਧਾਵੈ ਪਲਕ ਨ ਸੋਵੈ ਜੀਉ ॥ ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗੵਾਨਿ ਦੁਰਮਤਿ ਮੈਲੁ ਧੋਵੈ ਜੀਉ ॥ ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥
ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥ ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥ ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥ ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧੵਾਈ ਹੈ ॥ ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥
ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥ ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥ ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥

Ang 1398

sej sadhaa sahaj chhaavaan sa(n)tokh saraichau sadhaa seel sa(n)naahu sohai ||
gur sabadh samaachario naam Tek sa(n)gaadh bohai ||
ajoneeau bhalaye amal satigur sa(n)g nivaas ||
gur raamadhaas kalayeucharai tua sahaj sarovar baas ||10||
gur jin(h) kau suprasa(n)n naam har ridhai nivaasai ||
jin(h) kau gur suprasa(n)n dhurat dhoora(n)tar naasai ||
gur jin(h) kau suprasa(n)n maan abhimaan nivaarai ||
jin(h) kau gur suprasa(n)n sabadh lag bhavajal taarai ||
parachau pramaan gur paiaau tin sakayathau janam jag ||
sree guroo saran bhaj kalaye kab bhugat mukat sabh guroo lag ||11||
satigur khemaa taaniaa jug jooth samaane ||
anabhau nejaa naam Tek jit bhagat aghaane ||
gur naanak a(n)gadh amar bhagat har sa(n)g samaane ||
eih raaj jog gur raamadhaas tum(h) hoo ras jaane ||12||
janak soi jin jaaniaa unaman rath dhariaa ||
sat sa(n)tokh samaachare abharaa sar bhariaa ||
akath kathaa amaraa puree jis dhei su paavai ||
eih janak raaj gur raamadhaas tujh hee ban aavai ||13||
satigur naam ek liv man japai dhiraR(h) tin(h) jan dhukh paap kahu kat hovai jeeau ||
taaran taran khin maatr jaa kau dhirasiT dhaarai sabadh ridh beechaarai kaam karodh khovai jeeau ||
jeean sabhan dhaataa agam gayeaan bikhayeaataa ahinis dhayeaan dhaavai palak na sovai jeeau ||
jaa kau dhekhat dharidhr jaavai naam so nidhaan paavai gurmukh gayeaan dhuramat mail dhovai jeeau ||
satigur naam ek liv man japai dhiraR tin jan dhukh paap kahu kat hovai jeeau ||1||
dharam karam poorai satigur paiee hai ||
jaa kee sevaa sidh saadh mun jan sur nar jaacheh sabadh saar ek liv laiee hai ||
fun jaanai ko teraa apaar nirabhau nira(n)kaar akath kathanahaar tujheh bujhaiee hai ||
bharam bhoole sa(n)saar chhuTahu joonee sa(n)ghaar jam ko na dda(n)dd kaal gurmat dhayeaiee hai ||
man praanee mugadh beechaar ahinis jap dharam karam poorai satigur paiee hai ||2||
hau bal bal jaau satigur saache naam par ||
kavan upamaa dheau kavan sevaa sareau ek mukh rasanaa rasahu jug jor kar ||
fun man bach karam jaan anat dhoojaa na maan naam so apaar saar dheeno gur ridh dhar ||