ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੪੦੨

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥
ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥ ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨੑ ਕਉ ਪਦਵੀ ਉਚ ਭਈ ॥ ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥ ਅਵਲੋਕੵਾ ਬ੍ਰਹਮੁ ਭਰਮੁ ਸਭੁ ਛੁਟਕੵਾ ਦਿਬੵ ਦ੍ਰਿਸ੍ਟਿ ਕਾਰਣ ਕਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥
ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥ ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥ ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧੵਾਨੁ ਧਰੰ ॥ ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥
ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥ ਤਿਨੑ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥ ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥ ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥ ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥ ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮੵੁ ਗੵਾਨੁ ਧੵਾਨੁ ਧਰਤ ਹੀਐ ਚਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥
ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥ ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥ ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥
ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥

Ang 1402

satigur gur sev alakh gat jaa kee sree raamadhaas taaran tarana(n) ||2||
sa(n)saar agam saagar tulahaa har naam guroo mukh paayaa ||
jag janam maran bhagaa ieh aaiee heeaai parateet ||
parateet heeaai aaiee jin jan kai tin(h) kau padhavee uch bhiee ||
taj maiaa moh lobh ar laalach kaam karodh kee birathaa giee ||
avalokayeaa braham bharam sabh chhuTakayeaa dhibaye dhirasiT kaaran karana(n) ||
satigur gur sev alakh gat jaa kee sree raamadhaas taaran tarana(n) ||3||
parataap sadhaa gur kaa ghaT ghaT paragaas bhayaa jas jan kai ||
eik paReh suneh gaaveh parabhaateh kareh isanaan ||
eisanaan kareh parabhaat sudh man gur poojaa bidh sahit kara(n) ||
ka(n)chan tan hoi paras paaras kau jot saroopee dhayeaan dhara(n) ||
jagajeevan jaga(n)naath jal thal meh rahiaa poor bahu bidh barana(n) ||
satigur gur sev alakh gat jaa kee sree raamadhaas taaran tarana(n) ||4||
jinahu baat nischal dhraooa jaanee teiee jeev kaal te bachaa ||
tin(h) tario samudhr rudhr khin ik meh jalahar bi(n)b jugat jag rachaa ||
ku(n)ddalanee surajhee satasa(n)gat paramaana(n)dh guroo mukh machaa ||
siree guroo saahib sabh uoopar man bach kara(n)m seveeaai sachaa ||5||
vaahiguroo vaahiguroo vaahiguroo vaeh jeeau ||
kaval nain madhur bain koT sain sa(n)g sobh kahat maa jasodh jiseh dhahee bhaat khaeh jeeau ||
dhekh roop at anoop moh mahaa mag bhiee ki(n)kanee sabadh jhanatakaar khel paeh jeeau ||
kaal kalam hukam haath kahahu kaun meT sakai iees ba(n)maye gayeaan dhayeaan dharat heeaai chaeh jeeau ||
sat saach sree nivaas aadh purakh sadhaa tuhee vaahiguroo vaahiguroo vaahiguroo vaeh jeeau ||1||6||
raam naam param dhaam sudh budh nireekaar besumaar sarabar kau kaeh jeeau ||
suthar chit bhagat hit bhekh dhario haranaakhas hario nakh bidhaar jeeau ||
sa(n)kh chakar gadhaa padham aap aap keeo chhadham apara(n)par paarabraham lakhai kaun taeh jeeau ||
sat saach sree nivaas aadh purakh sadhaa tuhee vaahiguroo vaahiguroo vaahiguroo vaeh jeeau ||2||7||
peet basan ku(n)dh dhasan pria sahit ka(n)Th maal mukaT sees mor pa(n)kh chaeh jeeau ||