ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੪੦੬

ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨੑ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥ ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥੧॥
ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥ ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥ ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜੵੋ ਜੁ ਪ੍ਰਗਾਸੁ ॥ ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥
ਨਾਨਕਿ ਨਾਮੁ ਨਿਰੰਜਨ ਜਾਨੵਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥ ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥ ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥ ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥
ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥ ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥ ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥
ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜੵਉ ॥ ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜੵਉ ॥ ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥ ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥ ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥ ਗੁਰ ਰਾਮਦਾਸ ਸਚੁ ਸਲੵ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥
ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥ ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥ ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥ ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥ ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥ ਅਘ ਅੰਤਕ ਬਦੈ ਨ ਸਲੵ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥
ਸਵਈਏ ਮਹਲੇ ਪੰਜਵੇ ਕੇ ੫
ੴ ਸਤਿਗੁਰ ਪ੍ਰਸਾਦਿ ॥
ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥ ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥ ਸਤਿਗੁਰ ਚਰਣ ਕਵਲ ਰਿਦਿ ਧਾਰੰ ॥

Ang 1406

kav keerat jo sa(n)t charan muR laageh tin(h) kaam karodh jam ko nahee traas ||
jiv a(n)gadh a(n)g sa(n)g naanak gur tiv gur amaradhaas kai gur raamadhaas ||1||
jin satigur sev padhaarath paayau nis baasur har charan nivaas ||
taa te sa(n)gat saghan bhai bhau maaneh tum maleeaagar pragaT subaas ||
dhraoo prahalaadh kabeer tilochan naam lait upajayeo ju pragaas ||
jeh pikhat at hoi rahas man soiee sa(n)t sahaar guroo raamadhaas ||2||
naanak naam nira(n)jan jaanayeau keenee bhagat prem liv laiee ||
taa te a(n)gadh a(n)g sa(n)g bhayo sair tin sabadh surat kee neev rakhaiee ||
gur amaradhaas kee akath kathaa hai ik jeeh kachh kahee na jaiee ||
soddee sirasiT sakal taaran kau ab gur raamadhaas kau milee baddaiee ||3||
ham avagun bhare ek gun naahee a(n)mrit chhaadd bikhai bikh khaiee ||
maayaa moh bharam pai bhoole sut dhaaraa siau preet lagaiee ||
eik utam pa(n)th sunio gur sa(n)gat teh mila(n)t jam traas miTaiee ||
eik aradhaas bhaaT keerat kee gur raamadhaas raakhahu saranaiee ||4||58||
moh mal bivas keeaau kaam geh kes pachhaaRayeau ||
karodh kha(n)dd paracha(n)dd lobh apamaan siau jhaaRayeau ||
janam kaal kar joR hukam jo hoi su ma(n)nai ||
bhav saagar ba(n)dhiaau sikh taare suprasa(n)nai ||
sir aatapat sachau takhat jog bhog sa(n)jut bal ||
gur raamadhaas sach salaye bhan too aTal raaj abhag dhal ||1||
too satigur chahu jugee aap aape paramesar ||
sur nar saadhik sidh sikh seva(n)t dhureh dhur ||
aadh jugaadh anaadh kalaa dhaaree tirahu loeh ||
agam nigam udharan jaraa ja(n)meh aaroeh ||
gur amaradhaas thir thapiaau paragaamee taaran taran ||
agh a(n)tak badhai na salaye kav gur raamadhaas teree saran ||2||60||
savie’ee mahale pa(n)jave ke 5
ikOankaar satigur prasaadh ||
simara(n) soiee purakh achal abinaasee ||
jis simarat dhuramat mal naasee ||
satigur charan kaval ridh dhaara(n) ||