ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੪੦੮

ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥ ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ ॥ ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥ ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥ ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥ ਗੁਰ ਅਰਜੁਨ ਕਲੵੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥੮॥
ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰੵਉ ॥ ਪੰਚਾਹਰੁ ਨਿਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰੵਉ ॥ ਹਰਿ ਨਾਮਿ ਲਾਗਿ ਜਗ ਉਧਰੵਉ ਸਤਿਗੁਰੁ ਰਿਦੈ ਬਸਾਇਅਉ ॥ ਗੁਰ ਅਰਜੁਨ ਕਲੵੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥
ਸੋਰਠੇ ॥
ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥ ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥੧॥
ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥ ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧਰੵਉ ॥੨॥
ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥ ਅਬ ਨਾਹਿ ਅਵਰ ਸਰਿ ਕਾਮੁ ਬਾਰੰਤਰਿ ਪੂਰੀ ਪੜੀ ॥੩॥੧੨॥
ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥ ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥
ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥ ਆਦਿ ਪੁਰਖਿ ਪਰਤਖਿ ਲਿਖੵਉ ਅਛਰੁ ਮਸਤਕਿ ਧੁਰਿ ॥ ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ ॥ ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ ॥ ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ ॥ ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥੨॥
ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥ ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗੵੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥ ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗੵੌ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥ ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥੩॥

Ang 1408

bhai nirabhau maaniaau laakh meh alakh lakhaayau ||
agam agochar gat gabheer satigur parachaayau ||
gur parachai paravaan raaj meh jog kamaayau ||
dha(n)n dha(n)n gur dha(n)n abhar sar subhar bharaayau ||
gur gam pramaan ajar jario sar sa(n)tokh samaiyau ||
gur arajun kalayeucharai tai sahaj jog nij paiyau ||8||
amiau rasanaa badhan bar dhaat alakh apaar gur soor sabadh haumai nivaarayeau ||
pa(n)chaahar nidhaliaau su(n)n sahaj nij ghar sahaarayeau ||
har naam laag jag udharayeau satigur ridhai basaiaau ||
gur arajun kalayeucharai tai janakeh kalas dheepaiaau ||9||
soraThe ||
gur arajun purakh pramaan paarathau chaalai nahee ||
nejaa naam neesaan satigur sabadh savaariaau ||1||
bhavajal sair set naam haree kaa bohithaa ||
tua satigur sa(n) het naam laag jag udharayeau ||2||
jagat udhaaran naam satigur tuThai paiaau ||
ab naeh avar sar kaam baara(n)tar pooree paRee ||3||12||
jot roop har aap guroo naanak kahaayau ||
taa te a(n)gadh bhayau tat siau tat milaayau ||
a(n)gadh kirapaa dhaar amar satigur thir keeaau ||
amaradhaas amarat chhatr gur raameh dheeaau ||
gur raamadhaas dharasan paras keh mathuraa a(n)mirat bayan ||
moorat pa(n)ch pramaan purakh gur arajun pikhahu nayan ||1||
sat roop sat naam sat sa(n)tokh dhario ur ||
aadh purakh paratakh likhayeau achhar masatak dhur ||
pragaT jot jagamagai tej bhooa ma(n)ddal chhaayau ||
paaras paras paras paras gur guroo kahaayau ||
bhan mathuraa moorat sadhaa thir lai chit sanamukh rahahu ||
kalajug jahaaj arajun guroo sagal sirasiT lag bitarahu ||2||
teh jan jaachahu jagatr par jaaneeat baasur rayan baas jaa ko hit naam siau ||
param ateet paramesur kai ra(n)g ra(n)gayeau baasanaa te baahar pai dhekheeat dhaam siau ||
apar para(n)par purakh siau prem laagayeau bin bhagava(n)t ras naahee aaurai kaam siau ||
mathuraa ko prabh srab may arajun gur bhagat kai het pai rahio mil raam siau ||3||