ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥ ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥
ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥ ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ ॥ ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥ ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥੯॥
ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥ ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥ ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥ ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥ ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥ ਨਿਰਮਲੁ ਨੑਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥
ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥ ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥ ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥ ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥੧੧॥
ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥
ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥ ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥ ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥ ਪਿਰਮ ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥
ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥ ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥
ਮਨਹੁ ਜਿ ਅੰਧੇ ਘੂਪ ਕਹਿਆ ਬਿਰਦੁ ਨ ਜਾਣਨੀ ॥ ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥ ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥ ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥੧੫॥
ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ ਸੀਲ ਸੰਤੋਖ ਕਾ ਰਖੈ ਧਰਮੁ ॥ ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥
ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥ ਪੁੰਨ ਦਾਨ ਕਾ ਕਰੈ ਸਰੀਰੁ ॥ ਖੇਤੁ ਪਛਾਣੈ ਬੀਜੈ ਦਾਨੁ ॥ ਸੋ ਖਤ੍ਰੀ ਦਰਗਹ ਪਰਵਾਣੁ ॥ ਲਬੁ ਲੋਭੁ ਜੇ ਕੂੜੁ ਕਮਾਵੈ ॥ ਅਪਣਾ ਕੀਤਾ ਆਪੇ ਪਾਵੈ ॥੧੭॥
ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮ੍ਹ੍ਹਾਲਿ ॥੧੮॥
keechaR haath na booddiee ekaa nadhar nihaal ||
naanak gurmukh ubare gur saravar sachee paal ||8||
agan marai jal loR lahu vin gur nidh jal naeh ||
janam marai bharamaieeaai je lakh karam kamaeh ||
jam jaagaat na lagiee je chalai satigur bhai ||
naanak niramal amar padh gur har melai melai ||9||
kalar keree chhapaRee kuooaa mal mal nai ||
man tan mailaa avagunee chi(n)j bharee ga(n)dhee aai ||
saravar ha(n)s na jaaniaa kaag kupa(n)khee sa(n)g ||
saakat siau aaisee preet hai boojhahu giaanee ra(n)g ||
sa(n)t sabhaa jaikaar kar gurmukh karam kamaau ||
niramal n(h)aavan naanakaa gur teerath dhareeaau ||10||
janame kaa fal kiaa ganee jaa(n) har bhagat na bhaau ||
paidhaa khaadhaa baadh hai jaa(n) man dhoojaa bhaau ||
vekhan sunanaa jhooTh hai mukh jhooThaa aalaau ||
naanak naam salaeh too hor haumai aavau jaau ||11||
hain virale naahee ghane fail fakaR sa(n)saar ||12||
naanak lagee tur marai jeevan naahee taan ||
choTai setee jo marai lagee saa paravaan ||
jis no laae tis lagai lagee taa paravaan ||
piram paikaam na nikalai laiaa tin sujaan ||13||
bhaa(n)ddaa dhovai kaun j kachaa saajiaa ||
dhaatoo pa(n)j ralai kooRaa paajiaa ||
bhaa(n)ddaa aanag raas jaa(n) tis bhaavasee ||
param jot jaagai vaajaa vaavasee ||14||
manahu j a(n)dhe ghoop kahiaa biradh na jaananee ||
man a(n)dhai uoo(n)dhai kaval dhisan khare karoop ||
eik keh jaanan kahiaa bujhan te nar sughaR saroop ||
eikanaa naadh na bedh na geea ras ras kas na jaana(n)t ||
eikanaa sidh na budh na akal sar akhar kaa bheau na laha(n)t ||
naanak te nar asal khar j bin gun garab kara(n)t ||15||
so brahaman jo bi(n)dhai braham ||
jap tap sa(n)jam kamaavai karam ||
seel sa(n)tokh kaa rakhai dharam ||
ba(n)dhan toRai hovai mukat ||
soiee brahaman poojan jugat ||16||
khatree so ju karamaa kaa soor ||
pu(n)n dhaan kaa karai sareer ||
khet pachhaanai beejai dhaan ||
so khatree dharageh paravaan ||
lab lobh je kooR kamaavai ||
apanaa keetaa aape paavai ||17||
tan na tapai tanoor jiau baalan hadd na baal ||
sir pairee kiaa feRiaa a(n)dhar piree sam(h)aal ||18||