ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੪੧੩

ਸਲੋਕ ਮਹਲਾ ੩
ੴ ਸਤਿਗੁਰ ਪ੍ਰਸਾਦਿ ॥
ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥ ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥
ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥
ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥
ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥ ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥ ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥ ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥
ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥
ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥ ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥ ਜਿਨੑਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥ ਮਨਮੁਖ ਬੰਨੑਿ ਚਲਾਈਅਹਿ ਨਾ ਮਿਲਹੀ ਵਗਿ ਸਗਿ ॥ ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥ ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥
ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥ ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥
ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥ ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥
ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥ ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥
ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥ ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥
ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥ ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥ ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥
ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥ ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥ ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥

Ang 1413

salok mahalaa teejaa
ikOankaar satigur prasaadh ||
abhiaagat eh na aakhe’eeh jin kai man meh bharam ||
tin ke dhite naanakaa teho jehaa dharam ||1||
abhai nira(n)jan param padh taa kaa bheekhak hoi ||
tis kaa bhojan naanakaa viralaa paae koi ||2||
hovaa pa(n)ddit jotakee vedh paRaa mukh chaar ||
navaa kha(n)ddaa vich jaaneeaa apane chaj veechaar ||3||
brahaman kailee ghaat ka(n)n(j)kaa anachaaree kaa dhaan ||
fiTak fiTakaa koR badheeaa sadhaa sadhaa abhimaan ||
paeh ete jaeh veesar naanakaa ik naam ||
sabh budhee jaale’eeh ik rahai tat giaan ||4||
maathai jo dhur likhiaa su meT na sakai koi ||
naanak jo likhiaa so varatadhaa so boojhai jis no nadhar hoi ||5||
jinee naam visaariaa kooRai laalach lag ||
dha(n)dhaa maiaa mohanee a(n)tar tisanaa ag ||
jin(h)aa vel na too(n)baRee maiaa Thage Thag ||
manmukh ba(n)ni(h) chalaie’eeh naa milahee vag sag ||
aap bhulaae bhuleeaai aape mel milai ||
naanak gurmukh chhuTeeaai je chalai satigur bhai ||6||
saalaahee saalaahanaa bhee sachaa saalaeh ||
naanak sachaa ek dhar beebhaa parahar aaeh ||7||
naanak jeh jeh mai firau teh teh saachaa soi ||
jeh dhekhaa teh ek hai gurmukh paragaT hoi ||8||
dhookh visaaran sabadh hai je ma(n)n vasaae koi ||
gur kirapaa te man vasai karam paraapat hoi ||9||
naanak hau hau karate khap mue khoohan lakh asa(n)kh ||
satigur mile su ubare saachai sabadh ala(n)kh ||10||
jinaa satigur ik man seviaa tin jan laagau pai ||
gur sabadhee har man vasai maiaa kee bhukh jai ||
se jan niramal uoojale j gurmukh naam samai ||
naanak hor patisaaheeaa kooReeaa naam rate paatisaeh ||11||
jiau purakhai ghar bhagatee naar hai at lochai bhagatee bhai ||
bahu ras saalane savaaradhee khaT ras meeThe pai ||
tiau baanee bhagat salaahadhe har naamai chit lai ||
man tan dhan aagai raakhiaa sir vechiaa gur aagai jai ||
bhai bhagatee bhagat bahu lochadhe prabh lochaa poor milai ||