ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੪੧੪

ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥ ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥
ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥ ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥ ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥ ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥
ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥ ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥ ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥ ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥ ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥ ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥
ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥ ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥ ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥ ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥
ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥ ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥ ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥
ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥ ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥ ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥ ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥
ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥ ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥ ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥
ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥ ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥ ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥ ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥ ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥ ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥ ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥
ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥

Ang 1414

har prabh veparavaahu hai kit khaadhai tipatai ||
satigur kai bhaanai jo chalai tipataasai har gun gai ||
dhan dhan kalajug naanakaa j chale satigur bhai ||12||
satiguroo na sevio sabadh na rakhio ur dhaar ||
dhig tinaa kaa jeeviaa kit aae sa(n)saar ||
gurmatee bhau man pavai taa(n) har ras lagai piaar ||
naau milai dhur likhiaa jan naanak paar utaar ||13||
maiaa moh jag bharamiaa ghar musai khabar na hoi ||
kaam karodh man hir liaa manmukh a(n)dhaa loi ||
giaan khaRag pa(n)ch dhoot sa(n)ghaare gurmat jaagai soi ||
naam ratan paragaasiaa man tan niramal hoi ||
naamaheen nakaTe fireh bin naavai beh roi ||
naanak jo dhur karatai likhiaa su meT na sakai koi ||14||
gurmukhaa har dhan khaTiaa gur kai sabadh veechaar ||
naam padhaarath paiaa atuT bhare bha(n)ddaar ||
har gun baanee uchareh a(n)t na paaraavaar ||
naanak sabh kaaran karataa karai vekhai sirajanahaar ||15||
gurmukh a(n)tar sahaj hai man chaRiaa dhasavai aakaas ||
tithai uoo(n)gh na bhukh hai har a(n)mirat naam sukh vaas ||
naanak dhukh sukh viaapat nahee jithai aatam raam pragaas ||16||
kaam karodh kaa cholaRaa sabh gal aae pai ||
eik upajeh ik binas jaa(n)h hukame aavai jai ||
ja(n)man maran na chukiee ra(n)g lagaa dhoojai bhai ||
ba(n)dhan ba(n)dh bhavaieean karanaa kachhoo na jai ||17||
jin kau kirapaa dhaareean tinaa satigur miliaa aai ||
satigur mile ulaTee bhiee mar jeeviaa sahaj subhai ||
naanak bhagatee ratiaa har har naam samai ||18||
manmukh cha(n)chal mat hai a(n)tar bahut chaturaiee ||
keetaa karatiaa birathaa giaa ik til thai na paiee ||
pu(n)n dhaan jo beejadhe sabh dharam rai kai jaiee ||
bin satiguroo jamakaal na chhoddiee dhoojai bhai khuaaiee ||
joban jaa(n)dhaa nadhar na aaviee jar pahuchai mar jaiee ||
put kalat moh het hai a(n)t belee ko na sakhaiee ||
satigur seve so sukh paae naau vasai man aaiee ||
naanak se vadde vaddabhaagee j gurmukh naam samaiee ||19||
manmukh naam na chetanee bin naavai dhukh roi ||