ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੪੧੭

ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥
ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥ ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥ ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥ ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥ ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥ ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥
ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥ ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥ ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥ ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥
ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥ ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥ ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥
ਹੋਮ ਜਗ ਸਭਿ ਤੀਰਥਾ ਪੜ੍ਹ੍ਹਿ ਪੰਡਿਤ ਥਕੇ ਪੁਰਾਣ ॥ ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥ ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥
ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥ ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥ ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥
ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥
ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥ ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥ ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ ਮੁਹ ਕਾਲੇ ਤਿਨੑ ਲੋਭੀਆਂ ਜਾਸਨਿ ਜਨਮੁ ਗਵਾਇ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥ ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥
ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥ ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥ ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥ ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥

Ang 1417

naanak sabadh marai man maaneeaai saache saachee soi ||33||
maiaa moh dhukh saagar hai bikh dhutar tariaa na jai ||
meraa meraa karadhe pach mue haumai karat vihai ||
manmukhaa uravaar na paar hai adh vich rahe lapaTai ||
jo dhur likhiaa su kamaavanaa karanaa kachhoo na jai ||
gurmatee giaan ratan man vasai sabh dhekhiaa braham subhai ||
naanak satigur bohithai vaddabhaagee chaRai te bhaujal paar la(n)ghai ||34||
bin satigur dhaataa ko nahee jo har naam dhei aadhaar ||
gur kirapaa te naau man vasai sadhaa rahai ur dhaar ||
tisanaa bujhai tipat hoi har kai nai piaar ||
naanak gurmukh paieeaai har apanee kirapaa dhaar ||35||
bin sabadhai jagat baraliaa kahanaa kachhoo na jai ||
har rakhe se ubare sabadh rahe liv lai ||
naanak karataa sabh kichh jaanadhaa jin rakhee banat banai ||36||
hom jag sabh teerathaa paRi(h) pa(n)ddit thake puraan ||
bikh maiaa moh na miTiee vich haumai aavan jaan ||
satigur miliaai mal utaree har japiaa purakh sujaan ||
jinaa har har prabh seviaa jan naanak sadh kurabaan ||37||
maiaa moh bahu chitavadhe bahu aasaa lobh vikaar ||
manmukh asathir naa theeaai mar binas jai khin vaar ||
vadd bhaag hovai satigur milai haumai tajai vikaar ||
har naamaa jap sukh paiaa jan naanak sabadh veechaar ||38||
bin satigur bhagat na hoviee naam na lagai piaar ||
jan naanak naam araadhiaa gur kai het piaar ||39||
lobhee kaa vesaahu na keejai je kaa paar vasai ||
a(n)t kaal tithai dhuhai jithai hath na pai ||
manmukh setee sa(n)g kare muh kaalakh dhaag lagai ||
muh kaale tin(h) lobheeaa(n) jaasan janam gavai ||
satasa(n)gat har mel prabh har naam vasai man aai ||
janam maran kee mal utarai jan naanak har gun gai ||40||
dhur har prabh karatai likhiaa su meTanaa na jai ||
jeeau pi(n)dd sabh tis dhaa pratipaal kare har rai ||
chugal ni(n)dhak bhukhe rul mue enaa hath na kithaauoo pai ||
baahar paakha(n)dd sabh karam kareh man hiradhai kapaT kamai ||
khet sareer jo beejeeaai so a(n)t khaloaa aai ||