ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੪੧੮

ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥
ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥ ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥ ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥ ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥ ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥
ਸਬਦਿ ਮਰੈ ਸੋ ਮੁਆ ਜਾਪੈ ॥ ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥ ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥ ਬਿਨੁ ਸਬਦੈ ਮੁਆ ਹੈ ਸਭੁ ਕੋਇ ॥ ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥ ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥ ਨਾਨਕ ਕਰਤਾ ਕਰੇ ਸੁ ਹੋਇ ॥੪੩॥
ਗੁਰਮੁਖਿ ਬੁਢੇ ਕਦੇ ਨਾਹੀ ਜਿਨੑਾ ਅੰਤਰਿ ਸੁਰਤਿ ਗਿਆਨੁ ॥ ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥ ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥
ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨੑਾ ਅੰਤਰਿ ਹਰਿ ਸੁਰਤਿ ਨਾਹੀ ॥ ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥ ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥ ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥
ਬੁਰਾ ਕਰੇ ਸੁ ਕੇਹਾ ਸਿਝੈ ॥ ਆਪਣੈ ਰੋਹਿ ਆਪੇ ਹੀ ਦਝੈ ॥ ਮਨਮੁਖਿ ਕਮਲਾ ਰਗੜੈ ਲੁਝੈ ॥ ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥ ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥
ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥ ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥ ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥ ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥
ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥ ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥ ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥
ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥

Ang 1418

naanak kee prabh benatee har bhaavai bakhas milai ||41||
man aavan jaan na sujhiee naa sujhai dharabaar ||
maiaa moh paleTiaa a(n)tar agiaan gubaar ||
tab nar sutaa jaagiaa sir dda(n)dd lagaa bahu bhaar ||
gurmukhaa(n) karaa(n) upar har chetiaa se pain mokh dhuaar ||
naanak aap oh udhare sabh kuTa(n)b tare paravaar ||42||
sabadh marai so muaa jaapai ||
gur parasaadhee har ras dhraapai ||
har dharageh gur sabadh sin(j)aapai ||
bin sabadhai muaa hai sabh koi ||
manmukh muaa apunaa janam khoi ||
har naam na cheteh a(n)t dhukh roi ||
naanak karataa kare su hoi ||43||
gurmukh budde kadhe naahee jin(h)aa a(n)tar surat giaan ||
sadhaa sadhaa har gun raveh a(n)tar sahaj dhiaan ||
oi sadhaa ana(n)dh bibek raheh dhukh sukh ek samaan ||
tinaa nadharee iko aaiaa sabh aatam raam pachhaan ||44||
manmukh baalak biradh samaan hai jin(h)aa a(n)tar har surat naahee ||
vich haumai karam kamaavadhe sabh dharam rai kai jaa(n)hee ||
gurmukh hachhe niramale gur kai sabadh subhai ||
onaa mail pata(n)g na lagiee j chalan satigur bhai ||
manmukh jooTh na utarai je sau dhovan pai ||
naanak gurmukh melian gur kai a(n)k samai ||45||
buraa kare su kehaa sijhai ||
aapanai roh aape hee dhajhai ||
manmukh kamalaa ragaRai lujhai ||
gurmukh hoi tis sabh kichh sujhai ||
naanak gurmukh man siau lujhai ||46||
jinaa satigur purakh na sevio sabadh na keeto veechaar ||
oi maanas joon na aakheean pasoo ddor gaavaar ||
onaa a(n)tar giaan na dhiaan hai har sau preet na piaar ||
manmukh mue vikaar meh mar ja(n)meh vaaro vaar ||
jeevadhiaa no milai su jeevadhe har jagajeevan ur dhaar ||
naanak gurmukh sohane tit sachai dharabaar ||47||
har ma(n)dhar har saajiaa har vasai jis naal ||
gurmatee har paiaa maiaa moh parajaal ||
har ma(n)dhar vasat anek hai nav nidh naam samaal ||
dhan bhagava(n)tee naanakaa jinaa gurmukh ladhaa har bhaal ||
vaddabhaagee gaR ma(n)dhar khojiaa har hiradhai paiaa naal ||48||
manmukh dheh dhis fir rahe at tisanaa lobh vikaar ||