ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੪੨੧

ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥ ਨਾਨਕ ਗੁਰਮੁਖਿ ਜਿਨੑੀ ਧਿਆਇਆ ਆਏ ਸੇ ਪਰਵਾਣੁ ॥੬੩॥
ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥ ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥
ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥ ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥
ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥ ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥ ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥ ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥
ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥ ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥
ਸਲੋਕ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਵਡਭਾਗੀਆ ਸੋਹਾਗਣੀ ਜਿਨੑਾ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥੧॥
ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥ ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥ ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥ ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥ ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥ ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥
ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੩॥
ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥ ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥ ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥ ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥ ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ ਨਾਲਿ ਦਿਖਾਲਿਆ ॥੪॥
ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥

Ang 1421

nadhar kareh je aapanee taa(n) aape laih savaar ||
naanak gurmukh jin(h)ee dhiaaiaa aae se paravaan ||63||
jog na bhagavee kapaRee jog na maile ves ||
naanak ghar baiThiaa jog paieeaai satigur kai upadhes ||64||
chaare ku(n)ddaa je bhaveh bedh paReh jug chaar ||
naanak saachaa bheTai har man vasai paaveh mokh dhuaar ||65||
naanak hukam varatai khasam kaa mat bhavee fireh chal chit ||
manmukh sau kar dhosatee sukh k puchheh mit ||
gurmukh sau kar dhosatee satigur sau lai chit ||
ja(n)man maran kaa mool kaTeeaai taa(n) sukh hovee mit ||66||
bhuliaa(n) aap samajhaisee jaa kau nadhar kare ||
naanak nadharee baaharee karan palaeh kare ||67||
salok mahalaa chauthhaa
ikOankaar satigur prasaadh ||
vaddabhaageeaa sohaaganee jin(h)aa gurmukh miliaa har rai ||
a(n)tar jot paragaaseeaa naanak naam samai ||1||
vaahu vaahu satigur purakh hai jin sach jaataa soi ||
jit miliaai tikh utarai tan man seetal hoi ||
vaahu vaahu satigur sat purakh hai jis no samat sabh koi ||
vaahu vaahu satigur niravair hai jis ni(n)dhaa usatat tul hoi ||
vaahu vaahu satigur sujaan hai jis a(n)tar braham veechaar ||
vaahu vaahu satigur nira(n)kaar hai jis a(n)t na paaraavaar ||
vaahu vaahu satiguroo hai j sach dhiraRaae soi ||
naanak satigur vaahu vaahu jis te naam paraapat hoi ||2||
har prabh sachaa sohilaa gurmukh naam govi(n)dh ||
anadhin naam salaahanaa har japiaa man aana(n)dh ||
vaddabhaagee har paiaa pooran paramaana(n)dh ||
jan naanak naam salaahiaa bahuR na man tan bha(n)g ||3||
moo(n) pireeaa sau neh kiau sajan mileh piaariaa ||
hau ddooddedhee tin sajan sach savaariaa ||
satigur maiddaa mit hai je milai ta ih man vaariaa ||
dhe(n)dhaa moo(n) pir dhas har sajan sirajanahaariaa ||
naanak hau pir bhaalee aapanaa satigur naal dhikhaaliaa ||4||
hau khaRee nihaalee pa(n)dh mat moo(n) sajan aave ||
ko aan milaavai aj mai pir mel milaave ||