ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥
ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥ ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥ ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥
ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥ ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥ ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥
ਸਿਰੀਰਾਗੁ ਮਹਲੁ ੧ ॥
ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥
ਬਾਬਾ ਏਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥
ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥
ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥ ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥
ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥
ਸਿਰੀਰਾਗੁ ਮਹਲਾ ੧ ॥
ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥
ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥
ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥
ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥ ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥
suneh vakhaaneh jetaRe hau tin balihaarai jaau ||
taa man kheevaa jaaneeaai jaa mahalee paae thaau ||2||
naau neer cha(n)giaaieeaa sat paramal tan vaas ||
taa mukh hovai ujalaa lakh dhaatee ik dhaat ||
dhookh tisai peh aakhe’eeh sookh jisai hee paas ||3||
so kiau manahu visaareeaai jaa ke jeea paraan ||
tis vin sabh apavitr hai jetaa painan khaan ||
hor galaa(n) sabh kooReeaa tudh bhaavai paravaan ||4||5||
sireeraag mahal pehilaa ||
jaal moh ghas mas kar mat kaagadh kar saar ||
bhaau kalam kar chit lekhaaree gur puchh likh beechaar ||
likh naam saalaeh likh likh a(n)t na paaraavaar ||1||
baabaa eh lekhaa likh jaan ||
jithai lekhaa ma(n)geeaai tithai hoi sachaa neesaan ||1|| rahaau ||
jithai mileh vaddiaaieeaa sadh khuseeaa sadh chaau ||
tin mukh Tike nikaleh jin man sachaa naau ||
karam milai taa paieeaai naahee galee vaau dhuaau ||2||
eik aaveh ik jaeh uTh rakhe’eeh naav salaar ||
eik upaae ma(n)gate ikanaa vadde dharavaar ||
agai giaa jaaneeaai vin naavai vekaar ||3||
bhai terai ddar agalaa khap khap chhijai dheh ||
naav jinaa sulataan khaan hodhe ddiThe kheh ||
naanak uThee chaliaa sabh kooRe tuTe neh ||4||6||
sireeraag mahalaa pehilaa ||
sabh ras miThe ma(n)niaai suniaai saalone ||
khaT turasee mukh bolanaa maaran naadh ke’ee ||
chhateeh a(n)mirat bhaau ek jaa kau nadhar karei ||1||
baabaa hor khaanaa khusee khuaar ||
jit khaadhai tan peeReeaai man meh chaleh vikaar ||1|| rahaau ||
rataa painan man rataa supedhee sat dhaan ||
neelee siaahee kadhaa karanee pahiran pair dhiaan ||
kamaraba(n)dh sa(n)tokh kaa dhan joban teraa naam ||2||
baabaa hor painan khusee khuaar ||
jit paidhai tan peeReeaai man meh chaleh vikaar ||1|| rahaau ||
ghoRe paakhar suine saakhat boojhan teree vaaT ||
tarakas teer kamaan saa(n)g tegaba(n)dh gun dhaat ||
vaajaa nejaa pat siau paragaT karam teraa meree jaat ||3||
baabaa hor chaRanaa khusee khuaar ||
jit chaRiaai tan peeReeaai man meh chaleh vikaar ||1|| rahaau ||
ghar ma(n)dhar khusee naam kee nadhar teree paravaar ||