ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥ ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥
ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥ ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥ ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥
ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥ ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥
ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥ ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥ ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥
ਸਿਰੀਰਾਗੁ ਮਹਲਾ ੧ ॥
ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥
ਮਨ ਰੇ ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥
ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥
ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥ ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥
ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥
ਸਿਰੀਰਾਗੁ ਮਹਲਾ ੧ ॥
ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥ ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥ ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥
ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥ ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥
ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥ ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥
ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥ ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥ ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥
a(n)tar kee gat jaaneeaai gur mileeaai sa(n)k utaar ||
muiaa jit ghar jaieeaai tit jeevadhiaa mar maar ||
anahadh sabadh suhaavane paieeaai gur veechaar ||2||
anahadh baanee paieeaai teh haumai hoi binaas ||
satagur seve aapanaa hau sadh kurabaanai taas ||
khaR dharageh painaieeaai mukh har naam nivaas ||3||
jeh dhekhaa teh rav rahe siv sakatee kaa mel ||
tirahu gun ba(n)dhee dhehuree jo aaiaa jag so khel ||
vijogee dhukh vichhuRe manmukh laheh na mel ||4||
man bairaagee ghar vasai sach bhai raataa hoi ||
giaan mahaaras bhogavai baahuR bhookh na hoi ||
naanak ih man maar mil bhee fir dhukh na hoi ||5||18||
sireeraag mahalaa pehilaa ||
eh mano moorakh lobheeaa lobhe lagaa luobhaan ||
sabadh na bheejai saakataa dhuramat aavan jaan ||
saadhoo satagur je milai taa paieeaai gunee nidhaan ||1||
man re haumai chhodd gumaan ||
har gur saravar sev too paaveh dharageh maan ||1|| rahaau ||
raam naam jap dhinas raat gurmukh har dhan jaan ||
sabh sukh har ras bhogane sa(n)t sabhaa mil giaan ||
nit ahinis har prabh seviaa satagur dheeaa naam ||2||
kookar kooR kamaieeaai gur ni(n)dhaa pachai pachaan ||
bharame bhoolaa dhukh ghano jam maar karai khulahaan ||
manmukh sukh na paieeaai gurmukh sukh subhaan ||3||
aaithai dha(n)dh piTaieeaai sach likhat paravaan ||
har sajan gur sevadhaa gur karanee paradhaan ||
naanak naam na veesarai karam sachai neesaan ||4||19||
sireeraag mahalaa pehilaa ||
eik til piaaraa veesarai rog vaddaa man maeh ||
kiau dharageh pat paieeaai jaa har na vasai man maeh ||
gur miliaai sukh paieeaai agan marai gun maeh ||1||
man re ahinis har gun saar ||
jin khin pal naam na veesarai te jan virale sa(n)saar ||1|| rahaau ||
jotee jot milaieeaai suratee surat sa(n)jog ||
hi(n)saa haumai gat ge naahee sahasaa sog ||
gurmukh jis har man vasai tis mele gur sa(n)jog ||2||
kaiaa kaaman je karee bhoge bhoganahaar ||
tis siau neh na keejiee jo dheesai chalanahaar ||
gurmukh raveh sohaaganee so prabh sej bhataar ||3||