ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ २२

ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥ ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥ ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥
ਸਿਰੀਰਾਗੁ ਮਹਲਾ ੧ ॥
ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥ ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥ ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥
ਭਾਈ ਰੇ ਹਰਿ ਹੀਰਾ ਗੁਰ ਮਾਹਿ ॥ ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥੧॥ ਰਹਾਉ ॥
ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥ ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥ ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥੨॥
ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥ ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥ ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥੩॥
ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥ ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥ ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥੪॥੨੧॥
ਸਿਰੀਰਾਗੁ ਮਹਲਾ ੧ ॥
ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥ ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥ ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥੧॥
ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥੧॥ ਰਹਾਉ ॥
ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥ ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥ ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥੨॥
ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥ ਜਿਸੁ ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥ ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥੩॥
ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥ ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥ ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥੪॥੨੨॥
ਸਿਰੀਰਾਗੁ ਮਹਲਾ ੧ ॥
ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥ ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥
ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥ ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ ॥

Ang 22

chaare agan nivaar mar gurmukh har jal pai ||
a(n)tar kamal pragaasiaa a(n)mrit bhariaa aghai ||
naanak satagur meet kar sach paaveh dharageh jai ||4||20||
sireeraag mahalaa pehilaa ||
har har japahu piaariaa gurmat le har bol ||
man sach kasavaTee laieeaai tuleeaai poorai tol ||
keemat kinai na paieeaai ridh maanak mol amol ||1||
bhaiee re har heeraa gur maeh ||
satasa(n)gat satagur paieeaai ahinis sabadh salaeh ||1|| rahaau ||
sach vakhar dhan raas lai paieeaai gur paragaas ||
jiau agan marai jal paiaai tiau tirasanaa dhaasan dhaas ||
jam ja(n)dhaar na lagiee iau bhaujal tarai taraas ||2||
gurmukh kooR na bhaaviee sach rate sach bhai ||
saakat sach na bhaaviee kooRai kooRee paa(n)i ||
sach rate gur meliaai sache sach samai ||3||
man meh maanak laal naam ratan padhaarath heer ||
sach vakhar dhan naam hai ghaT ghaT gahir ga(n)bheer ||
naanak gurmukh paieeaai dhiaa kare har heer ||4||21||
sireeraag mahalaa pehilaa ||
bharame bhaeh na vijhavai je bhavai dhisa(n)tar dhes ||
a(n)tar mail na utarai dhirag jeevan dhirag ves ||
hor kitai bhagat na hoviee bin satigur ke upadhes ||1||
man re gurmukh agan nivaar ||
gur kaa kahiaa man vasai haumai tirasanaa maar ||1|| rahaau ||
man maanak niramol hai raam naam pat pai ||
mil satasa(n)gat har paieeaai gurmukh har liv lai ||
aap giaa sukh paiaa mil salalai salal samai ||2||
jin har har naam na chetio su aaugun aavai jai ||
jis satagur purakh na bheTio su bhaujal pachai pachai ||
eih maanak jeeau niramol hai iau kauddee badhalai jai ||3||
ji(n)naa satagur ras milai se poore purakh sujaan ||
gur mil bhaujal la(n)gheeaai dharageh pat paravaan ||
naanak te mukh ujale dhun upajai sabadh neesaan ||4||22||
sireeraag mahalaa pehilaa ||
vanaj karahu vanajaariho vakhar leh samaal ||
taisee vasat visaaheeaai jaisee nibahai naal ||
agai saahu sujaan hai laisee vasat samaal ||1||
bhaiee re raam kahahu chit lai ||
har jas vakhar lai chalahu sahu dhekhai pateeaai ||1|| rahaau ||